ਸੁਖਬੀਰ ਨੇ ਭਾਜਪਾ ਨਾਲ ਗੱਠਜੋੜ ਕਰ ਕੇ ਪੰਜਾਬ ਨਾਲ ਧ੍ਰੋਹ ਕਮਾਇਆ-ਛੰਨਾ
ਸੰਗਰੂਰ, 25 ਨਵੰਬਰ (ਧੀਰਜ ਪਸ਼ੌਰੀਆ)-ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਗੱਠਜੋੜ ਕਰ ਕੇ ਪੰਜਾਬ ਨਾਲ ਧ੍ਰੋਹ ਕਮਾਇਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਚਾਇਤ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਛੰਨਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਰੋਧੀ ਪਾਰਟੀ ਭਾਜਪਾ ਨਾਲ ਗੱਠਜੋੜ ਕਰ ਕੇ ਪੰਜਾਬ ਦੇ ਲੋਕਾਂ ਨੂੰ ਵੰਗਾਰਿਆ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਉਹ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ ਅਤੇ ਪੰਜਾਬੀਆਂ ਦੇ ਹੱਕਾਂ ਦਾ ਘਾਣ ਕੀਤਾ ਹੈ।
ਸੰਗਰੂਰ, 25 ਨਵੰਬਰ (ਧੀਰਜ ਪਸ਼ੌਰੀਆ)-ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਗੱਠਜੋੜ ਕਰ ਕੇ ਪੰਜਾਬ ਨਾਲ ਧ੍ਰੋਹ ਕਮਾਇਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਚਾਇਤ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਛੰਨਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਰੋਧੀ ਪਾਰਟੀ ਭਾਜਪਾ ਨਾਲ ਗੱਠਜੋੜ ਕਰ ਕੇ ਪੰਜਾਬ ਦੇ ਲੋਕਾਂ ਨੂੰ ਵੰਗਾਰਿਆ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਉਹ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ ਅਤੇ ਪੰਜਾਬੀਆਂ ਦੇ ਹੱਕਾਂ ਦਾ ਘਾਣ ਕੀਤਾ ਹੈ। ਦਿੱਲੀ ਕਿਸਾਨ ਮੋਰਚੇ ‘ਤੇ ਸੈਂਕੜੇ ਕਿਸਾਨਾਂ ਨੂੰ ਸ਼ਹੀਦ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਨੂੰ ਖੋਹਣ ਦੀਆਂ ਚਾਲਾਂ ਚੱਲੀਆਂ ਹਨ ਤਾਂ ਫਿਰ ਪੰਜਾਬੀ ਅਜਿਹੇ ਗੱਠਜੋੜ ਨੂੰ ਕਿਉਂ ਮੂੰਹ ਲਗਾਉਣਗੇ। ਸ੍ਰੀ ਛੰਨਾ ਨੇ ਕਿਹਾ ਕਿ ਇਸ ਗੱਠਜੋੜ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਵਿੱਚ ਆਪਣੀ ਬਚਦੀ ਸਾਖ ਨੂੰ ਵੀ ਖਤਮ ਕਰ ਲਵੇਗਾ।