ਵਾਈ. ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)- ਵਾਈ. ਐੱਸ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਯਾਦਗਾਰੀ ਲਾਇਬ੍ਰੇਰੀ ਦੀਵਾਨਾ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਉਚਾਰਨ ਮੁਕਾਬਲੇ ਵਿਚ ਪਹਿਲਾ ਅਤੇ ਤੀਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ।
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)- ਵਾਈ.ਐੱਸ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਯਾਦਗਾਰੀ ਲਾਇਬ੍ਰੇਰੀ ਦੀਵਾਨਾ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਉਚਾਰਨ ਮੁਕਾਬਲੇ ਵਿਚ ਪਹਿਲਾ ਅਤੇ ਤੀਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਕਵਿਤਾ ਉਚਾਰਨ ਮੁਕਾਬਲੇ ਵਿਚ ਵਿਦਿਆਰਥਣ ਹਰਗੁਣ ਪਾਠਕ ਨੇ ਪਹਿਲਾ ਤੇ ਪਰਮਜੋਤ ਪਾਠਕ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਵਿੰਮੀਪੁਰੀ ਨੇ ਜੇਤੂ ਵਿਦਿਆਰਥਣਾਂ, ਅਧਿਆਪਕ ਹਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ।