25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਤੋਂ ਪਟਨਾ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣ - ਜਥੇਦਾਰ ਬਘੌਰਾ

ਸੰਗਰੂਰ, 25 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਹਰ ਸਾਲ ਜਨਵਰੀ ਮਹੀਨੇ ਵਿੱਚ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਇਸ ਪਾਵਨ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦਰਸ਼ਨਾਂ ਲਈ ਪਟਨਾ ਸਾਹਿਬ ਪਹੁੰਚਦੀਆਂ ਹਨ।

Ad Position 21
No active advertisement
ਜਥੇਦਾਰ ਸੁਖਜੀਤ ਸਿੰਘ ਬਘੌਰਾ। 26-11-2026
ਸੰਗਰੂਰ, 25 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਹਰ ਸਾਲ ਜਨਵਰੀ ਮਹੀਨੇ ਵਿੱਚ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਇਸ ਪਾਵਨ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦਰਸ਼ਨਾਂ ਲਈ ਪਟਨਾ ਸਾਹਿਬ ਪਹੁੰਚਦੀਆਂ ਹਨ। ਇਸ ਮੌਕੇ ਤੱਖ਼ਤ ਹਰਿਮੰਦਰ ਜੀ ਪਟਨਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਜਨਰਲ ਸਕੱਤਰ ਇੰਦਰਜੀਤ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਤੇ ਸੰਤ ਮਹਾਂਪੁਰਸ਼ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਇਸ ਪਾਵਨ ਸਮਾਗਮ ਵਿੱਚ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਮੁੱਖ ਮੰਤਰੀ ਵੱਲੋਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ ਜਾਂਦੀ ਹੈ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਅਤੇ ਰੇਲ ਮੰਤਰਾਲੇ ਨੂੰ ਸਮੂਹ ਸਾਧ ਸੰਗਤ ਵੱਲੋਂ ਅਪੀਲ ਕਰਦਿਆਂ ਕਿਹਾ ਕਿ ਪਟਨਾ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਰੇਲ ਗੱਡੀਆਂ ਨੂੰ ਰੈਗੂਲਰ ਕੀਤਾ ਜਾਵੇ, ਤਾਂ ਜੋ ਸੰਗਤਾਂ ਨੂੰ ਯਾਤਰਾ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵਿਸ਼ੇਸ਼ ਮੰਗ ਕੀਤੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੋਂ ਘੱਟੋ-ਘੱਟ 10 ਤੋਂ 15 ਦਿਨ ਪਹਿਲਾਂ ਦੋ ਤੋਂ ਚਾਰ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣ, ਤਾਂ ਜੋ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਉਣ ਵਾਲੀਆਂ ਸੰਗਤਾਂ ਆਸਾਨੀ ਨਾਲ ਪਟਨਾ ਸਾਹਿਬ ਪਹੁੰਚ ਕੇ ਗੁਰੂ ਸਾਹਿਬ ਜੀ ਦੇ ਪਾਵਨ ਜਨਮ ਅਸਥਾਨ ਦੇ ਦਰਸ਼ਨ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸਿਧਾਂਤਾਂ ਦਾ ਗੱਠਜੋੜ ਨਹੀਂ-ਈਲਵਾਲ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਮੁੜ ਰੰਗਲਾ ਬਣਾਇਆ ਗਿਆ-ਭਰਾਜ
Ad Position 24