ਯਮਨਵੀਰ ਜਵੰਧਾ ਨੇ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ’ਚ ਜਿੱਤਿਆ ਸੋਨ ਤਗਮਾ
ਅਮਰਗੜ੍ਹ, 25 ਨਵੰਬਰ (ਜਤਿੰਦਰ ਮੰਨਵੀ)-ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਹੋਣਹਾਰ ਵਿਦਿਆਰਥੀ ਯਮਨਵੀਰ ਜਵੰਧਾ ਨੇ ਆਪਣੀ ਪ੍ਰਤਿਭਾ, ਸਖ਼ਤ ਮਿਹਨਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਦੇ ਅੰਡਰ-17 ਲੜਕਿਆਂ ਦੇ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਮ ਕੀਤਾ ਹੈ। ਉਸਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਦਾ ਮਾਣ ਵਧਿਆ ਹੈ।
ਰ
ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ’ਚ ਸੋਨ ਤਗਮਾ ਜੇਤੂ ਖਿਡਾਰੀ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ। ਤਸਵੀਰ-ਜਤਿੰਦਰ ਮੰਨਵੀ
26-11-2026
ਅਮਰਗੜ੍ਹ, 25 ਨਵੰਬਰ (ਜਤਿੰਦਰ ਮੰਨਵੀ)-ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਹੋਣਹਾਰ ਵਿਦਿਆਰਥੀ ਯਮਨਵੀਰ ਜਵੰਧਾ ਨੇ ਆਪਣੀ ਪ੍ਰਤਿਭਾ, ਸਖ਼ਤ ਮਿਹਨਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਦੇ ਅੰਡਰ-17 ਲੜਕਿਆਂ ਦੇ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਮ ਕੀਤਾ ਹੈ। ਉਸਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਦਾ ਮਾਣ ਵਧਿਆ ਹੈ। ਇਸ ਮਾਣਮੱਤੀ ਪ੍ਰਾਪਤੀ ਉਪਰੰਤ ਜਦੋਂ ਯਮਨਵੀਰ ਸਕੂਲ ਪਹੁੰਚਿਆ ਤਾਂ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਉਸ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ.ਪਰਮਿੰਦਰ ਕੌਰ ਮੰਡੇਰ ਨੇ ਯਮਨਵੀਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਉਸ ਦੀ ਅਣਥੱਕ ਮਿਹਨਤ, ਦ੍ਰਿੜ੍ਹ ਇਰਾਦੇ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਅਥਾਹ ਸਮਰਪਣ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਯਮਨਵੀਰ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ।ਪ੍ਰਿੰਸੀਪਲ ਡਾ. ਮੰਡੇਰ ਨੇ ਇਸ ਸਫ਼ਲਤਾ ਦਾ ਸਿਹਰਾ ਯਮਨਵੀਰ ਦੀ ਮਿਹਨਤ ਦੇ ਨਾਲ-ਨਾਲ ਉਸ ਨੂੰ ਬਾਕਸਿੰਗ ਦੀ ਸਿਖਲਾਈ ਦੇਣ ਅਤੇ ਸਹੀ ਦਿਸ਼ਾ ਵਿਚ ਮਾਰਗਦਰਸ਼ਨ ਕਰਨ ਵਾਲੇ ਅਧਿਆਪਕਾਂ ਅਤੇ ਡੀ.ਪੀ. ਸਟਾਫ਼ ਨੂੰ ਵੀ ਦਿੱਤਾ। ਹੈ।