ਅਕਾਲੀ-ਭਾਜਪਾ ਗੱਠਜੋੜ ਰਾਜਨੀਤਿਕ ਨਹੀਂ ਸਗੋਂ ਹਿੰਦੂ ਸਿੱਖਾਂ ਦਾ ਨਹੁੰ ਮਾਸ ਦਾ ਰਿਸ਼ਤਾ -ਜੱਸੀ ਮੰਨਵੀ
ਅਹਿਮਦਗੜ, 25 ਨਵੰਬਰ (ਸੁਖਜੀਤ ਸਿੰਘ ਖੇੜਾ)-ਅਕਾਲੀ ਭਾਜਪਾ ਗੱਠਜੋੜ ਦਾ ਸਵਾਗਤ ਕਰਦਿਆਂ ਸਥਾਨਕ ਸ਼ਹਿਰ ਅਹਿਮਦਗੜ੍ਹ ਵਿਖੇ ਭਾਜਪਾ ਅਤੇ ਅਕਾਲੀ ਵਰਕਰਾਂ ਵੱਲੋਂ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਜਸਵੀਰ ਸਿੰਘ ਜੱਸੀ ਮੰਨਵੀਂ ਦਾ ਮੂੰਹ ਮਿਠਾ ਕਰਵਾਉਂਦਿਆਂ ਸ਼ਹਿਰ ਅੰਦਰ ਢੋਲ ਵਜਾ ਕੇ ਖੁਸ਼ੀ ਮਨਾਉਦਿਆਂ ਲੱਡੂ ਵੰਡੇ ਗਏ । ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਦੇ ਉਮੀਦਵਾਰ ਜਸਬੀਰ ਸਿੰਘ ਜੱਸੀ ਤੇ ਭਾਜਪਾ ਦੇ ਸੀਨੀਅਰ ਆਗੂ ਆਸ਼ੂਤੋਸ਼ ਵਿਨਾਇਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅਕਾਲੀ ਭਾਜਪਾ ਨੇ ਇੱਕ ਇਤਿਹਾਸਿਕ ਫੈਸਲਾ ਲਿਆ ਹੈ ਜਿਸ ਨੂੰ ਕਿ ਪੂਰੇ ਪੰਜਾਬ ਦੇ ਅਕਾਲੀ ਭਾਜਪਾ ਵਰਕਰਾਂ ਅਤੇ ਪੰਜਾਬ ਵਾਸੀਆਂ ਵੱਲੋਂ ਸਰਾਹਿਆ ਜਾ ਰਿਹਾ ਹੈ।
ਅਹਿਮਦਗੜ, 25 ਨਵੰਬਰ (ਸੁਖਜੀਤ ਸਿੰਘ ਖੇੜਾ)-ਅਕਾਲੀ ਭਾਜਪਾ ਗੱਠਜੋੜ ਦਾ ਸਵਾਗਤ ਕਰਦਿਆਂ ਸਥਾਨਕ ਸ਼ਹਿਰ ਅਹਿਮਦਗੜ੍ਹ ਵਿਖੇ ਭਾਜਪਾ ਅਤੇ ਅਕਾਲੀ ਵਰਕਰਾਂ ਵੱਲੋਂ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਜਸਵੀਰ ਸਿੰਘ ਜੱਸੀ ਮੰਨਵੀਂ ਦਾ ਮੂੰਹ ਮਿਠਾ ਕਰਵਾਉਂਦਿਆਂ ਸ਼ਹਿਰ ਅੰਦਰ ਢੋਲ ਵਜਾ ਕੇ ਖੁਸ਼ੀ ਮਨਾਉਦਿਆਂ ਲੱਡੂ ਵੰਡੇ ਗਏ । ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਦੇ ਉਮੀਦਵਾਰ ਜਸਬੀਰ ਸਿੰਘ ਜੱਸੀ ਤੇ ਭਾਜਪਾ ਦੇ ਸੀਨੀਅਰ ਆਗੂ ਆਸ਼ੂਤੋਸ਼ ਵਿਨਾਇਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅਕਾਲੀ ਭਾਜਪਾ ਨੇ ਇੱਕ ਇਤਿਹਾਸਿਕ ਫੈਸਲਾ ਲਿਆ ਹੈ ਜਿਸ ਨੂੰ ਕਿ ਪੂਰੇ ਪੰਜਾਬ ਦੇ ਅਕਾਲੀ ਭਾਜਪਾ ਵਰਕਰਾਂ ਅਤੇ ਪੰਜਾਬ ਵਾਸੀਆਂ ਵੱਲੋਂ ਸਰਾਹਿਆ ਜਾ ਰਿਹਾ ਹੈ। ਇਸ ਮੌਕੇ ਤੇ ਸੀਨੀਅਰ ਆਗੂ ਸਤਬੀਰ ਸਿੰਘ ਸੀਰਾ ਬਨਭੌਰਾ, ਭਾਜਪਾ ਦੇ ਸੀਨੀਅਰ ਆਗੂ ਆਸੂਤੋਸ਼ ਵਿਨਾਇਕ, ਕੌਂਸਲਰ ਮਨੀ ਸੇਖਾ, ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਉਭੀ, ਸੀਨੀਅਰ ਆਗੂ ਤਰਲੋਚਨ ਸਿੰਘ ਚਾਪੜਾ, ਆੜਤੀਆ ਐਸੋਸੀਏਸ਼ਨ ਪੰਜਾਬ ਦੇ ਉਪ ਪ੍ਰਧਾਨ ਸੁਰਿੰਦਰ ਕੁਰੜ, ਸਤਵੰਤ ਸਿੰਘ ਹੁੰਝਣ, ਮਨਪ੍ਰੀਤ ਸਿੰਘ ਰੰਗੂਵਾਲ, ਲੱਕੀ ਗਰਚਾ, ਕਾਲਾ ਦੁਲਮਾ, ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਰਾਜਨ ਘਈ, ਸੁਰਜੀਤ ਗੋਗਨਾ, ਡਾਕਟਰ ਅਰੁਣ ਵਰਮਾ, ਅਸ਼ੋਕ ਵਰਮਾ, ਸਾਬਕਾ ਭਾਜਪਾ ਮੰਡਲ ਪ੍ਰਧਾਨ ਅਵਤਾਰ ਸਿੰਘ ਬੜਿੰਗ, ਬਲਵਿੰਦਰ ਸਿੰਘ ਸਰਾਓਂ, ਸੀਨੀਅਰ ਆਗੂ ਹਰਜੀਤ ਸਿ ੰਘ ਵੈਦ, ਰਾਜੂ ਪੰਡਿਤ, ਦੀਪਕ, ਅਦਿਤਿਆ ਕੁਮਾਰ, ਸਨੀ ਕਪਿਲਾ, ਸੌਰਵ ਯਾਦਵ, ਆਦਿ ਹਾਜਰ ਸਨ।