07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਿਟਾਮਿਨ-ਸੀ ਬਹੁਤ ਜ਼ਰੂਰੀ ਹੈ ਸਿਹਤ ਲਈ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026

ਵਿਟਾਮਿਨ-ਸੀ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ। ਇਹ ਕੋਲੇਜਨ ਨਾਮੀ ਇਕ ਪ੍ਰੋਟੀਨ ਦੇ ਨਿਰਮਾਣ ਵਿਚ ਸਹਾਇਕ ਹੁੰਦਾ ਹੈ। ਇਹ ਪ੍ਰੋਟੀਨ ਹੱਡੀਆਂ, ਮਾਸਪੇਸ਼ੀਆਂ ਅਤੇ ਖੂਨ ਦੀਆਂ ਨਾੜੀਆਂ ਲਈ ਵੀ ਬਹੁ ਮਹੱਤਵਪੂਰਨ ਹੁੰਦਾ ਹੈ ਪਰ ਵਿਟਾਮਿਨ ਸੀ ਦੀ ਵਰਤੋਂ ਜ਼ਰੂਰੀ ਮਾਤਰਾ ਵਿਚ ਬਹੁਤ ਘੱਟ ਕੀਤੀ ਜਾਂਦੀ ਹੈ, ਇਸ ਲਈ ਵਿਟਾਮਿਨ ਸੀ ਦੀ ਭਰਪੂਰ ਮਾਤਰਾ ਦੀ ਵਰਤੋਂ ਸਰੀਰ ਲਈ ਬਹੁਤ ਜ਼ਰੂਰੀ ਹੈ।
ਸੰਤਰੇ ਵਿਚ ਸਭ ਤੋਂ ਜ਼ਿਆਦਾ ਵਿਟਾਮਿਨ ਸੀ ਦੀ ਮਾਤਰਾ ਪਾਈ ਜਾਂਦੀ ਹੈ। ਵਿਟਾਮਿਨ ਸੀ ਦੀ ਵਰਤੋਂ ਲਈ ਇਹ ਵੀ ਜ਼ਰੂਰੀ ਹੈ ਕਿ ਖਾਧ ਪਦਾਰਥ ਪਕਾਉਂਦੇ ਸਮੇਂ, ਸਟੋਰ ਕਰਦੇ ਸਮੇਂ ਇਹ ਧਿਆਨ ਰੱਖੋ ਕਿ ਵਿਟਾਮਿਨ-ਸੀ ਖ਼ਤਮ ਨਾ ਹੋ ਸਕੇ, ਇਸ ਲਈ ਕੱਚੇ ਫਲ ਤੇ ਸਬਜ਼ੀਆਂ ਦੀ ਵਰਤੋਂ ਜ਼ਿਆਦਾ ਕਰੋ। ਇਹੀ ਨਹੀਂ, ਫਲਾਂ ਤੇ ਸਬਜ਼ੀਆਂ ਨੂੰ ਘੱਟ ਤੋਂ ਘੱਟ ਪਾਣੀ ਵਿਚ ਉਬਾਲੋ, ਭਾਫ ਵਿਚ ਪਕਾਓ ਅਤੇ ਇਨ੍ਹਾਂ ਨੂੰ ਪਕਾਉਣ ਦਾ ਸਮਾਂ ਵੀ ਘੱਟ ਹੋਵੇ।
ਫਲ ਤੇ ਸਬਜ਼ੀਆਂ ਕੈਂਸਰ ਦੀ ਸੰਭਾਵਨਾ ਨੂੰ ਘੱਟ ਕਰਦੀਆਂ ਹਨ। ਸਿਹਤ ਮਾਹਰਾਂ ਅਨੁਸਾਰ ਜੇਕਰ ਭੋਜਨ ਵਿਚ ਫਲਾਂ ਤੇ ਸਬਜ਼ੀਆਂ ਦੀ ਜ਼ਿਆਦਾ ਮਾਤਰਾ ਵਿਚ ਵਰਤੋਂ ਕੀਤੀ ਜਾਵੇ ਤਾਂ ਕੈਂਸਰ ਹੋਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ। ਫਲਾਂ ਤੇ ਸਬਜ਼ੀਆਂ ਵਿਚ ਕੈਂਸਰ ਨਾਲ ਲੜਨ ਵਾਲੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ ਜੋ ਕੈਂਸਰ ਪੈਦਾ ਕਰਨ ਵਾਲੇ ਫ੍ਰੀ ਰੈਡੀਕਲਜ਼ ਸੈੱਲਜ਼ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਸ ਲਈ ਆਪਣੇ ਭੋਜਨ ਵਿਚ ਫਲਾਂ ਤੇ ਸਬਜ਼ੀਆਂ ਦਾ ਜ਼ਿਆਦਾ ਵਰਤੋਂ ਕਰੋ।

Ad Position 22
No active advertisement
ਪਿਛਲੀ ਖ਼ਬਰ ਤਣਾਅ : ਕਦੋਂ, ਕਿਉਂ, ਕਿਵੇਂ? ਅਗਲੀ ਖ਼ਬਰ ਸਾਵਧਾਨ : ਮਾਸਾਹਾਰੀ ਭੋਜਨ ਤੁਹਾਨੂੰ ਦਿੰਦਾ ਹੈ ਮੋਟਾਪਾ
Ad Position 24