27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਆਰੀਆਭੱਟਾ ਕਾਲਜ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ

ਬਰਨਾਲਾ, 27 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ, ਲੋਕਤੰਤਰੀ ਪ੍ਰਣਾਲੀ ਅਤੇ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਜਾਣੂ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 28-11-2026
ਬਰਨਾਲਾ, 27 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ, ਲੋਕਤੰਤਰੀ ਪ੍ਰਣਾਲੀ ਅਤੇ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਾਰਤੀ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨਾ, ਉਨ੍ਹਾਂ ਵਿਚ ਸੰਵਿਧਾਨਕ ਜਾਗਰੂਕਤਾ ਪੈਦਾ ਕਰਨਾ ਅਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਬਣਾਉਣ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਸੰਸਥਾ ਦੇ ਚੇਅਰਮੈਨ ਰਾਕੇਸ਼ ਕੁਮਾਰ ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ ਨੇ ਦੱਸਿਆ ਕਿ ਰਾਸ਼ਟਰੀ ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਭਾਰਤ ਦੇ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਵਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ, ਜਦਕਿ ਇਹ 26 ਜਨਵਰੀ 1950 ਨੂੰ ਪੂਰੀ ਤਰ੍ਹਾਂ ਲਾਗੂ ਹੋਇਆ। ਇਸ ਇਤਿਹਾਸਕ ਦਿਨ ਦੀ ਯਾਦ ਵਿਚ ਹਰ ਸਾਲ ਦੇਸ਼ ਭਰ ਵਿਚ ਵੱਖ-ਵੱਖ ਵਿੱਦਿਅਕ ਸੰਸਥਾਵਾਂ, ਸਰਕਾਰੀ ਅਤੇ ਗੈਰ-ਸਰਕਾਰੀ ਸੰਗਠਨਾਂ ਵਲੋਂ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ ਤਾਂ ਜੋ ਦੇਸ਼ ਦੇ ਨਾਗਰਿਕਾਂ ਨੂੰ ਸੰਵਿਧਾਨ ਦੀ ਮਹੱਤਤਾ ਅਤੇ ਇਸ ਦੀ ਪਾਲਣਾ ਕਰਨ ਦੀ ਜ਼ਿੰਮੇਵਾਰੀ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਮਾਵਾਂ-ਧੀਆਂ ਦੀ ਲਲਕਾਰ ਰੈਲੀ’ ਦੀਆਂ ਤਿਆਰੀਆਂ ਸੰਬੰਧੀ ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾ... ਅਗਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ 30 ਨਵੰਬਰ ਨੂੰ ਹੋਣ ਵਾਲੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਇਤਿਹਾਸ ਸਿਰਜੇਗੀ-ਬ...
Ad Position 24