25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੋਰਚੇ ਲਈ ਕਿਸਾਨਾਂ ਨੂੰ ਲਾਮਬੰਦ ਕਰੇਗੀ ਬੀਕੇਯੂ ਏਕਤਾ ਆਜ਼ਾਦ

ਦਿੜ੍ਹਬਾ ਮੰਡੀ, 25 ਨਵੰਬਰ (ਜਸਵੀਰ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਬਲਾਕ ਦਿੜ੍ਹਬਾ ਦੀ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਹੋਈ। ਇਸ ਮੌਕੇ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਸੋਨੀ, ਜ਼ਿਲ੍ਹਾ ਖ਼ਜ਼ਾਨਚੀ ਜਸਵੀਰ ਸਿੰਘ ਮੈਦੇਵਾਸ ਅਤੇ ਗੁਰਮੇਲ ਸਿੰਘ ਕੈਪਰ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 26-11-2026
ਦਿੜ੍ਹਬਾ ਮੰਡੀ, 25 ਨਵੰਬਰ (ਜਸਵੀਰ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਬਲਾਕ ਦਿੜ੍ਹਬਾ ਦੀ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਹੋਈ। ਇਸ ਮੌਕੇ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਸੋਨੀ, ਜ਼ਿਲ੍ਹਾ ਖ਼ਜ਼ਾਨਚੀ ਜਸਵੀਰ ਸਿੰਘ ਮੈਦੇਵਾਸ ਅਤੇ ਗੁਰਮੇਲ ਸਿੰਘ ਕੈਪਰ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ 7 ਦਸੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ, ਪਰਾਲੀ ਸਬੰਧੀ ਕਿਸਾਨਾਂ ’ਤੇ ਦਰਜ ਪਰਚਿਆਂ ਅਤੇ ਜਥੇਬੰਦੀ ਦੇ ਫੰਡਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਅਤੇ 24 ਘੰਟਿਆਂ ਵਿੱਚ ਅਦਾਇਗੀ ਕਰਨ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਅਜੇ ਵੀ ਲਗਭਗ 15 ਲੱਖ ਮੀਟ੍ਰਿਕ ਟਨ ਝੋਨਾ ਵਿਕਣ ਤੋਂ ਬਿਨਾਂ ਪਿਆ ਹੈ। 10 ਨਵੰਬਰ ਤੋਂ ਬਾਅਦ ਖ਼ਰੀਦੇ ਝੋਨੇ ਦੇ ਬਿਲ ਨਾ ਕੱਟੇ ਜਾਣ ਅਤੇ ਅਦਾਇਗੀ ਨਾ ਹੋਣ ਦਾ ਮੁੱਦਾ ਵੀ ਉਠਾਇਆ। ਇਸ ਮੌਕੇ ਚਰਨਜੀਤ ਸਿੰਘ ਘਨੌੜ ਸੰਤਪੁਰਾ, ਸਤਿਨਾਮ ਸਿੰਘ ਸੀਨਾ ਗੁੱਜਰਾਂ, ਦਰਬਾਰਾ ਸਿੰਘ ਖੇਤਲਾ, ਚਮਕੌਰ ਸਿੰਘ ਸਾਦੀਹਰੀ, ਹਰਪ੍ਰੀਤ ਸਿੰਘ ਬੱਬੂ, ਸਤਿਪਾਲ ਸਿੰਘ, ਹਰਵਿੰਦਰ ਸਿੰਘ ਹਨੀ ਹਰੀਗੜ੍ਹ, ਦੀਪ ਸਿੰਘ ਕੌਹਰੀਆਂ, ਭਰਭੂਰ ਸਿੰਘ ਗੁੱਜਰਾਂ, ਦੀਦਾਰ ਸਿੰਘ ਦਾਰੀ ਦਿੜ੍ਹਬਾ ਅਤੇ ਸ਼ੇਰ ਸਿੰਘ ਤੂਰਬੰਜਾਰਾ ਸਮੇਤ ਵੱਖ-ਵੱਖ ਪਿੰਡ ਇਕਾਈਆਂ ਦੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯਮਨਵੀਰ ਜਵੰਧਾ ਨੇ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ
Ad Position 24