ਅਕਾਲੀ-ਭਾਜਪਾ ਆਗੂਆਂ ਨੇ ਗੱਠਜੋੜ ਹੋਣ ’ਤੇ ਲੱਡੂ ਵੰਡੇ
ਸ਼ਹਿਣਾ, 25 ਨਵੰਬਰ (ਸੁਰੇਸ਼ ਗੋਗੀ)-ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਸ਼ਹਿਣਾ ਵਿਖੇ ਦੋਵੇਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਇਕੱਤਰ ਹੋ ਕੇ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਹਰਜੀਤ ਸਿੰਘ ਪਟਵਾਰੀ ਮੰਡਲ ਪ੍ਰਧਾਨ ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਪੰਜਾਬ ਵਿਚ ਗੁੰਡਾਗਰਦੀ ਅਤੇ ਨਸ਼ੇ ਦਾ ਬੋਲਬਾਲਾ ਏਨਾ ਵਧ ਗਿਆ ਕਿ ਪੰਜਾਬ ਦੇ ਵਾਸੀ ਹੀ ਪੰਜਾਬ ’ਚ ਡਰ ਮਹਿਸੂਸ ਕਰਦੇ ਹਨ।
ਸ਼ਹਿਣਾ, 25 ਨਵੰਬਰ (ਸੁਰੇਸ਼ ਗੋਗੀ)-ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਸ਼ਹਿਣਾ ਵਿਖੇ ਦੋਵੇਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਇਕੱਤਰ ਹੋ ਕੇ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਹਰਜੀਤ ਸਿੰਘ ਪਟਵਾਰੀ ਮੰਡਲ ਪ੍ਰਧਾਨ ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਪੰਜਾਬ ਵਿਚ ਗੁੰਡਾਗਰਦੀ ਅਤੇ ਨਸ਼ੇ ਦਾ ਬੋਲਬਾਲਾ ਏਨਾ ਵਧ ਗਿਆ ਕਿ ਪੰਜਾਬ ਦੇ ਵਾਸੀ ਹੀ ਪੰਜਾਬ ’ਚ ਡਰ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਸਮੇਂ ਪਹਿਲਾਂ ਵੀ ਪੰਜਾਬ ਨੇ ਤਰੱਕੀ ਕੀਤੀ ਹੈ ਅਤੇ ਹੁਣ ਵੀ ਪੰਜਾਬ ਤਰੱਕੀ ਕਰੇਗਾ। ਇਸ ਮੌਕੇ ਚਰਨਜੀਤ ਸਿੰਘ ਪੰਧੇਰ, ਹਰਪਾਲ ਸਿੰਘ ਪ੍ਰਧਾਨ, ਕ੍ਰਿਸ਼ਨ ਗੋਪਾਲ ਵਿੱਕੀ, ਅਮਰੀਕ ਸਿੰਘ ਖ਼ਾਲਸਾ, ਹਰਜਿੰਦਰ ਸਿੰਘ ਬਿੱਲੂ, ਮਨੋਹਰ ਲਾਲ ਸਾਬਕਾ ਪੰਚ, ਜੁਗਰਾਜ ਸਿੰਘ ਨੰਬਰਦਾਰ, ਜਗਤਾਰ ਸਿੰਘ ਝੱਜ, ਗੁਰਮੀਤ ਸਿੰਘ ਲੀਲਾ, ਕਰਮ ਸਿੰਘ ਮਾਝੂ, ਮੋਹਣ ਸਿੰਘ ਮਾਝੂ, ਰਾਕੇਸ਼ ਕੁਮਾਰ, ਰਾਜਿੰਦਰ ਕੁਮਾਰ ਜਿੰਦਾ ਗਰਗ, ਕੁਲਵੰਤ ਸਿੰਘ ਮੋਹਣੀ, ਪੰਡਤ ਨੰਦ ਕਿਸ਼ੋਰ, ਬੀਰਬਲ ਦਾਸ, ਰਣਜੀਤ ਸਿੰਘ ਉਗੋਕੇ, ਗੁਰਦੇਵ ਸਿੰਘ ਨੰਬਰਦਾਰ ਸੰਤਪੁਰਾ, ਮਲਕੀਤ ਸਿੰਘ ਖ਼ਾਲਸਾ ਆਦਿ ਵੀ ਹਾਜ਼ਰ ਸਨ।