25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੋਗਾ ਰੈਲੀ ਲਈ ਲਹਿਰਾ ਹਲਕੇ ਦੇ ਵਰਕਰਾਂ ’ਚ ਭਾਰੀ ਉਤਸ਼ਾਹ-ਐਡਵੋਕੇਟ ਢੀਂਡਸਾ

ਮੂਨਕ, 25 ਨਵੰਬਰ (ਪ੍ਰਵੀਨ ਮਦਾਨ)-ਆਮ ਆਦਮੀ ਪਾਰਟੀ ਵਲੋਂ ਅੱਜ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਸ਼ਮੂਲੀਅਤ ਲਈ ਲਹਿਰਾ ਹਲਕੇ ਦੇ ਪਾਰਟੀ ਵਰਕਰਾਂ ਵ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਦੇ ਸੀਨੀਅਰ ਆਗੂ ਐਡਵੋਕੇਟ ਕੁਲਜਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

Ad Position 21
No active advertisement
ਪਿੰਡ ਦੇਹਲਾ ਸਿਹਾਂ ਵਿਖੇ ਐਡਵੋਕੇਟ ਕੁਲਜਿੰਦਰ ਸਿੰਘ ਢੀਂਡਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। 26-11-2026
ਮੂਨਕ, 25 ਨਵੰਬਰ (ਪ੍ਰਵੀਨ ਮਦਾਨ)-ਆਮ ਆਦਮੀ ਪਾਰਟੀ ਵਲੋਂ ਅੱਜ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਸ਼ਮੂਲੀਅਤ ਲਈ ਲਹਿਰਾ ਹਲਕੇ ਦੇ ਪਾਰਟੀ ਵਰਕਰਾਂ ਵ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਦੇ ਸੀਨੀਅਰ ਆਗੂ ਐਡਵੋਕੇਟ ਕੁਲਜਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਮੁੱਚੀ ਪੰਜਾਬ ਲੀਡਰਸ਼ਿਪ ਪਹੁੰਚ ਰਹੀ ਹੈ। ਰੈਲੀ ਵਿੱਚ ਜਾਣ ਲਈ ਪਾਰਟੀ ਵਲੋਂ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਪਿੰਡਾਂ ਦੇ ਵਰਕਰ ਰੈਲੀ ਵਿੱਚ ਸ਼ਮੂਲੀਅਤ ਲਈ ਤਿਆਰ ਹਨ। ਕਰਤਾਰਪੁਰ ਲਾਂਘੇ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਐਡਵੋਕੇਟ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰ ਸਰਕਾਰ ਤੋਂ ਲਗਾਤਾਰ ਮੰਗ ਕੀਤੀ ਜਾਂਦੀ ਰਹੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤ ਲਈ ਖੋਲ੍ਹਿਆ ਜਾਵੇ, ਤਾਂ ਜੋ ਸਿੱਖ ਸੰਗਤ ਕਰਤਾਰਪੁਰ ਸਾਹਿਬ, ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰ ਸਕੇ। ਇਸ ਸਮੇ ਉਨ੍ਹਾਂ ਨਾਲ ਹੋਰ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੁਖਬੀਰ ਨੇ ਭਾਜਪਾ ਨਾਲ ਗੱਠਜੋੜ ਕਰ ਕੇ ਪੰਜਾਬ ਨਾਲ ਧ੍ਰੋਹ ਕਮਾਇਆ-ਛੰਨਾ
Ad Position 24