35 ਪਾਬੰਦੀਸ਼ੁਦਾ ਗੋਲੀਆਂ ਸਮੇਤ ਇੱਕ ਕਾਬੂ
ਤਪਾ ਮੰਡੀ, 29 ਨਵੰਬਰ (ਪ੍ਰਵੀਨ ਗਰਗ)-ਥਾਣਾ ਮੁਖੀ ਇੰਦਰਜੀਤ ਸਿੰਘ ਨੇ ਦੱਸਿਆ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 35 ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਦੀ ਅਗਵਾਈ ’ਚ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ’ਚ ਤਪਾ ਤਾਜੋ ਕੈਂਚੀਆਂ ਮੌਜੂਦ ਸਨ।
ਪ
ਪੁਲਿਸ ਵਲੋਂ ਕਾਬੂ ਕੀਤਾ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ : ਪ੍ਰਵੀਨ ਗਰਗ
30-11-2026
ਤਪਾ ਮੰਡੀ, 29 ਨਵੰਬਰ (ਪ੍ਰਵੀਨ ਗਰਗ)-ਥਾਣਾ ਮੁਖੀ ਇੰਦਰਜੀਤ ਸਿੰਘ ਨੇ ਦੱਸਿਆ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 35 ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਦੀ ਅਗਵਾਈ ’ਚ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ’ਚ ਤਪਾ ਤਾਜੋ ਕੈਂਚੀਆਂ ਮੌਜੂਦ ਸਨ। ਇਸ ਦੌਰਾਨ ਮੁਖ਼ਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਦੋਸ਼ੀ ਗੋਰਾ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਤਾਜੋਕੇ ਜੋ ਬਾਹਰੋਂ ਸਸਤੇ ਭਾਅ ’ਤੇ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਇਲਾਕੇ ’ਚ ਵੇਚਣ ਦੇ ਆਦੀ ਹਨ। ਜੋ ਅੱਜ ਵੀ ਪਾਬੰਦੀਸ਼ੁਦਾ ਗੋਲੀਆਂ ਵੇਚਣ ਦੀ ਫ਼ਿਰਾਕ ’ਚ ਅਨਾਜ ਮੰਡੀ ਤਾਜੋ ਰੋਡ ਤਪਾ ਵਿਖੇ ਗਾਹਕਾਂ ਨੂੰ ਵੇਚਣ ਦੀ ਤਾਕ ਵਿਚ ਫਿਰ ਰਿਹਾ ਹੈ। ਜੇਕਰ ਹੁਣੇ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਰੇਡ ਕਰ ਕੇ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਪਲਾਸਟਿਕ ਦੇ ਲਿਫ਼ਾਫ਼ੇ ਵਿਚੋਂ 35 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਹੌਲਦਾਰ ਗੁਰਜੀਤ ਸਿੰਘ ਆਦਿ ਮੌਜੂਦ ਸਨ।