ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਨਵੀਂ ਟੀਮ ਦੀ ਚੋਣ
ਮਸਤੂਆਣਾ ਸਾਹਿਬ, 25 ਨਵੰਬਰ (ਪੱਤਰ ਪ੍ਰੇਰਕ)-ਮਾਸਟਰਜ਼ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੇ ਕਾਰਜਕਾਰੀ ਪ੍ਰਧਾਨ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ ਦੀ ਦੇਖ-ਰੇਖ ਹੇਠ ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।
ਪ
ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੁਣੀ ਗਈ ਨਵੀਂ ਟੀਮ ਨੂੰ ਸਨਮਾਨਿਤ ਕਰਦੇ ਹੋਏ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ ਅਤੇ ਹੋਰ ਸ਼ਖ਼ਸੀਅਤਾਂ। ਅਜੀਤ ਤਸਵੀਰ
26-11-2026
ਮਸਤੂਆਣਾ ਸਾਹਿਬ, 25 ਨਵੰਬਰ (ਪੱਤਰ ਪ੍ਰੇਰਕ)-ਮਾਸਟਰਜ਼ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੇ ਕਾਰਜਕਾਰੀ ਪ੍ਰਧਾਨ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ ਦੀ ਦੇਖ-ਰੇਖ ਹੇਠ ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਚੋਣ ਦੌਰਾਨ ਖੇਡਾਂ ਦੇ ਵਿਕਾਸ, ਮਾਸਟਰਜ਼ ਅਥਲੈਟਿਕਸ ਨੂੰ ਹੋਰ ਪ੍ਰਫੁਲਿਤ ਕਰਨ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਤਜਰਬੇਕਾਰ ਖੇਡ ਪ੍ਰੇਮੀਆਂ ਨੂੰ ਵੱਖ-ਵੱਖ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ। ਚੋਣ ਦੌਰਾਨ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ ਨੂੰ ਮੁੱਖ ਸਰਪ੍ਰਸਤ, ਸਾਈ ਸੈਂਟਰ ਮਸਤੂਆਣਾ ਸਾਹਿਬ ਦੇ ਸਾਬਕਾ ਸਹਾਇਕ ਨਿਰਦੇਸ਼ਕ ਮਨਜੀਤ ਸਿੰਘ ਬਾਲੀਆਂ ਨੂੰ ਪ੍ਰਧਾਨ, ਰਾਜਵੰਤ ਸਿੰਘ ਘੁੱਲੀ ਨੂੰ ਜਨਰਲ ਸਕੱਤਰ, ਜਸਵੰਤ ਸਿੰਘ ਖਹਿਰਾ ਨੂੰ ਸਲਾਹਕਾਰ, ਪ੍ਰੀਤਮ ਸਿੰਘ ਮੋਹਾਲੀ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਜੰਟ ਸਿੰਘ ਦੁੱਗਾਂ ਅਤੇ ਰਜਿੰਦਰ ਸਿੰਘ ਲੁਧਿਆਣਾ ਨੂੰ ਮੀਤ ਪ੍ਰਧਾਨ, ਐੱਸ.ਪੀ. ਸ਼ਰਮਾ ਹੁਸ਼ਿਆਰਪੁਰ ਨੂੰ ਤਕਨੀਕੀ ਸਲਾਹਕਾਰ, ਮੁਖ਼ਤਿਆਰ ਸਿੰਘ ਮੁਕਤਸਰ ਨੂੰ ਸੰਯੁਕਤ ਸਕੱਤਰ ਅਤੇ ਸਤਨਾਮ ਸਿੰਘ ਦਮਦਮੀ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਮਨਜੀਤ ਸਿੰਘ ਬਾਲੀਆਂ ਨੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵੀ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ ਨਾਲ ਮੋਢੇ ਨਾਲ ਮੋਢਾ ਜੋੜ ਕੇ ਮਾਸਟਰਜ਼ ਅਥਲੈਟਿਕਸ ਮੁਕਾਬਲਿਆਂ ਦੇ ਸਫਲ ਆਯੋਜਨ ਲਈ ਆਪਣਾ ਯੋਗਦਾਨ ਪਾਉਂਦੇ ਰਹੇ ਹਨ। ਹੁਣ ਵੀ ਉਹ ਐਸੋਸੀਏਸ਼ਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪੰਜਾਬ ਵਿੱਚ ਮਾਸਟਰਜ਼ ਅਥਲੈਟਿਕਸ ਨੂੰ ਨਵੀਂਆਂ ਬੁਲੰਦੀਆਂ ਤੱਕ ਪਹੁੰਚਾਉਣਾ, ਵੱਧ ਤੋਂ ਵੱਧ ਖਿਡਾਰੀਆਂ ਨੂੰ ਇਸ ਖੇਡ ਨਾਲ ਜੋੜਨਾ ਅਤੇ ਸੀਨੀਅਰ ਉਮਰ ਵਰਗ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਬਿਹਤਰ ਮੌਕੇ ਪ੍ਰਦਾਨ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਲਗਭਗ 11 ਹੋਰ ਕਾਰਜਕਾਰੀ ਮੈਂਬਰ ਵੀ ਨਿਯੁਕਤ ਕੀਤੇ ਗਏ ਹਨ ਅਤੇ ਜਲਦੀ ਹੀ ਐਸੋਸੀਏਸ਼ਨ ਵਿੱਚ ਹੋਰ ਅਹੁਦੇਦਾਰਾਂ ਨੂੰ ਵੀ ਬਣਦੀ ਨੁਮਾਇੰਦਗੀ ਦਿੱਤੀ ਜਾਵੇਗੀ। ਇਸ ਨਾਲ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਅਥਲੈਟਿਕਸ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨਵੀਂ ਟੀਮ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਸਾਰੇ ਅਹੁਦੇਦਾਰ ਆਪਸੀ ਤਾਲਮੇਲ, ਇੱਕਜੁੱਟਤਾ ਅਤੇ ਸਾਂਝੇ ਯਤਨਾਂ ਨਾਲ ਐਸੋਸੀਏਸ਼ਨ ਦੀਆਂ ਗ ਤੀਵਿਧੀਆਂ ਨੂੰ ਹੋਰ ਵਿਸਥਾਰ ਦੇਣਗੇ ਅਤੇ ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਪ੍ਰਿੰਸੀਪਲ ਡਾਕਟਰ ਗੀਤਾ ਠਾਕਰ, ਪ੍ਰਿੰਸੀਪਲ ਡਾਕਟਰ ਓਂਕਾਰ ਸਿੰਘ, ਪ੍ਰੋਫੈਸਰ ਸੋਹਣਦੀਪ ਸਿੰਘ ਜੁਗਨੂੰ, ਪ੍ਰੋ. ਸੁਖਵਿੰਦਰ ਸਿੰਘ ਮਾਨ, ਪ੍ਰਿਤਪਾਲ ਸਿੰਘ, ਸੁਖਜੀਤ ਸਿੰਘ ਸੁੱਖੀ, ਪ੍ਰੋ. ਹਰਪਾਲ ਸਿੰਘ ਸਮੇਤ ਹੋਰ ਵੱਡੀ ਗਿਣਤੀ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਫਿਜ਼ੀਕਲ ਕਾਲਜ ਦੇ ਸਟਾਫ਼ ਮੈਂਬ ਰ ਮੌਜੂਦ ਸਨ।