18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਾਮ 'ਚ ਰੰਗੀ ਰੂਹ ਸਨ ਸੰਤ ਅਤਰ ਸਿੰਘ ਘੁੰਨਸ

ਨਾਮ 'ਚ ਰੰਗੀ ਰੂਹ ਸਨ ਸੰਤ ਅਤਰ ਸਿੰਘ ਘੁੰਨਸ

Ad Position 21
No active advertisement
ਅਜੀਤ ਡੈਸਕ 19-10-2026

ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਤੇ ਸੰਤਾਂ ਦੀ ਧਰਤੀ ਹੈ, ਜਿੱਥੇ ਅਨੇਕਾਂ ਮਹਾਂਪੁਰਸ਼ ਪੈਦਾ ਹੋਏ, ਜਿਨ੍ਹਾਂ 'ਚੋਂ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ, ਸੰਤ ਅਤਰ ਸਿੰਘ ਘੁੰਨਸਾਂ ਵਾਲੇ, ਸੰਤ ਅਤਰ ਸਿੰਘ ਅਤਲੇ ਵਾਲੇ ਅਤੇ ਸੰਤ ਅਤਰ ਸਿੰਘ ਰੇਰੂ ਸਾਹਿਬ ਵਾਲੇ ਆਏ | ਸੰਤ ਅਤਰ ਸਿੰਘ ਘੁੰਨਸਾਂ ਵਾਲੇ ਨਾਮ ਵਿਚ ਰੰਗੀ ਰੂਹ ਅਤੇ ਮਾਲਵੇ ਦੇ ਦਰਵੇਸ਼ ਸੰਤ ਹੋਏ ਹਨ | ਸੰਤ ਅਤਰ ਸਿੰਘ ਘੁੰਨਸ ਗੁਰਦੁਆਰਾ ਸਾਹਿਬ ਤਪ ਅਸਥਾਨ ਭੋਰਾ ਸਾਹਿਬ ਪਿੰਡ ਘੁੰਨਸ, ਜ਼ਿਲ੍ਹਾ ਬਰਨਾਲਾ ਨਿਰਮਲੇ ਸੰਪਰਦਾਇ ਦੇ ਮੁਖੀ ਸੰਤਾਂ 'ਚੋਂ ਸਨ, ਜਿਨ੍ਹਾਂ ਨੇ ਮਾਲਵੇ ਵਿਚ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ | ਉਨ੍ਹਾਂ ਦਾ ਜਨਮ ਪਿੰਡ ਸੇਮਾ ਜ਼ਿਲ੍ਹਾ ਬਠਿੰਡਾ ਵਿਖੇ ਸ. ਦਲੇਲ ਸਿੰਘ ਤੇ ਮਾਤਾ ਸ੍ਰੀਮਤੀ ਕਰਮ ਕੌਰ ਦੇ ਦੇ ਗ੍ਰਹਿ ਵਿਖੇ ਹੋਇਆ | ਉਹ ਸੰਤ ਅਤਰ ਸਿੰਘ ਮਸਤੂਆਣਾ, ਸੰਤ ਅਤਰ ਸਿੰਘ ਰੇਰੂ ਸਾਹਿਬ, ਸੰਤ ਅਤਰ ਸਿੰਘ ਅਤਲਾ ਕਲਾਂ ਦੇ ਸਮਕਾਲੀ ਸਨ |

ਸੰਤ ਅਤਰ ਸਿੰਘ ਦੇ ਸਿੱਖੀ ਦੇ ਪ੍ਰਚਾਰ ਦਾ ਇਕ ਮਹੱਤਵਪੂਰਨ ਅੰਗ ਇਹ ਵੀ ਸੀ ਕਿ ਸੰਗਤਾਂ 'ਚੋਂ ਜਿਹੜੇ ਵਿਅਕਤੀ ਅੰਮਿ੍ਤ ਛਕਣ ਦੀ ਇੱਛਾ ਜ਼ਾਹਿਰ ਕਰਦੇ ਸਨ, ਉਨ੍ਹਾਂ ਨੂੰ  ਪੰਜ ਬਾਣੀਆਂ ਦਾ ਪਾਠ ਜ਼ੁਬਾਨੀ ਯਾਦ ਕਰਨ ਲਈ ਕਹਿੰਦੇ ਸਨ | ਇਸ ਤਰ੍ਹਾਂ ਉਹ ਇਕ-ਇਕ ਸਾਲ ਬਾਅਦ ਪ੍ਰਪੱਕ ਹੋਏ ਵਿਅਕਤੀਆਂ ਨੂੰ  ਹੀ ਅੰਮਿ੍ਤ ਛਕਾ ਕੇ ਗੁਰੂ ਲੜ ਲਾਉਂਦੇ ਸਨ | ਉਨ੍ਹਾਂ ਪੰਜਾਬ ਤੋਂ ਇਲਾਵਾ ਦਿੱਲੀ, ਕੋਲਕਾਤਾ ਸਮੇਤ ਅਨੇਕਾਂ ਥਾਵਾਂ 'ਤੇ ਜਾ ਕੇ ਸਿੱਖੀ ਦਾ ਪ੍ਰਚਾਰ ਤੇ ਪਸਾਰ ਕੀਤਾ ਅਤੇ ਅੰਮਿ੍ਤ ਛਕਾ ਕੇ ਲੱਖਾਂ ਪ੍ਰਾਣੀਆਂ ਨੂੰ ਬਾਣੀ ਤੇ ਬਾਣੇ ਨਾਲ ਜੋੜ ਕੇ ਗੁਰਸਿੱਖੀ ਜੀਵਨ ਧਾਰਨ ਕਰਵਾਇਆ | ਇੱਥੇ ਰਹਿੰਦਿਆਂ ਜਿੱਥੇ ਉਹ ਨਾਮ-ਬਾਣੀ ਵੰਡਣ ਦੇ ਨਾਲ-ਨਾਲ ਦੁਖੀ ਲੋਕਾਂ ਨੂੰ  ਦੇਸੀ ਦਵਾਈਆਂ ਰਾਹੀਂ ਸਰੀਰਕ ਤੌਰ 'ਤੇ ਨਿਰੋਗ ਕਰਦੇ ਸਨ, ਉੱਥੇ ਉਹ ਨਾਮ-ਬਾਣੀ ਨਾਲ ਅੰਤਰ ਆਤਮਾ ਨੂੰ  ਵੀ ਅਕਾਲ ਪੁਰਖ ਨਾਲ ਜੋੜਦੇ ਸਨ |
29 ਅੱਸੂ, 1927 ਈਸਵੀ ਦੇ ਪਹਿਲੇ ਨਰਾਤੇ ਵਾਲੇ ਦਿਨ ਉਹ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਸੰਗਤਾਂ ਨੂੰ  ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਪੰਜਵੇਂ ਗੱਦੀ-ਨਸ਼ੀਨ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਮੱੁਖ ਸੰਸਦੀ ਸਕੱਤਰ ਅਤੇ ਮੈਂਬਰ ਸ਼ੋ੍ਰਮਣੀ ਕਮੇਟੀ ਮੁੱਖ ਸੇਵਾਦਾਰ ਦੇ ਤੌਰ 'ਤੇ ਸੇਵਾ ਨਿਭਾਅ ਰਹੇ ਹਨ | ਉਨ੍ਹਾਂ ਦੀ ਅਗਵਾਈ ਵਿਚ ਸੰਤ ਅਤਰ ਸਿੰਘ ਘੁੰਨਸ ਦੀ ਸਾਲਾਨਾ ਬਰਸੀ 20 ਅਕਤੂਬਰ 2026 ਨੂੰ ਗੁਰਦੁਆਰਾ ਸਾਹਿਬ ਤਪ ਅਸਥਾਨ ਸੰਤ ਅਤਰ ਸਿੰਘ ਪਿੰਡ ਘੁੰਨਸ ਜ਼ਿਲ੍ਹਾ ਬਰਨਾਲਾ ਵਿਖੇ ਮਨਾਈ ਜਾ ਰਹੀ ਹੈ ਅਤੇ ਇਸ ਮੌਕੇ ਕਰਵਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ 'ਚ ਰਾਗੀ, ਢਾਡੀ ਤੇ ਕਵੀਸ਼ਰੀ ਦਰਬਾਰ ਸਜਾਇਆ ਜਾਵੇਗਾ |

-ਪੱਤਰਕਾਰ ਹੰਡਿਆਇਆ, ਪਿੰਡ ਖੱੁਡੀ ਖ਼ੁਰਦ (ਬਰਨਾਲਾ) |
ਮੋਬਾਈਲ : 98725-45131

Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਸਮਾਗਮ 'ਤੇ ਵਿਸ਼ੇਸ਼ ਅਗਲੀ ਖ਼ਬਰ 21 ਅਕਤੂਬਰ ਨੂੰ ਜਨਮ ਦਿਨ 'ਤੇ ਵਿਸ਼ੇਸ਼
Ad Position 24