29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਬਰਨਾਲਾ, 29 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ 12 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਬਰਨਾਲਾ ਦੇ ਐਸ.

Ad Position 21
No active advertisement
ਅਜੀਤ ਡੈਸਕ 30-11-2026
ਬਰਨਾਲਾ, 29 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ 12 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਬਰਨਾਲਾ ਦੇ ਐਸ.ਐਚ.ਓ. ਇੰਸ: ਮਨਪ੍ਰੀਤ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਗੁਰਸੇਵਕ ਸਿੰਘ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਬਰਨਾਲਾ ਵਿਖੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਸਬੰਧੀ ਮੌਜੂਦ ਸਨ। ਇਸ ਦੌਰਾਨ ਪੁਲਿਸ ਨੇ ਬਲਵਿੰਦਰ ਸਿੰਘ ਉਰਫ਼ ਨਿੱਕਾ ਪੁੱਤਰ ਪਿਆਰਾ ਸਿੰਘ ਵਾਸੀ ਬਰਮੀ, ਤਹਿਸੀਲ ਟੋਹਾਣਾ, ਜ਼ਿਲ੍ਹਾ ਫਤਿਆਬਾਦ (ਹਰਿਆਣਾ) ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਪੁੱਤਰ ਬਲਵਿੰਦਰ ਸਿੰਘ ਵਾਸੀ ਹਮੀਦੀ, ਜ਼ਿਲ੍ਹਾ ਬਰਨਾਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਕੋਹੜ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਹਲਕਾ ਧੂਰੀ ਤੋਂ ‘ਸਰਬ ਧਰਮ ਅਰਦਾਸ ਮੁਹਿੰਮ’ ਦਾ ਆਗਾਜ਼ ਅਗਲੀ ਖ਼ਬਰ ਬਿਜਲੀ ਬੰਦ ਰਹੇਗੀ
Ad Position 24