28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਐੱਸ.ਡੀ.ਐੱਮ. ਵਲੋਂ ਰਾਮਗੜ੍ਹੀਆ ਵੈੱਲਫੇਅਰ ਬੋਰਡ ਮੈਂਬਰਾਂ ਨਾਲ ਬੈਠਕ

ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਐੱਸ. ਡੀ.

Ad Position 21
No active advertisement
ਤਪਾ ਵਿਖੇ ਰਾਮਗੜ੍ਹੀਆ ਭਲਾਈ ਬੋਰਡ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਐੱਸ.ਡੀ.ਐੱਮ ਤਪਾ ਗਗਨਦੀਪ ਸਿੰਘ। ਤਸਵੀਰ : ਪ੍ਰਵੀਨ ਗਰਗ 29-11-2026
ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਐੱਸ.ਡੀ.ਐੱਮ. ਤਪਾ ਗਗਨਦੀਪ ਸਿੰਘ ਵਲੋਂ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਚੇਅਰਮੈਨ ਸੁਖਦੇਵ ਸਿੰਘ ਸਮੇਤ ਸਮੂਹ ਮੈਂਬਰਾਂ ਨਾਲ ਇੱਕ ਮੀਟਿੰਗ ਇਲਾਕੇ ਦੇ ਧਾਰਮਿਕ ਅਸਥਾਨ ਬਾਬਾ ਮੱਠ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਮੂਹ ਮੈਂਬਰਾਂ ਨਾਲ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਸੁਝਾਆਵਾਂ ’ਤੇ ਵਿਸਥਾਰ ਪੂਰਵਕ ਵਿਚਾਰਾਂ ਕੀਤੀਆਂ। ਮੈਂਬਰਾਂ ਵਲੋਂ ਦੱਸਿਆ ਗਿਆ ਕਿ ਪਿੰਡਾਂ ਅਤੇ ਸ਼ਹਿਰ ਵਿਚ ਸਰਕਾਰ ਵਲੋਂ ਛੋਟੇ ਲਘੂ ਉਦਯੋਗ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਸ਼ੁਰੂ ਕੀਤੇ ਜਾਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮਿਲ ਸਕੇ ਅਤੇ ਨੌਜਵਾਨ ਮੁੰਡਿਆਂ ਅਤੇ ਕੁੜੀਆਂ ਵਿਚ ਵਧੀਆ ਹੁਨਰਮੰਦ ਕਾਮਿਆਂ ਵਿਚ ਵਾਧਾ ਕੀਤਾ ਜਾ ਸਕੇ। ਕਿਰਤੀ ਕਾਮਿਆਂ ਨੂੰ ਘੱਟ ਵਿਆਜ ਦਰ ’ਤੇ ਕਰਜ਼ੇ ਦੀ ਸਹੂਲਤ ਦਿੱਤੀ ਜਾਵੇ ਤਾਂ ਜੋ ਆਮ ਲੋਕਾਂ ਵਲੋਂ ਆਪਣਾ ਕਾਰੋਬਾਰ ਸ਼ੁਰੂ ਕੀਤਾ ਜਾ ਸਕੇ ਅਤੇ ਬੇਰੁਜ਼ਗਾਰੀ ਨੂੰ ਘੱਟ ਕੀਤਾ ਜਾ ਸਕੇ। ਸਰਕਾਰ ਵਲੋਂ ਕਿਰਤੀ ਕਾਮਿਆਂ ਲਈ ਜਾਰੀ ਕੀਤੀਆਂ ਗਈਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਜਿਸ ਨਾਲ ਇਨ੍ਹਾਂ ਸਕੀਮਾਂ ਦਾ ਲਾਭ ਪ੍ਰਾਪਤ ਹੋ ਸਕੇ। ਐੱਸ.ਡੀ.ਐੱਮ ਗਗਨਦੀਪ ਸਿੰਘ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਮੈਂਬਰਾਂ ਨੂੰ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਕਿਸੇ ਵੀ ਸਮੇਂ ਦਫ਼ਤਰ ਵਿਖੇ ਆ ਸਕਦੇ ਹਨ। ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਸੁਪਰਡੈਂਟ ਦਫ਼ਤਰ ਹਰਵਿੰਦਰ ਸਿੰਘ ਰਾਏ, ਸਟੈਨੋ ਹਰਜਿੰਦਰ ਸਿੰਘ ਹੈਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਐੱਸ.ਐੱਸ.ਪੀ. ਦਫ਼ਤਰ ਮੂਹਰੇ ਪੱਕਾ ਮੋਰਚਾ ਕੱਲ੍ਹ ਤੋਂ ਅਗਲੀ ਖ਼ਬਰ ਡੀਪੂ ਹੋਲਡਰਾਂ ਨੂੰ 30 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਦੇਣ ਦੀ ਮੰਗ
Ad Position 24