ਸਿੱਖ ਸਦਭਾਵਨਾ ਦਲ ਨੇ ਤੀਜਾ ਮਹਾਨ ਗੁਰਮਤਿ ਸਮਾਗਮ ਕਰਵਾਇਆ
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸਿੱਖ ਸਦਭਾਵਨਾ ਦਲ ਜ਼ਿਲ੍ਹਾ ਬਰਨਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੇ 246ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤੀਜਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਦਰ ਬਾਜ਼ਾਰ ਬਰਨਾਲਾ ਵਿਖੇ ਜ਼ਿਲ੍ਹਾ ਜਥੇਦਾਰ ਭਾਈ ਗੁਰਜੀਤ ਸਿੰਘ ਬਿੱਟੂ ਦੀ ਦੇਖ ਰੇਖ ਹੇਠ ਕਰਾਇਆ ਗਿਆ। ਸਮਾਗਮ ਦੌਰਾਨ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡੇ ਵਾਲਿਆਂ ਨੇ ਕਥਾ ਅਤੇ ਭਾਈ ਬਲਦੇਵ ਸਿੰਘ ਵਡਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਬਾਨੀ ਸੇਵਾਦਾਰ ਸਿੱਖ ਸਦਭਾਵਨਾ ਦਲ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸਿੱਖ ਸਦਭਾਵਨਾ ਦਲ ਜ਼ਿਲ੍ਹਾ ਬਰਨਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੇ 246ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤੀਜਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਦਰ ਬਾਜ਼ਾਰ ਬਰਨਾਲਾ ਵਿਖੇ ਜ਼ਿਲ੍ਹਾ ਜਥੇਦਾਰ ਭਾਈ ਗੁਰਜੀਤ ਸਿੰਘ ਬਿੱਟੂ ਦੀ ਦੇਖ ਰੇਖ ਹੇਠ ਕਰਾਇਆ ਗਿਆ। ਸਮਾਗਮ ਦੌਰਾਨ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡੇ ਵਾਲਿਆਂ ਨੇ ਕਥਾ ਅਤੇ ਭਾਈ ਬਲਦੇਵ ਸਿੰਘ ਵਡਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਬਾਨੀ ਸੇਵਾਦਾਰ ਸਿੱਖ ਸਦਭਾਵਨਾ ਦਲ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਵਾਰਿਸ, ਸਰਬਜੀਤ ਸਿੰਘ ਬੈਲਜੀਅਮ, ਰਾਜਿੰਦਰ ਸਿੰਘ ਦਰਾਕਾ, ਸੀਨੀਅਰ ਅਕਾਲੀ ਆਗੂ ਬੇਅੰਤ ਸਿੰਘ ਬਾਠ, ਗ੍ਰੰਥੀ ਜਗਤਾਰ ਸਿੰਘ, ਗੁਰਜੀਤ ਸਿੰਘ ਖੁੱਡੀ, ਸੁਖਦੇਵ ਸਿੰਘ ਐਸ.ਡੀ.ਓ., ਚੰਚਲ ਸਿੰਘ ਐਸ.ਡੀ.ਓ., ਚਰਨਜੀਤ ਸਿੰਘ ਰੀਡਰ, ਡਾ: ਮਲਕੀਤ ਸਿੰਘ, ਡਾ: ਅਮਨਦੀਪ ਸਿੰਘ ਟੱਲੇਵਾਲੀਆ, ਗੁਰਭੀਤਰ ਸਿੰਘ ਸ੍ਰੀ ਸੁਖਮਨੀ ਸੇਵਾ ਸੋਸਾਇਟੀ, ਮਾ: ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ ਗਿੱਲ ਕੱਟੂ, ਜੋਰਾ ਸਿੰਘ ਰਿਟਾ: ਕਾਨੂੰਗੋ, ਜਸਪ੍ਰੀਤ ਸਿੰਘ, ਪਰਗਟ ਸਿੰਘ, ਮਾ: ਸੁਖਪਾਲ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਵਾਈ। ਪ੍ਰਬੰਧਕਾਂ ਵਲੋਂ ਗਿਆਨੀ ਸਾਹਿਬ ਸਿੰਘ ਅਤੇ ਭਾਈ ਬਲਦੇਵ ਸਿੰਘ ਬਡਾਲਾ ਨੂੰ ਸਿਰਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਉਪਰੰਤ ਗੁਰਜੀਤ ਸਿੰਘ ਨੇ ਸੰਗਤਾਂ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।