ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ
ਧਨੌਲਾ, 26 ਨਵੰਬਰ (ਜਤਿੰਦਰ ਸਿੰਘ ਧਨੌਲਾ)- ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ.
ਧਨੌਲਾ, 26 ਨਵੰਬਰ (ਜਤਿੰਦਰ ਸਿੰਘ ਧਨੌਲਾ)- ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ.ਸੁਖਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਵਿਧਾਨ ਦੀ ਰਚਨਾ ਡਰਾਫਟਿੰਗ ਕਮੇਟੀ ਦੁਆਰਾ ਕੀਤੀ ਗਈ ਸੀ। ਜਿਸ ਦੇ ਚੇਅਰਮੈਨ ਡਾ. ਬੀ. ਆਰ. ਅੰਬੇਦਕਰ ਸਨ ਅਤੇ ਉਨ੍ਹਾਂ ਨੂੰ ਸੰਵਿਧਾਨ ਨਿਰਮਾਤਾ ਵੀ ਕਿਹਾ ਜਾਂਦਾ ਹੈ। ਭਾਰਤੀ ਸੰਵਿਧਾਨ 26 ਨਵੰਬਰ 1949 ਨੂੰ ਬਣ ਕਿ ਤਿਆਰ ਹੋਇਆ ਸੀ ਪਰ ਇਸ ਨੂੰ ਕਾਨੂੰਨੀ ਰੂਪ 26 ਜਨਵਰੀ 1950 ਨੂੰ ਦਿੱਤਾ ਗਿਆ। ਸੰਵਿਧਾਨ ਨੂੰ ਤਿਆਰ ਕਰਨ ਲਈ ਕੁੱਲ 2 ਸਾਲ 11 ਮਹੀਨੇ ਅਤੇ 18 ਦਿਨ ਦਾ ਸਮਾਂ ਲੱਗਿਆ। ਇਹ ਸੰਵਿਧਾਨ 60 ਮਹੱਤਵਪੂਰਨ ਦੇਸ਼ ਦੇ ਸੰਵਿਧਾਨਾਂ ਦਾ ਅਧਿਐਨ ਕਰ ਕੇ ਭਾਰਤੀ ਸੰਵਿਧਾਨ ਤਿਆਰ ਕੀਤਾ ਗਿਆ ਸੀ। ਜਿਸ ’ਤੇ ਸੰਵਿਧਾਨ ਦੇ 284 ਮੈਂਬਰਾਂ ਨੇ ਦਸਤਖ਼ਤ ਕੀਤੇ ਸਨ। ਇਹ ਸੰਵਿਧਾਨ 25 ਭਾਗਾਂ, 448 ਧਾਰਾਵਾਂ ਤੇ 12 ਸੂਚੀਆਂ ਵਿਚ ਵੰਡਿਆ ਹੋਇਆ ਹੈ। ਭਾਰਤ ਦਾ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ। ਇਸ ਤੋਂ ਉਪਰੰਤ ਬੱਚਿਆਂ ਨੂੰ ਸੰਵਿਧਾਨ ਸਬੰਧੀ ਸਹੁੰ ਚੁਕਾਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ, ਅਮਨਦੀਪ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।