25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੀਰੀ-ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

ਭਦੌੜ, 25 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਅਤੇ ਸਿਖਲਾਈ ਬਿਊਰੋ (ਬਰਨਾਲਾ) ਵਲੋਂ ਕਾਲਜ ਦੇ ਐਨ. ਐੱਸ.

Ad Position 21
No active advertisement
ਅਜੀਤ ਡੈਸਕ 26-11-2026
ਭਦੌੜ, 25 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਅਤੇ ਸਿਖਲਾਈ ਬਿਊਰੋ (ਬਰਨਾਲਾ) ਵਲੋਂ ਕਾਲਜ ਦੇ ਐਨ.ਐੱਸ.ਐੱਸ. ਯੂਨਿਟ, ਰੈੱਡ ਰੀਬਨ ਕਲੱਬ ਅਤੇ ਰਾਜਨੀਤੀ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਇੱਕ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕਾਲਜ ਦੇ ਪਿ੍ਰੰਸੀਪਲ ਮਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿਚ ਬੀ.ਐਲ.ਓ. ਸ੍ਰੀ ਰਾਮ ਲਾਲ ਅਤੇ ਅਵਤਾਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਉਨ੍ਹਾਂ ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਦੀਆਂ ਨਵੀਆਂ ਵੋਟਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ, ਜਿਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਸੀ। ਇਸ ਮੌਕੇ ਪਿ੍ਰੰਸੀਪਲ ਮਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟ ਬਣਵਾਉਣਾ ਅਤੇ ਉਸ ਦਾ ਸਹੀ ਇਸਤੇਮਾਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕੈਂਪ ਵਿਚ ਪਹੁੰਚੇ ਬੀ.ਐਲ.ਓ. ਅਵਤਾਰ ਸਿੰਘ ਦਾ ਧੰਨਵਾਦ ਕੀਤਾ। ਇਸ ਕੈਂਪ ਨੂੰ ਸਫਲ ਬਣਾਉਣ ਵਿਚ ਕੈਂਪ ਦੇ ਕੋਆਰਡੀਨੇਟਰ ਲੈਕਚਰਾਰ ਭਿੰਦਰਜੀਤ ਕੌਰ, ਡਾ: ਵੰਦਨਾ ਸੁਖੀਜਾ, ਪ੍ਰੋ: ਹਰਦੀਪ ਕੌਰ ਅਤੇ ਪ੍ਰੋ: ਜਸਪ੍ਰੀਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਕੈਂਪ ਦੌਰਾਨ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਆਪਣੀ ਵੋਟ ਰਜਿਸਟਰ ਕਰਵਾਈ। ਇਸ ਦੌਰਾਨ ਪ੍ਰੋ: ਹਰਦੀਪ ਸਿੰਘ, ਪ੍ਰੋ: ਸ਼ਮਸ਼ੇਰ ਸਿੰਘ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਆਗੂਆਂ ਨੇ ਗੱਠਜੋੜ ਹੋਣ ’ਤੇ ਲੱਡੂ ਵੰਡੇ ਅਗਲੀ ਖ਼ਬਰ ਲੇਖਕ ਕਮਲ ਧਰਮਸੋਤ ਦੀ ਪਲੇਠੀ ਪੁਸਤਕ ‘ਵੱਖਰੇ ਰਾਹਾਂ ਦੇ ਪਾਂਧੀ’ ’ਤੇ ਕੀਤੀ ਵਿਸ਼ੇਸ਼ ਚਰਚਾ
Ad Position 24