29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਕੂਲਾਂ ਵਿੱਚ ਪ੍ਰਿੰਸੀਪਲ ਨਹੀਂ, ਮੰਤਰੀਆਂ ਦੇ ਦਫ਼ਤਰਾਂ ਵਿੱਚ ਸੇਵਾਵਾਂ ਦੇ ਰਹੇ ਅਧਿਆਪਕ-ਦਾਮਨ ਬਾਜਵਾ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)-ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸੁਨਾਮ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖ਼ਾਲੀ ਅਸਾਮੀਆਂ ਅਤੇ ਇੱਕ ਪ੍ਰਿੰਸੀਪਲ ਨੂੰ ਲੰਮੇ ਸਮੇਂ ਤੋਂ ਮੰਤਰੀ ਦੇ ਓ ਐਸ ਡੀ ਵਜੋਂ ਡੈਪੂਟੇਸ਼ਨ ’ਤੇ ਲਾਏ ਜਾਣ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੁਨਾਮ ਜੋ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਦਾ ਆਪਣਾ ਹਲਕਾ ਹੈ, ਉੱਥੇ ਸਿੱਖਿਆ ਪ੍ਰਣਾਲੀ ਦੀ ਹਕੀਕਤ ਸਰਕਾਰ ਦੇ ਇਸ਼ਤਿਹਾਰਾਂ ਅਤੇ ਦਾਅਵਿਆਂ ਤੋਂ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ। ਸ਼ਾਹਪੁਰ ਕਲਾਂ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਕਿ ਉਹ ਸਰਕਾਰ ਦੇ ਪਹਿਲੇ ਸਾਲ ਤੋਂ ਹੀ ਡੈਪੂਟੇਸ਼ਨ ’ਤੇ ਇੱਕ ਮੰਤਰੀ ਦੇ ਓ ਐਸ ਡੀ ਵਜੋਂ ਸੇਵਾਵਾਂ ਨਿਭਾ ਰਹੇ ਹਨ ਜਦੋਂ ਕਿ ਉਨ੍ਹਾਂ ਦੀ ਤਨਖਾਹ ਸਕੂਲ ਚੋਂ ਜਾਰੀ ਹੋ ਰਹੀ ਹੈ।

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਾਮਨ ਬਾਜਵਾ। ਤਸਵੀਰ-ਧਾਲੀਵਾਲ 30-11-2026
ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)-ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸੁਨਾਮ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖ਼ਾਲੀ ਅਸਾਮੀਆਂ ਅਤੇ ਇੱਕ ਪ੍ਰਿੰਸੀਪਲ ਨੂੰ ਲੰਮੇ ਸਮੇਂ ਤੋਂ ਮੰਤਰੀ ਦੇ ਓ ਐਸ ਡੀ ਵਜੋਂ ਡੈਪੂਟੇਸ਼ਨ ’ਤੇ ਲਾਏ ਜਾਣ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੁਨਾਮ ਜੋ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਦਾ ਆਪਣਾ ਹਲਕਾ ਹੈ, ਉੱਥੇ ਸਿੱਖਿਆ ਪ੍ਰਣਾਲੀ ਦੀ ਹਕੀਕਤ ਸਰਕਾਰ ਦੇ ਇਸ਼ਤਿਹਾਰਾਂ ਅਤੇ ਦਾਅਵਿਆਂ ਤੋਂ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ। ਸ਼ਾਹਪੁਰ ਕਲਾਂ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਕਿ ਉਹ ਸਰਕਾਰ ਦੇ ਪਹਿਲੇ ਸਾਲ ਤੋਂ ਹੀ ਡੈਪੂਟੇਸ਼ਨ ’ਤੇ ਇੱਕ ਮੰਤਰੀ ਦੇ ਓ ਐਸ ਡੀ ਵਜੋਂ ਸੇਵਾਵਾਂ ਨਿਭਾ ਰਹੇ ਹਨ ਜਦੋਂ ਕਿ ਉਨ੍ਹਾਂ ਦੀ ਤਨਖਾਹ ਸਕੂਲ ਚੋਂ ਜਾਰੀ ਹੋ ਰਹੀ ਹੈ। ਇਸ ਕਾਰਨ ਸਕੂਲ ਪਿਛਲੇ ਲਗਭਗ ਚਾਰ ਸਾਲਾਂ ਤੋਂ ਸਥਾਈ ਪ੍ਰਿੰਸੀਪਲ ਦੀ ਅਗਵਾਈ ਤੋਂ ਸੱਖਣਾ ਹੈ।ਉਨ੍ਹਾਂ ਕਿਹਾ ਕਿ ਹੋਰ ਵੀ ਹੈਰਾਨੀਜਨਕ ਗੱਲ ਇਹ ਹੈ ਕਿ ਇਸੇ ਪ੍ਰਿੰਸੀਪਲ ਨੂੰ ਸਰਕਾਰ ਵੱਲੋਂ ਵਿਸ਼ੇਸ਼ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ। ਸਰਕਾਰ ਇਸ ਟ੍ਰੇਨਿੰਗ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਮਹੱਤਵਪੂਰਨ ਕਦਮ ਦੱਸਦੀ ਰਹੀ ਹੈ, ਪਰ ਸਵਾਲ ਇਹ ਹੈ ਕਿ ਜਦੋਂ ਸਬੰਧਿਤ ਪ੍ਰਿੰਸੀਪਲ ਪਹਿਲਾਂ ਹੀ ਸਕੂਲ ਤੋਂ ਬਾਹਰ ਮੰਤਰੀ ਦੇ ਦਫ਼ਤਰ ਵਿੱਚ ਸੇਵਾਵਾਂ ਦੇ ਰਹੇ ਸਨ, ਤਾਂ ਉਨ੍ਹਾਂ ਨੂੰ ਇਸ ਟ੍ਰੇਨਿੰਗ ਲਈ ਕਿਉਂ ਚੁਣਿਆ ਗਿਆ ਅਤੇ ਇਸ ਸਿਖਲਾਈ ਦਾ ਲਾਭ ਸਰਕਾਰੀ ਸਕੂਲਾਂ ਦੇ ਬੱਚਿਆਂ ਤੱਕ ਕਿਵੇਂ ਪਹੁੰਚਿਆ? ਦਾਮਨ ਬਾਜਵਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਲੋਕਾਂ ਦੇ ਪੈਸੇ ਨਾਲ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦੇਣ ਦਾ ਉਦੇਸ਼ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣਾ ਰੱਖਿਆ ਸੀ ਤਾਂ ਸਿਖਲਾਈ ਪ੍ਰਾਪਤ ਪ੍ਰਿੰਸੀਪਲਾਂ ਦੀਆਂ ਸੇਵਾਵਾਂ ਸਕੂਲਾਂ ਵਿੱਚ ਲੈਣ ਦੀ ਬਜਾਏ ਮੰਤਰੀਆਂ ਦੇ ਦਫ਼ਤਰਾਂ ਵਿੱਚ ਕਿਉਂ ਲਈਆਂ ਜਾ ਰਹੀਆਂ ਹਨ? ਸੁਨਾਮ ਹਲਕੇ ਦੇ ਕਿੰਨੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖ਼ਾਲੀ ਹਨ?ਜਦੋਂ ਸਰਕਾਰੀ ਸਕੂਲ ਪ੍ਰਿੰਸੀਪਲਾਂ ਦੀ ਘਾਟ ਨਾਲ ਜੂਝ ਰਹੇ ਹਨ ਤਾਂ ਉਪਲਬਧ ਪ੍ਰਿੰਸੀਪਲਾਂ ਦੀਆਂ ਸੇਵਾਵਾਂ ਮੰਤਰੀਆਂ ਦੇ ਦਫ਼ਤਰਾਂ ਵਿੱਚ ਕਿਉਂ ਲਈਆਂ ਜਾ ਰਹੀਆਂ ਹਨ? ਦਾਮਨ ਬਾਜਵਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਸਿਰਫ਼ ਇਸ਼ਤਿਹਾਰਾਂ, ਫ਼ੋਟੋਆਂ, ਵਿਦੇਸ਼ੀ ਦੌਰਿਆਂ ਅਤੇ ਵੱਡੇ-ਵੱਡੇ ਨਾਅਰਿਆਂ ਨਾਲ ਨਹੀਂ ਆਉਂਦੀ। ਸਿੱਖਿਆ ਕ੍ਰਾਂਤੀ ਦਾ ਅਸਲੀ ਮਤਲਬ ਸਰਕਾਰੀ ਸਕੂਲਾਂ ਵਿੱਚ ਯੋਗ ਪ੍ਰਿੰਸੀਪਲ, ਬਿਹਤਰ ਪ੍ਰਬੰਧ, ਅਧਿਆਪਕਾਂ ਦੀ ਉਪਲਬਧਤਾ ਅਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਹੈ।
Ad Position 22
No active advertisement
ਪਿਛਲੀ ਖ਼ਬਰ ਕੰਬੋਜ ਬਰਾਦਰੀ ਦੀ ਆਬਾਦੀ ਦੇ ਅਨੁਪਾਤ ਅਨੁਸਾਰ ਰਾਜਨੀਤਿਕ ਪਾਰਟੀਆਂ ਦੇਣ ਟਿਕਟ - ਮੁਹੰਮਦ ਸ਼ਬੀਰ ਬਿੱਲੂ ਅਗਲੀ ਖ਼ਬਰ ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਕੂਲ ਆਫ਼ ਐਮੀਨੈਂਸ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24