25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਾਰ ਅਧਿਆਪਕਾਂ ਨੂੰ ਸਨਮਾਨਿਤ ਕੀਤਾ

ਭਦੌੜ, 25 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਚਾਰ ਕਾਬਲ ਅਧਿਆਪਕਾਂ ਨੂੰ ਉੱਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੜ੍ਹਾਈ ਅਤੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿਚ ਯੋਗਦਾਨ ਪਾਉਣ ਵਾਲੇ ਸੁਹਿਰਦ ਤੇ ਮਿਹਨਤੀ ਅਧਿਆਪਕ ਕੁਲਦੀਪ ਸਿੰਘ ਧਾਲੀਵਾਲ, ਅਰਵਿੰਦਰ ਸਿੰਘ ਸੇਖੋਂ, ਮੈਡਮ ਸਰਬਜੀਤ ਕੌਰ ਅਤੇ ਮੈਡਮ ਇੰਦਰਜੀਤ ਕੌਰ ਨੂੰ ਬੇਹੱਦ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਭਦੌੜ, 25 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਚਾਰ ਕਾਬਲ ਅਧਿਆਪਕਾਂ ਨੂੰ ਉੱਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੜ੍ਹਾਈ ਅਤੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿਚ ਯੋਗਦਾਨ ਪਾਉਣ ਵਾਲੇ ਸੁਹਿਰਦ ਤੇ ਮਿਹਨਤੀ ਅਧਿਆਪਕ ਕੁਲਦੀਪ ਸਿੰਘ ਧਾਲੀਵਾਲ, ਅਰਵਿੰਦਰ ਸਿੰਘ ਸੇਖੋਂ, ਮੈਡਮ ਸਰਬਜੀਤ ਕੌਰ ਅਤੇ ਮੈਡਮ ਇੰਦਰਜੀਤ ਕੌਰ ਨੂੰ ਬੇਹੱਦ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਨਮਾਨਿਤ ਕੀਤਾ। ਉਨ੍ਹਾਂ ਨੇ ਇਨ੍ਹਾਂ ਸਨਮਾਨਿਤ ਅਧਿਆਪਕਾਂ ਨੂੰ ਦਿਲੀ ਮੁਬਾਰਕਬਾਦ ਦਿੰਦਿਆਂ ਆਪਣੀ ਡਿਊਟੀ ਪ੍ਰਤੀ ਹੋਰ ਵੀ ਸੁਹਿਰਦ ਰਹਿਣ ਦੀ ਸਲਾਹ ਦਿੱਤੀ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਾਡੇ ਸਾਰੇ ਅਧਿਆਪਕ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ, ਲਗਨ ਅਤੇ ਤਨੋ ਮਨੋਂ ਨਿਭਾ ਰਹੇ ਹਨ। ਇਨ੍ਹਾਂ ਦੇ ਸਿਰੜ ਅਤੇ ਲਗਨ ਸਦਕਾ ਹੀ ਅਦਾਰਾ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। ਸਮਾਜ ਸੇਵੀ ਮਹਿੰਦਰ ਸਿੰਘ ਭੋਲਾ ਜੇ.ਈ. ਨੇ ਅਧਿਆਪਕ ਦੀ ਮਹੱਤਤਾ ਨੂੰ ਬਿਆਨ ਕਰਦਿਆਂ ਉਸਤਾਦ ਦਾ ਰੁਤਬਾ ਮਾਪਿਆਂ ਤੋਂ ਵੀ ਉੱਚਾ ਦੱਸਦਿਆਂ ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੈੱਸ ਕਲੱਬ ਮਹਿਲ ਕਲਾਂ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਸੋਸ਼ਲ ਵਰਕਰ ਦਵਿੰਦਰ ਸਿੰਘ ਲੋਟੇ, ਮਾ: ਮਹਿੰਦਰ ਸਿੰਘ ਜੱਸੀ, ਗੁਰਮੇਲ ਸਿੰਘ ਪੰਚ, ਕੈਪਟਨ ਮੇਜਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ, ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਨੇ ਭਾਜਪਾ ਨਾਲ ਗੱਠਜੋੜ ਕਰ ਕੇ ਪੰਜਾਬ ਨਾਲ ਧ੍ਰੋਹ ਕਮਾਇਆ-ਛੰਨਾ ਅਗਲੀ ਖ਼ਬਰ ਅਕਾਲੀ-ਭਾਜਪਾ ਆਗੂਆਂ ਨੇ ਗੱਠਜੋੜ ਹੋਣ ’ਤੇ ਲੱਡੂ ਵੰਡੇ
Ad Position 24