29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਕਰਨ ਮਲਟੀਸਪੈਸ਼ਲਿਟੀ ਹਸਪਤਾਲ ਦਾ ਕੀਤਾ ਉਦਘਾਟਨ

ਬਰਨਾਲਾ, 29 ਨਵੰਬਰ (ਨਰਿੰਦਰ ਅਰੋੜਾ)-ਬਰਨਾਲਾ ਦੇ ਕੱਚਾ ਕਾਲਜ ਰੋਡ ਨੇੜੇ ਟੈਲੀਫ਼ੋਨ ਐਕਸਚੇਂਜ ਵਿਖੇ ਕਰਨ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਇਸ ਮੌਕੇ ਹਸਪਤਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-11-2026
ਬਰਨਾਲਾ, 29 ਨਵੰਬਰ (ਨਰਿੰਦਰ ਅਰੋੜਾ)-ਬਰਨਾਲਾ ਦੇ ਕੱਚਾ ਕਾਲਜ ਰੋਡ ਨੇੜੇ ਟੈਲੀਫ਼ੋਨ ਐਕਸਚੇਂਜ ਵਿਖੇ ਕਰਨ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਇਸ ਮੌਕੇ ਹਸਪਤਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ। ਗੱਲਬਾਤ ਕਰਦਿਆਂ ਹਸਪਤਾਲ ਦੀ ਮਾਲਕ ਡਾ: ਸ਼ਾਲਿਨੀ ਸ਼ਰਮਾ ਐਮ.ਡੀ. ਮੈਡੀਸਨ ਨੇ ਦੱਸਿਆ ਕਿ ਅਰਦਾਸ ਕੀਤੀ ਗਈ ਹੈ ਕਿ ਇਸ ਹਸਪਤਾਲ ’ਚ ਜੋ ਮਰੀਜ਼ ਆਵੇ, ਉਹ ਰਾਜ਼ੀ ਜਾਵੇ ਅਤੇ ਸਾਡੀ ਟੀਮ ਤੇ ਸਟਾਫ਼ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾ ਨਿਭਾਉਣ ਦਾ ਬਲ ਬਖ਼ਸ਼ੇ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ’ਚ ਇੱਕੋ ਛੱਤ ਹੇਠ ਕਈ ਬਿਮਾਰੀਆਂ ਦਾ ਇਲਾਜ ਹੋਵੇਗਾ। ਮੈਡੀਸਨ ਦੇ ਨਾਲ-ਨਾਲ ਤਜਰਬੇਕਾਰ ਆਰਥੋਪੈਡਿਕ ਸਰਜਨ, ਨਿਊਰੋ ਸਰਜਨ ਡਾਕਟਰਾਂ ਦੀ ਟੀਮ ਵਲੋਂ ਆਧੁਨਿਕ ਤਕਨੀਕ ਨਾਲ ਇਲਾਜ ਅਤੇ ਸਰਜਰੀ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਹਸਪਤਾਲ ਦਾ ਮੁੱਖ ਮਕਸਦ ਬਰਨਾਲਾ ਅਤੇ ਆਸ-ਪਾਸ ਦੇ ਲੋਕਾਂ ਨੂੰ ਵਧੀਆ, ਸਸਤਾ ਅਤੇ ਭਰੋਸੇਯੋਗ ਇਲਾਜ ਆਪਣੇ ਸ਼ਹਿਰ ’ਚ ਹੀ ਮੁਹੱਈਆ ਕਰਵਾਉਣਾ ਹੈ, ਤਾਂ ਜੋ ਮਰੀਜ਼ਾਂ ਨੂੰ ਵੱਡੇ ਸ਼ਹਿਰਾਂ ’ਚ ਜਾਣ ਦੀ ਲੋੜ ਨਾ ਪਵੇ। ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਹਸਪਤਾਲ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿਹਤ ਸਹੂਲਤਾਂ ਦਾ ਵਿਸਥਾਰ ਹੋਣਾ ਇਲਾਕੇ ਲਈ ਚੰਗੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਹਸਪਤਾਲ ਲੋਕਾਂ ਦੀ ਸੇਵਾ ’ਚ ਅਹਿਮ ਭੂਮਿਕਾ ਨਿਭਾਵੇਗਾ। ਇਸ ਮੌਕੇ ਸ਼ਹਿਰ ਦੀਆਂ ਕਈ ਸ਼ਖ਼ਸੀਅਤਾਂ, ਡਾਕਟਰ, ਸਮਾਜ ਸੇਵੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਤ ਮੋਹਨ ਲਾਲ ਸੇਵਾ ਸੰਮਤੀ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਅਤੇ ਜਾਂਚ ਕੈਂਪ ਅਗਲੀ ਖ਼ਬਰ ਸ੍ਰੀ ਬਾਲਾ ਜੀ ਪ੍ਰਚਾਰ ਮੰਡਲ ਵਲੋਂ ਸ੍ਰੀ ਬਾਲਾ ਜੀ ਦਾ 18ਵਾਂ ਵਿਸ਼ਾਲ ਜਾਗਰਣ ਕਰਵਾਇਆ
Ad Position 24