ਗੋਬਿੰਦ ਕਾਲੋਨੀ ’ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਤੇ ਨਕਦੀ ਚੋਰੀ
ਬਰਨਾਲਾ, 29 ਨਵੰਬਰ (ਨਰਿੰਦਰ ਅਰੋੜਾ)-ਸਥਾਨਕ ਗੋਬਿੰਦ ਕਾਲੋਨੀ ਦੀ ਗਲੀ ਨੰਬਰ 2 ਵਿਚ ਇੱਕ ਘਰ ’ਚ ਵੜ ਕੇ ਚੋਰ ਸੋਨਾ ਅਤੇ ਨਗਦੀ ਚੋਰੀ ਕਰ ਕੇ ਫ਼ਰਾਰ ਹੋ ਗਏ। ਜਾਣਕਾਰੀ ਦਿੰਦਿਆਂ ਘਰ ਦੇ ਮੈਂਬਰ ਪ੍ਰਭਦੀਪ ਗੋਇਲ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਘਰੋਂ ਕਰੀਬ ਦੁਪਹਿਰ 1 ਵਜੇ ਦਵਾਈ ਲੈਣ ਬਾਹਰ ਗਏ ਹੋਏ ਸਨ।
ਬਰਨਾਲਾ, 29 ਨਵੰਬਰ (ਨਰਿੰਦਰ ਅਰੋੜਾ)-ਸਥਾਨਕ ਗੋਬਿੰਦ ਕਾਲੋਨੀ ਦੀ ਗਲੀ ਨੰਬਰ 2 ਵਿਚ ਇੱਕ ਘਰ ’ਚ ਵੜ ਕੇ ਚੋਰ ਸੋਨਾ ਅਤੇ ਨਗਦੀ ਚੋਰੀ ਕਰ ਕੇ ਫ਼ਰਾਰ ਹੋ ਗਏ। ਜਾਣਕਾਰੀ ਦਿੰਦਿਆਂ ਘਰ ਦੇ ਮੈਂਬਰ ਪ੍ਰਭਦੀਪ ਗੋਇਲ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਘਰੋਂ ਕਰੀਬ ਦੁਪਹਿਰ 1 ਵਜੇ ਦਵਾਈ ਲੈਣ ਬਾਹਰ ਗਏ ਹੋਏ ਸਨ। ਜਦੋਂ ਉਹ ਵਾਪਸ ਆਏ ’ਤੇ ਘਰ ਦਾ ਗੇਟ ਖੋਲਿ੍ਹਆ ਤਾਂ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਪਰਿਵਾਰ ਦੇ ਦੱਸਣ ਮੁਤਾਬਿਕ ਘਰ ’ਚੋਂ ਸੋਨੇ ਦੇ ਗਹਿਣੇ ਅਤੇ ਲਗਭਗ ਪੰਜ ਤੋਂ ਸੱਤ ਹਜ਼ਾਰ ਰੁਪਏ ਦੀ ਨਕਦੀ ਗ਼ਾਇਬ ਸੀ। ਸਾਡੇ ਵਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ। ਜਿਨ੍ਹਾਂ ਵਲੋਂ ਮੌਕਾ ਦੇਖਿਆ ਗਿਆ। ਇਸ ਮਾਮਲੇ ਸਬੰਧੀ ਥਾਣਾ ਸਿਟੀ 1 ਬਰਨਾਲਾ ਦੇ ਐੱਸ.ਐੱਚ.ਓ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਚੋਰੀ ਦੀ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ। ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਜਾਂਚ ’ਚ ਲੱਗੀਆਂ ਹੋਈਆਂ ਹਨ ਅਤੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਵਲੋਂ ਇਸ ਚੋਰੀ ਦੀ ਵਾਰਦਾਤ ਨੂੰ ਸੁਲਝਾ ਕੇ ਮੁਲਜ਼ਮਾਂ ਨੂੰ ਕਦੋਂ ਤੱਕ ਕਾਬੂ ਕੀਤਾ ਜਾਂਦਾ ਹੈ।