28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਬ-ਇੰਸਪੈਕਟਰ ਸਈਅਦ ਸਕੀਲ ਨੇ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਵਜੋਂ ਸੰਭਾਲਿਆ ਅਹੁਦਾ

ਮਹਿਲ ਕਲਾਂ, 28 ਨਵੰਬਰ (ਅਵਤਾਰ ਸਿੰਘ ਅਣਖੀ)-ਸਬ ਇੰਸਪੈਕਟਰ ਸਈਅਦ ਸਕੀਲ ਨੇ ਅੱਜ ਪੁਲਿਸ ਥਾਣਾ ਠੁੱਲੀਵਾਲ ਵਿਖੇ ਬਤੌਰ ਮੁੱਖ ਅਫਸਰ (ਐੱਸ. ਐੱਚ.

Ad Position 21
No active advertisement
ਸਬ-ਇੰਸਪੈਕਟਰ ਸਈਅਦ ਸਕੀਲ। 29-11-2026
ਮਹਿਲ ਕਲਾਂ, 28 ਨਵੰਬਰ (ਅਵਤਾਰ ਸਿੰਘ ਅਣਖੀ)-ਸਬ ਇੰਸਪੈਕਟਰ ਸਈਅਦ ਸਕੀਲ ਨੇ ਅੱਜ ਪੁਲਿਸ ਥਾਣਾ ਠੁੱਲੀਵਾਲ ਵਿਖੇ ਬਤੌਰ ਮੁੱਖ ਅਫਸਰ (ਐੱਸ.ਐੱਚ.ਓ.) ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸਬ ਇੰਸਪੈਕਟਰ ਸਈਅਦ ਸਕੀਲ ਇਸ ਤੋਂ ਪਹਿਲਾਂ ਪੁਲਿਸ ਥਾਣਾ ਸੰਦੌੜ ਵਿਖੇ ਮੁੱਖ ਅਫਸਰ ਅਤੇ ਐੱਸ.ਐੱਸ.ਪੀ. ਦਫ਼ਤਰ ਵਿਖੇ ਰੀਡਰ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਥਾਣਾ ਸੰਦੌੜ ਵਿਖੇ ਆਪਣੀ ਤਾਇਨਾਤੀ ਦੌਰਾਨ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਅਤੇ ਬਿਹਤਰ ਕਾਰਗੁਜ਼ਾਰੀ ਕਾਰਨ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਸੀ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਐੱਸ.ਐੱਚ.ਓ. ਸਈਅਦ ਸਕੀਲ ਨੇ ਕਿਹਾ ਕਿ ਇਲਾਕੇ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਥਾਣੇ ਆਉਣ ਵਾਲੇ ਹਰ ਆਮ ਨਾਗਰਿਕ ਅਤੇ ਇਲਾਕੇ ਦੇ ਮੁਹਤਬਰ ਵਿਅਕਤੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਇਲਾਕੇ ਵਿਚ ਨਸ਼ਾ ਤਸਕਰਾਂ, ਗੁੰਡਾ ਅਨਸਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖ਼ਾਤਮੇ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਦੇ 18ਵੇਂ ਸੂਬਾਈ ਇਜਲਾਸ ਦਾ ਆਗਾਜ਼ 28 ਨੂੰ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
Ad Position 24