26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਟਰਾਈਡੈਂਟ ਕੰਪਲੈਕਸ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 29 ਨੂੰ

ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)*-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਰਾਈਡੈਂਟ ਗਰੁੱਪ ਵਲੋਂ ਮਹਾਨ ਕੀਰਤਨ ਦਰਬਾਰ ਮਿਤੀ 29 ਨਵੰਬਰ, ਦਿਨ ਐਤਵਾਰ ਨੂੰ ਸਵੇਰੇ 10 ਤੋਂ 12 ਵਜੇ ਤੱਕ ਟਰਾਈਡੈਂਟ ਕੰਪਲੈਕਸ, ਰਾਏਕੋਟ ਰੋਡ, ਸੰਘੇੜਾ (ਬਰਨਾਲਾ) ਵਿਖੇ ਕਰਵਾਇਆ ਜਾ ਰਿਹਾ ਹੈ। ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਪਦਮ ਸ੍ਰੀ ਰਾਜਿੰਦਰ ਗੁਪਤਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦਾ ਸਰਬ-ਸਾਂਝਾ ਉਪਦੇਸ਼ ਦਿੱਤਾ ਹੈ, ਜਿਸ ’ਤੇ ਚੱਲ ਕੇ ਅਸੀਂ ਇੱਕ ਨਰੋਏ ਅਤੇ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।

Ad Position 21
No active advertisement
ਰਾਜਿੰਦਰ ਗੁਪਤਾ ਮੈਂਬਰ ਰਾਜ ਸਭਾ । 27-11-2026
ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)*-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਰਾਈਡੈਂਟ ਗਰੁੱਪ ਵਲੋਂ ਮਹਾਨ ਕੀਰਤਨ ਦਰਬਾਰ ਮਿਤੀ 29 ਨਵੰਬਰ, ਦਿਨ ਐਤਵਾਰ ਨੂੰ ਸਵੇਰੇ 10 ਤੋਂ 12 ਵਜੇ ਤੱਕ ਟਰਾਈਡੈਂਟ ਕੰਪਲੈਕਸ, ਰਾਏਕੋਟ ਰੋਡ, ਸੰਘੇੜਾ (ਬਰਨਾਲਾ) ਵਿਖੇ ਕਰਵਾਇਆ ਜਾ ਰਿਹਾ ਹੈ। ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਪਦਮ ਸ੍ਰੀ ਰਾਜਿੰਦਰ ਗੁਪਤਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦਾ ਸਰਬ-ਸਾਂਝਾ ਉਪਦੇਸ਼ ਦਿੱਤਾ ਹੈ, ਜਿਸ ’ਤੇ ਚੱਲ ਕੇ ਅਸੀਂ ਇੱਕ ਨਰੋਏ ਅਤੇ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਕੀਰਤਨ ਦਰਬਾਰ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਗੁਰੂ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਜੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ। ਟਰਾਈਡੈਂਟ ਵਲੋਂ ਸੰਗਤਾਂ ਦੀ ਸਹੂਲਤ ਅਤੇ ਪਾਰਕਿੰਗ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਨੇ ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ ਮਨਾਈ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤ... ਅਗਲੀ ਖ਼ਬਰ ਇਲੈਕਟੋਰਲ ਰੋਲ ਆਬਜ਼ਰਵਰ ਵਿਨੈ ਬੁਬਲਾਨੀ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਜਾਇਜ਼ਾ
Ad Position 24