25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

29 ਨਵੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਚੈੱਕਅੱਪ ਅਤੇ ਖੂਨਦਾਨ ਕੈਂਪ

ਮਲੇਰਕੋਟਲਾ, 25 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ ਮਲੇਰਕੋਟਲਾ ਵਲੋਂ 29 ਨਵੰਬਰ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਮੈਡੀਕਲ ਚੈੱਕ-ਅੱਪ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ, ਚੌੜਾ ਮੁਹੱਲਾ, ਕਿਲਾ ਰਹਿਮਤਗੜ੍ਹ, ਮਲੇਰਕੋਟਲਾ ਵਿਖੇ ਲਗਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 26-11-2026
ਮਲੇਰਕੋਟਲਾ, 25 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ ਮਲੇਰਕੋਟਲਾ ਵਲੋਂ 29 ਨਵੰਬਰ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਮੈਡੀਕਲ ਚੈੱਕ-ਅੱਪ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ, ਚੌੜਾ ਮੁਹੱਲਾ, ਕਿਲਾ ਰਹਿਮਤਗੜ੍ਹ, ਮਲੇਰਕੋਟਲਾ ਵਿਖੇ ਲਗਾਇਆ ਜਾਵੇਗਾ। ਉਪਰੋਕਤ ਜਾਣਕਾਰੀ ਦਿੰਦਿਆਂ ਮੁਹੰਮਦ ਇਦਰੀਸ ਨੇ ਦੱਸਿਆ ਕਿ ਕੈਂਪ ‘ਚ ਮੁਫ਼ਤ ਸਲਾਹ-ਮਸ਼ਵਰਾ, ਬਲੱਡ ਪ੍ਰੈਸ਼ਰ, ਸ਼ੂਗਰ ਦੀ ਜਾਂਚ ਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਮੁਫ਼ਤ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਕੈਂਪ ‘ਚ ਡਾ. ਰਾਜੇਸ਼ ਯਾਦਵ, ਡਾ. ਰਾਫੀਆ ਬੱਤੇ, ਡਾ. ਇਮਰਾਨ ਖਾਨ ਤੇ ਡਾ. ਰਜਨੀ ਮਰੀਜ਼ਾਂ ਦੀ ਜਾਂਚ ਕਰਨਗੇ। ਇਸ ਕੈਂਪ ਵਿਚ ਐਪੈਕਸ ਲੈਬ, ਫਰੈਂਡਜ਼ ਹੈਂਡੀਕੈਪ ਵੈਲਫੇਅਰ ਅਤੇ ਆਹਿਲ ਮੈਡੀਕਲ ਹਾਲ ਸੰਸਥਾਵਾਂ ਵਲੋਂ ਸਪੋਂਸਰ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸੰਤ ਸਮਾਗਮ ਕੱਲ੍ਹ ਤੋਂ ਅਗਲੀ ਖ਼ਬਰ ਇਨਾਮ ਵੰਡ ਸਮਾਰੋਹ ਯਾਦਗਾਰੀ ਰਿਹਾ
Ad Position 24