26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭਾਕਿਯੂ ਏਕਤਾ (ਉਗਰਾਹਾਂ) ਨੇ ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ ਮਨਾਈ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ

ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)- ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤਹਿਤ ਦਿੱਲੀ ਦੇ ਇਤਿਹਾਸਕ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਦਾਣਾ ਮੰਡੀ ਬਰਨਾਲਾ ਵਿਖੇ ਸੂਬਾ ਪੱਧਰ ’ਤੇ ਮਨਾਈ ਗਈ। ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ , ਔਰਤਾਂ ਤੇ ਸਨਅਤੀ ਕਾਮਿਆਂ ਸਮੇਤ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਦਾਣਾ ਮੰਡੀ ਬਰਨਾਲਾ ਵਿਖੇ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ। ਤਸਵੀਰ : ਰਿੰਪੀ ਸਟੂਡੀਓ 27-11-2026
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)- ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤਹਿਤ ਦਿੱਲੀ ਦੇ ਇਤਿਹਾਸਕ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਦਾਣਾ ਮੰਡੀ ਬਰਨਾਲਾ ਵਿਖੇ ਸੂਬਾ ਪੱਧਰ ’ਤੇ ਮਨਾਈ ਗਈ। ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ , ਔਰਤਾਂ ਤੇ ਸਨਅਤੀ ਕਾਮਿਆਂ ਸਮੇਤ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 26 ਨਵੰਬਰ 20 20 ਨੂੰ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ ’ਤੇ ਇਤਿਹਾਸਕ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਇਸ ਅੰਦੋਲਨ ਨੂੰ ਦੇਸ਼ ਭਰ ਦੇ ਲੋਕਾਂ ਦੀ ਭਰਵੀਂ ਹਮਾਇਤ ਮਿਲੀ ਅਤੇ ਵਿਦੇਸ਼ਾਂ ਵਿਚ ਵੱਸਦੇ ਲੋਕਾਂ ਨੇ ਵੀ ਇਸ ਦੀ ਹਮਾਇਤ ਕੀਤੀ। ਆਗੂਆਂ ਨੇ ਕਿਹਾ ਕਿ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਸ਼ਹਾਦਤਾਂ ਦਿੱਤੀਆਂ ਜਿਨ੍ਹਾਂ ਨੂੰ ਅੱਜ ਦੇ ਇਕੱਠ ਵਲੋਂ ਖੜ੍ਹੇ ਹੋ ਕੇ ਸ਼ਰਧਾਂਜਲੀ ਦਿੱਤੀ। ਇਤਿਹਾਸਕ ਸੰਘਰਸ਼ ਦੇ ਦਬਾਅ ਹੇਠ ਕੇਂਦਰ ਦੀ ਮੋਦੀ ਸਰਕਾਰ ਨੂੰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋ ਣਾ ਪਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅੰਦੋਲਨ ਸਮਾਪਤ ਕਰਵਾਉਣ ਸਮੇਂ ਕਿਸਾਨਾਂ ਨਾਲ ਕਈ ਲਿਖਤੀ ਵਾਅਦੇ ਕੀਤੇ ਸਨ, ਪਰ ਇਹ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ। ਸੂਬਾ ਆਗੂ ਜਨਕ ਸਿੰਘ ਭਟਾਲ ਅਤੇ ਰੂਪ ਸਿੰਘ ਛੰਨਾ ਨੇ ਕਿਹਾ ਕਿ ਸਾਮਰਾਜੀ ਨੀਤੀਆਂ ਤਹਿਤ ਸਾਰੇ ਕਿਰਤੀ ਲੋਕਾਂ ਤੇ ਆ ਰਹੇ ਵੱਡੇ ਹਮਲਿਆਂ ਨੂੰ ਰੋਕਣ ਲਈ ਕਿਸਾਨਾਂ, ਮਜ਼ਦੂਰਾਂ ਸਮੇਤ ਹਰੇਕ ਤਬਕੇ ਨੂੰ ਆਪੋ ਆਪਣੀ ਜਥੇਬੰਦੀਆਂ ਤਕੜੀਆਂ ਕਰ ਕੇ ਇੱਕ ਲੋਕ ਲਹਿਰ ਦੇ ਨਾਲ ਹੀ ਠੱਲਿਆ ਜਾ ਸਕਦਾ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਥੇਬੰਦ ਹੋ ਕੇ ਇਨ੍ਹਾਂ ਨੀਤੀਆਂ ਖ਼ਿਲਾਫ਼ ਸੰਘਰਸ਼ ਦੇ ਮੈਦਾਨ ਵਿਚ ਆਉਣ। ਸਾਰੇ ਬੁਲਾਰਿਆਂ ਨੇ ਇੱਕ ਸੁਰ ਹੁੰਦਿਆਂ ਹੋਇਆਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ 13 ਅਕਤੂਬਰ ਨੂੰ ਤਿੰਨ ਮੰਤਰੀਆਂ ਦੇ ਨਾਲ ਮੀਟਿੰਗ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਦਸੰਬਰ ਮਹੀਨੇ ਦੇ ਸ਼ੁਰੂ ਵਿਚ ਤਿੱਖਾ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਰਣਦੀਪ ਕੌਰ ਰਟੋਲ, ਕਰਮਜੀਤ ਕੌਰ ਮੋਗਾ, ਕਮਲਜੀਤ ਕੌਰ ਬਰਨਾਲਾ, ਹਰਜੀਤ ਸਿੰਘ ਮਹਿਲਾਂ, ਗੁਲਾਬ ਸਿੰਘ ਜਿਉਂਦ, ਰਾਮ ਸਿੰਘ ਭੈਣੀ ਬਾਘਾ, ਗੁਰਭੇਜ ਸਿੰਘ ਰੋਹੀ ਵਾਲਾ, ਹਰਬੰਸ ਸਿੰਘ ਕੋਟਲੀ, ਨੱਥਾ ਸਿੰਘ ਰੋੜੀਕਪੂਰਾ, ਹੈਪੀ ਸਿੰਘ ਮੋਹਾਲੀ, ਜਗਦੀਪ ਸਿੰਘ ਪਟਿਆਲਾ, ਰੁਪਿੰਦਰ ਸਿੰਘ ਅੰਮ੍ਰਿਤਸਰ, ਮਨੋਹਰ ਸਿੰਘ ਲੁਧਿਆਣਾ, ਬੂਟਾ ਸਿੰਘ ਭਾਗੀ ਕੇ ਅਤੇ ਪੈਪਸੀਕੋ ਕੰਟਰੈਕਟਰ ਵਰਕਰ ਯੂਨੀਅਨ ਚੰਨੋ ਦੇ ਆਗੂ ਕਸ਼ਮੀਰ ਸ ਿੰਘ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਡੀ.ਆਰ.ਡੀ.ਓ. ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਟਰਾਈਡੈਂਟ ਕੰਪਲੈਕਸ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 29 ਨੂੰ
Ad Position 24