28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖ਼ਾਲੀ ਪਏ ਪਲਾਟਾਂ ’ਚ ਮਿਲੀ ਨੌਜਵਾਨ ਦੀ ਭੇਦ-ਭਰੇ ਹਾਲਾਤ ’ਚ ਲਾਸ਼

ਬਰਨਾਲਾ, 28 ਨਵੰਬਰ (ਨਰਿੰਦਰ ਅਰੋੜਾ)-ਪੰਜਾਬ ਸਰਕਾਰ ਦੀ ਚਲਾਈ ਗਈ -ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਜ਼ਮੀਨੀ ਪੱਧਰ ’ਤੇ ਫ਼ੇਲ੍ਹ ਹੁੰਦੀ ਦਿਖਾਈ ਦੇ ਰਹੀ ਹੈ। ਲਗਾਤਾਰ ਨੌਜਵਾਨਾਂ ਦੀਆਂ ਨਸ਼ੇ ਦੀ ਓਵਰਡੋਜ ਨਾਲ ਜਾਂ ਭੇਦਭਰੇ ਹਾਲਾਤਾਂ ’ਚ ਲਾਸ਼ਾਂ ਮਿਲ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 29-11-2026
ਬਰਨਾਲਾ, 28 ਨਵੰਬਰ (ਨਰਿੰਦਰ ਅਰੋੜਾ)-ਪੰਜਾਬ ਸਰਕਾਰ ਦੀ ਚਲਾਈ ਗਈ -ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਜ਼ਮੀਨੀ ਪੱਧਰ ’ਤੇ ਫ਼ੇਲ੍ਹ ਹੁੰਦੀ ਦਿਖਾਈ ਦੇ ਰਹੀ ਹੈ। ਲਗਾਤਾਰ ਨੌਜਵਾਨਾਂ ਦੀਆਂ ਨਸ਼ੇ ਦੀ ਓਵਰਡੋਜ ਨਾਲ ਜਾਂ ਭੇਦਭਰੇ ਹਾਲਾਤਾਂ ’ਚ ਲਾਸ਼ਾਂ ਮਿਲ ਰਹੀਆਂ ਹਨ। ਇਸੇ ਲੜੀ ਤਹਿਤ ਬਰਨਾਲਾ ਦੇ ਕੁਸ਼ਟ ਆਸ਼ਰਮ ਨੇੜੇ ਮਾਰਕੀਟ ਕਮੇਟੀ ਦੇ ਖ਼ਾਲੀ ਪਏ ਪਲਾਟ ਜਿੱਥੇ ਝਾੜੀਆਂ-ਬੂਟੇ ਲੱਗੇ ਹੋਏ ਹਨ ਵਿਖੇ ਇਕ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਲਾਸ਼ ਬਰਾਮਦ ਹੋਈ। ਮੌਕੇ ’ਤੇ ਆਸ-ਪਾਸ ਦੇ ਦੁਕਾਨਦਾਰਾਂ ਰਾਜਵੀਰ, ਰਿੰਕਾ, ਕਮਲ, ਸ਼ਰਨਜੀਤ, ਨੀਰਜ, ਹਰਪ੍ਰੀਤ ਆਦਿ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਹ ਖ਼ਾਲੀ ਪਲਾਟ ਸਾਡੇ ਲਈ ਸਿਰਦਰਦੀ ਬਣੇ ਹੋਏ ਹਨ। ਇੱਥੇ ਨਸ਼ੇੜੀ ਬੈਠ ਕੇ ਨਸ਼ਾ ਕਰਦੇ ਹਨ ਅਤੇ ਲੁੱਟਾਂ-ਖੋਹਾਂ ਵੀ ਕਰਦੇ ਹਨ। ਕਈ ਵਾਰ ਸਾਡੀਆਂ ਆਸ-ਪਾਸ ਦੀਆਂ ਦੁਕਾਨਾਂ ’ਤੇ ਚੋਰੀਆਂ ਵੀ ਹੋ ਚੁੱਕੀਆਂ ਹਨ। ਅਸੀਂ ਕਈ ਵਾਰ ਮਾਰਕੀਟ ਕਮੇਟੀ ਦਫ਼ਤਰ ਦੇ ਧਿਆਨ ’ਚ ਲਿਆਂਦਾ, ਪਰ ਸਾਡੀ ਕੋਈ ਸੁਣਵਾਈ ਨਹੀਂ ਹੋਈ। ਮੌਕੇ ’ਤੇ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਬੋਰਡਾਂ ਤੱਕ ਹੀ ਸੀਮਿਤ ਹੈ, ਜ਼ਮੀਨੀ ਪੱਧਰ ’ਤੇ ਕੋਈ ਕਾਰਵਾਈ ਨਹੀਂ ਹੋ ਰਹੀ, ਇਹ ਸਿਰਫ਼ ਦਿਖਾਵਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਪੂਰੀ ਮੁਸਤੈਦੀ ਨਾਲ ਆਪਣਾ ਕੰਮ ਕੀਤਾ ਜਾ ਰਿਹਾ ਹੈ, ਲਗਾਤਾਰ ਪਲਾਟਾਂ ਦੀ ਸਫ਼ਾਈ ਵੀ ਕਰਵਾਈ ਜਾ ਰਹੀ ਹੈ, ਪਰ ਮਾਰਕੀਟ ਕਮੇਟੀ ਦਾ ਇਨ੍ਹਾਂ ਖ਼ਾਲੀ ਪਏ ਪਲਾਟਾਂ ਵੱਲ ਕੋਈ ਧਿਆਨ ਨਹੀਂ। ਉਨ੍ਹਾਂ ਮਾਰਕੀਟ ਕਮੇਟੀ ਤੋਂ ਮੰਗ ਕੀਤੀ ਕਿ ਜੋ ਵੀ ਖ਼ਾਲੀ ਪਲਾਟ ਪਏ ਹਨ, ਇਨ੍ਹਾਂ ਨੂੰ ਸਾਫ਼ ਕਰਵਾਇਆ ਜਾਵੇ, ਤਾਂ ਜੋ ਆਸ-ਪਾਸ ਦੇ ਦੁਕਾਨਦਾਰ ਅਤੇ ਲੋਕ ਸੁੱਖ ਦਾ ਸਾਹ ਲੈ ਸਕਣ। ਮੌਕੇ ’ਤੇ ਪਹੁੰਚੇ ਬੱਸ ਸਟੈਂਡ ਚੌਂਕੀ ਇੰਚਾਰਜ ਗੁਰਸਿਮਰਨ ਸਿੰਘ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਇੱਕ ਖ਼ਾਲੀ ਪਏ ਪਲਾਟ ’ਚ ਨੌਜਵਾਨ ਡਿੱਗਿਆ ਪਿਆ ਹੈ। ਅਸੀਂ ਮੌਕਾ ਪਰ ਪਹੁੰਚ ਕੇ ਉਸ ਨੌਜਵਾਨ ਨੂੰ ਚੁੱਕ ਕੇ ਸਿਵਲ ਹਸਪਤਾਲ ਬਰਨਾਲਾ ਦੀ ਐਮਰਜੈਂਸੀ ਵਿਖੇ ਲੈ ਗਏ, ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਸ ਦੀ ਲਾਸ਼ ਪਛਾਣ ਲਈ 72 ਘੰਟੇ ਲਈ ਸਿਵਲ ਹਸਪਤਾਲ ਬਰਨਾਲਾ ਦੇ ਮੋਰਚਰੀ ਵਿਖੇ ਰੱਖ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਇਹ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਬਰਨਾਲਾ ਦੇ ਕਈ ਬੇਆਬਾਦ ਪਏ ਪਲਾਟ, ਜੋ ਕਿ ਨਸ਼ੇੜੀਆਂ ਦਾ ਅੱਡਾ ਬਣੇ ਹੋਏ ਸਨ, ਉਨ੍ਹਾਂ ਨੂੰ ਜੇ.ਸੀ.ਬੀ. ਦੀ ਸਹਾਇਤਾ ਨਾਲ ਸਾਫ਼ ਕਰਵਾਇਆ ਜਾ ਚੁੱਕਾ ਹੈ। ਅਸੀਂ ਮਾਰਕੀਟ ਕਮੇਟੀ ਨੂੰ ਮੰਡੀ ’ਚ ਪਏ ਪਲਾਟਾਂ ਬਾਰੇ ਕਈ ਵਾਰ ਲਿਖਤੀ ਰੂਪ ’ਚ ਵੀ ਦੇ ਚੁੱਕੇ ਹਾਂ, ਪਰ ਮਾਰਕੀਟ ਕਮੇਟੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਮਾਰਕੀਟ ਕਮੇਟੀ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਖ਼ਾਲੀ ਪਏ ਪਲਾਟਾਂ ਅਤੇ ਖ਼ਾਲੀ ਬਾਥਰੂਮਾਂ ਨੂੰ ਸਾਫ਼ ਕਰਵਾਇਆ ਜਾਵੇ, ਤਾਂ ਜੋ ਕੋਈ ਹੋਰ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
Ad Position 22
No active advertisement
ਪਿਛਲੀ ਖ਼ਬਰ ਪਿਤਾ ਦੀ ਹਾਦਸੇ ਦੌਰਾਨ ਹੋਈ ਮੌਤ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਨੌਜਵਾਨ ਬੀ.ਐੱਸ.ਐੱਨ.ਐੱਲ. ਟਾ... ਅਗਲੀ ਖ਼ਬਰ ਜ਼ਿਲ੍ਹੇ ਦੇ ਮਾਰਗਾਂ ’ਤੇ ਖੜ੍ਹੇ ਦਰਜਨਾਂ ਸਰਕਾਰੀ ਰੁੱਖ ਆਏ ਅੱਗ ਦੀ ਲਪੇਟ ’ਚ, ਰਾਖੇ ਬਣੇ ਮੂਕ ਦਰਸ਼ਕ
Ad Position 24