ਜਮਹੂਰੀ ਅਧਿਕਾਰ ਸਭਾ ਦੇ 18ਵੇਂ ਸੂਬਾਈ ਇਜਲਾਸ ਦਾ ਆਗਾਜ਼ 28 ਨੂੰ
ਬਰਨਾਲਾ, 27 ਨਵੰਬਰ (ਅਸ਼ੋਕ ਭਾਰਤੀ)-ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਮਾਝੀ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਇਸ ਮੌਕੇ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ ਸੁਖਪੁਰਾ ਨੇ ਕਿਹਾ ਕਿ ਜਮਹੂਰੀ ਅਧਿਕਾਰ ਸਭਾ ਪੰਜਾਬ ਦਾ ਹਰ ਦੋ ਸਾਲ ਬਾਅਦ ਹੋਣ ਵਾਲਾ 18ਵਾਂ ਸੂਬਾਈ ਇਜਲਾਸ ਤਰਕਸ਼ੀਲ ਭਵਨ ਬਰਨਾਲਾ ਵਿਖੇ 28 ਤੋਂ 29 ਨਵੰਬਰ ਤੱਕ ਹੋਵੇਗਾ।
ਬਰਨਾਲਾ, 27 ਨਵੰਬਰ (ਅਸ਼ੋਕ ਭਾਰਤੀ)-ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਮਾਝੀ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਇਸ ਮੌਕੇ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ ਸੁਖਪੁਰਾ ਨੇ ਕਿਹਾ ਕਿ ਜਮਹੂਰੀ ਅਧਿਕਾਰ ਸਭਾ ਪੰਜਾਬ ਦਾ ਹਰ ਦੋ ਸਾਲ ਬਾਅਦ ਹੋਣ ਵਾਲਾ 18ਵਾਂ ਸੂਬਾਈ ਇਜਲਾਸ ਤਰਕਸ਼ੀਲ ਭਵਨ ਬਰਨਾਲਾ ਵਿਖੇ 28 ਤੋਂ 29 ਨਵੰਬਰ ਤੱਕ ਹੋਵੇਗਾ। ਇਸ ਮੌਕੇ ਉੱਘੇ ਜਮਹੂਰੀ ਕਾਰਕੁਨ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਕੌਲਿਨ ਗੌਂਲਾਗ਼ਵੇਜ਼ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਜੋ ਭਾਰਤ ਵਿਚ ਜਮਹੂਰੀ ਹੱਕਾਂ ਦੇ ਹਾਲਾਤ ਅਤੇ ਸੁਪਰੀਮ ਕੋਰਟ ਦੀ ਇਨ੍ਹਾਂ ਹੱਕਾਂ ਪ੍ਰਤੀ ਪਹੁੰਚ ਬਾਰੇ ਗੱਲ ਕਰਨਗੇ। ਮੀਟਿੰਗ ਵਿਚ ਇਜਲਾਸ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਜਲਾਸ ਵਿਚ ਵੱਖ-ਵੱਖ ਜ਼ਿਲ੍ਹਾ ਇਕਾਈਆਂ ਦੇ ਤਕਰੀਬਨ 125 ਡੈਲੀਗੇਟਾਂ ਦੇ ਸ਼ਾਮਿਲ ਹੋਣ ਦਾ ਅੰਦਾਜ਼ਾ ਹੈ। ਇਸ ਮੌਕੇ ਜ਼ਿਲ੍ਹਾ ਇਕਾਈ ਬਰਨਾਲਾ ਦੇ ਆਗੂ ਹਾਜ਼ਰ ਸਨ।