28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗ਼ਜ਼ਲਕਾਰ ਜਗਜੀਤ ਕੌਰ ਢਿੱਲਵਾਂ ਦਾ ਰੂ-ਬ-ਰੂ ਪ੍ਰੋਗਰਾਮ ਕਰਵਾਇਆ

ਹੰਡਿਆਇਆ, 28 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪੀ. ਐੱਮ.

Ad Position 21
No active advertisement
ਅਜੀਤ ਡੈਸਕ 29-11-2026
ਹੰਡਿਆਇਆ, 28 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪੀ.ਐੱਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਇੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਲ ਮੋਦੀ ਦੀ ਰਹਿਨੁਮਾਈ ਹੇਠ ਅਤੇ ਸਕੂਲ ਇੰਚਾਰਜ ਸ: ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਉੱਘੀ ਗ਼ਜ਼ਲਕਾਰ ਜਗਜੀਤ ਕੌਰ ਢਿੱਲਵਾਂ ਦਾ ਸਾਹਿਤਕ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ। ਮਾ: ਰਮਨਦੀਪ ਦੁਆਰਾ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਜਗਜੀਤ ਕੌਰ ਨੇ ਆਪਣਾ ਸਾਹਿਤਕ ਸਫ਼ਰ ਬੱਚਿਆਂ ਨਾਲ਼ ਸਾਂਝਾ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੇ ਸਾਹਿਤ ਨਾਲ਼ ਜੁੜਨ ਅਤੇ ਸਾਹਿਤਕ ਸਰਗਰਮੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਵਿ ਚਾਰਾਂ ਅਤੇ ਭਾਵਾਂ ਨੂੰ ਕਲਮਬੱਧ ਕਰਨ ਲਈ ਪ੍ਰੇਰਿਆ। ਇਸ ਸਮੇਂ ਉਨ੍ਹਾਂ ਆਪਣੀਆਂ ਰਚਨਾਵਾਂ ਵੀ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸਾਹਿਤ ਨਾਲ਼ ਜੁੜੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਸਮੇਂ ਸੁਖਵਿੰਦਰ ਢਿੱਲਵਾਂ ਨੇ ਵੀ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ਬੁਰੇ ਪ੍ਰ ਭਾਵਾਂ ਬਾਰੇ ਦੱਸਿਆ ਅਤੇ ਸਾਡੇ ਭਗਤ, ਸਰਾਭੇ ਅਤੇ ਗੁਰੂਆਂ ਦੇ ਮਹਾਨ ਵਿਰਸੇ ਨੂੰ ਪੜ੍ਹਨ ਅਤੇ ਉਨ੍ਹਾਂ ਤੋਂ ਸਿੱਖਣ ਲਈ ਪ੍ਰੇਰਿਤ ਕੀਤਾ। ਕੁਲਦੀਪ ਰਾਣੀ ਪੰਜਾਬੀ ਅਧਿਆਪਕਾ ਨੇ ਵੀ ਵਿਦਿਆਰਥੀਆਂ ਨੂੰ ਚੰਗੇ ਸਾਹਿਤ ਨਾਲ਼ ਜੁੜਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਾਹਿਤ ਸਿਰਜਣ, ਕਵਿਤਾ ਉਚਾਰਨ, ਸੁੰਦਰ ਲਿਖਾਈ ਮੁਕਾਬਲੇ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਮੌਕੇ ਰਮਨ ਸਿੰਗਲਾ, ਕੁਲਦੀਪ ਰਾਣੀ, ਚਰਨਜੀਤ ਕੌਰ, ਰਣਜੀਤ ਸਿੰਘ ਜੰਡੂ, ਪੂਨਮ ਸ਼ਰਮਾ, ਮਨਦੀਪ ਸ਼ਰਮਾ, ਪ੍ਰਿਤਪਾਲ ਸਿੰਘ, ਗੁਰਜੀਤ ਸਿੰਘ, ਪਵਨ ਕੁਮਾਰ, ਰੁਪਿੰਦਰ ਸਿੰਘ, ਹਰਬੰਸ ਸਿੰਘ ਮਨਿੰਦਰ ਕੌਰ, ਮੋਨੂੰ ਗੁਪਤਾ, ਰੁਪਿੰਦਰ ਕੌਰ, ਕਿਰਨ ਜੋਸ਼ੀ, ਹਿਤਾਕਸ਼ੀ, ਪ੍ਰਿਅੰਕਾ, ਪ੍ਰਵੀਨ, ਕੋਮਲ ਗੋਇਲ, ਸੀਮਾ ਰਾਣੀ, ਵਰਸ਼ਾ ਰਾਣੀ, ਅਮਨਦੀਪ ਕੌਰ, ਸਰਬਜੀਤ ਕੌਰ, ਪੁਨੀਤ ਕੁਮਾਰ, ਮੈਡਮ ਅਮਿਤੂ, ਜੋਤੀ ਫੁਟੇਲਾ, ਮਨੀਸ਼ਾ ਰਾਣੀ ਆਦਿ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਆਗੂਆਂ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਅੰਤਰ-ਸਦਨੀ ਵਿਗਿਆਨ ਕੁਇਜ਼ ਮੁਕਾਬਲੇ ਕਰਵਾਏ
Ad Position 24