25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਧਾਰਮਿਕ ਸਮਾਗਮ ਕਰਵਾਇਆ

ਜਖੇਪਲ, 25 ਨਵੰਬਰ (ਮੇਜਰ ਸਿੰਘ ਸਿੱਧੂ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਗੰਢੂਆਂ ਵਿਖੇ ਸਕੂਲ ਸਟਾਫ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਮਾਸਟਰ ਗੁਰਜੀਤ ਸਿੰਘ ਚਹਿਲ ਨੇ ਦੱਸਿਆ ਕਿ ਸਕੂਲ ਸਟਾਫ ਵਲੋਂ ਗੁਰਪੁਰਬ ਦੀ ਖੁਸ਼ੀ ਵਿੱਚ ਸ਼ਰਧਾ ਭਾਵਨਾ ਨਾਲ ਕਰਵਾਏ ਗਏ ਇਸ ਸਮਾਗਮ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 26-11-2026
ਜਖੇਪਲ, 25 ਨਵੰਬਰ (ਮੇਜਰ ਸਿੰਘ ਸਿੱਧੂ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਗੰਢੂਆਂ ਵਿਖੇ ਸਕੂਲ ਸਟਾਫ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਮਾਸਟਰ ਗੁਰਜੀਤ ਸਿੰਘ ਚਹਿਲ ਨੇ ਦੱਸਿਆ ਕਿ ਸਕੂਲ ਸਟਾਫ ਵਲੋਂ ਗੁਰਪੁਰਬ ਦੀ ਖੁਸ਼ੀ ਵਿੱਚ ਸ਼ਰਧਾ ਭਾਵਨਾ ਨਾਲ ਕਰਵਾਏ ਗਏ ਇਸ ਸਮਾਗਮ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਭੂਮਿਕਾ ਗੁਰਜੀਤ ਸਿੰਘ ਚਹਿਲ ਅਤੇ ਅਮਨਦੀਪ ਸ਼ਾਸਤਰੀ ਨੇ ਬਾਖੂਬੀ ਨਿਭਾਈ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਜਗਮੇਲ ਸਿੰਘ ਛਾਜਲਾ ਦੇ ਪੰਥ ਪ੍ਰਸਿੱਧ ਕੀਰਤਨੀ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ। ਸਕੂਲ ਪ੍ਰਿੰਸੀਪਲ ਪ੍ਰਵੀਨ ਸਕਲਾਨੀ ਨੇ ਸਮਾਗਮ ਮੌਕੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਗੰਢੂਆਂ ਦੇ ਰਿਸੀਵਰ ਪਰਮਿੰਦਰ ਸਿੰਘ ਗੰਢੂਆਂ, ਮੈਨੇਜਰ ਭਾਈ ਨਾਇਬ ਸਿੰਘ, ਮੁੱਖ ਗ੍ਰੰਥੀ ਭਾਈ ਗੋਬਿੰਦ ਸਿੰਘ, ਸਰਪੰਚ ਬੂਟਾ ਸਿੰਘ, ਸਾਬਕਾ ਸਰਪੰਚ ਲਖਵਿੰਦਰ ਸਿੰਘ ਲੱਖਾ, ਡਾ. ਦਲਜੀਤ ਸਿੰਘ ਧਾਲੀਵਾਲ, ਹਮੀਰ ਸਿੰਘ ਸੇਵਾਮੁਕਤ ਜੇ.ਈ., ਜਗਸੀਰ ਸਿੰਘ ਜੱਗੀ ਸਾਬਕਾ ਚੇਅਰਮੈਨ ਆਦਰਸ਼ ਸਕੂਲ ਗੰਢੂਆਂ, ਉੱਘੇ ਰਾਗੀ ਭਾਈ ਜਗਮੇਲ ਸਿੰਘ ਛਾਜਲਾ, ਹਰਪ੍ਰੀਤ ਕੌਰ ਖਾਲਸਾ, ਆਦਰਸ਼ ਸਕੂਲ ਗੰਢੂਆਂ ਦੇ ਚੇਅਰਮੈਨ ਕੇਵਲ ਸਿੰਘ, ਸਰਕਾਰੀ ਸੈਕੰਡਰੀ ਸਕੂਲ ਗੰਢੂਆਂ ਦਾ ਸਟਾਫ, ਆਦਰਸ਼ ਸਕੂਲ ਗੰਢੂਆਂ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਰਚੇ ਲਈ ਕਿਸਾਨਾਂ ਨੂੰ ਲਾਮਬੰਦ ਕਰੇਗੀ ਬੀਕੇਯੂ ਏਕਤਾ ਆਜ਼ਾਦ ਅਗਲੀ ਖ਼ਬਰ ਗੁਰਮਤਿ ਸੰਤ ਸਮਾਗਮ ਕੱਲ੍ਹ ਤੋਂ
Ad Position 24