16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕਿਤਾਬਾਂ ਹਨ ਅਸਲੀ ਦੋਸਤ

Ad Position 21
repet_subhas-goyals [Copy P29]
ਅਜੀਤ ਡੈਸਕ 06-04-2026

ਕਿਤਾਬਾਂ ਨੂੰ ਮਨੁੱਖ ਦਾ ਸਭ ਤੋਂ ਵਧੀਆ ਤੇ ਅਸਲੀ ਮਿੱਤਰ ਕਿਹਾ ਜਾਂਦਾ ਹੈ। ਇਕ ਕਿਤਾਬਾਂ ਹੀ ਹਨ, ਜੋ ਸਾਨੂੰ ਕਦੇ ਵੀ ਗਲਤ ਰਾਹ 'ਤੇ ਨਹੀਂ ਲੈ ਕੇ ਜਾਂਦੀਆਂ ਤੇ ਸਹੀ ਮਾਰਗ ਦਿਖਾਉਂਦੀਆਂ ਹਨ। ਵਿਦਿਆਰਥੀਆਂ ਲਈ ਕਿਤਾਬਾਂ ਗਿਆਨ ਦਾ ਅਨਮੋਲ ਖਜ਼ਾਨਾ ਹੁੰਦੀਆਂ ਹਨ। ਕਿਤਾਬਾਂ ਪੜ੍ਹਨ ਨਾਲ ਵਿਦਿਆਰਥੀਆਂ ਦਾ ਗਿਆਨ ਵਧਦਾ ਹੈ, ਉਨ੍ਹਾਂ ਦੀ ਭਾਸ਼ਾ ਵਿਚ ਸੁਧਾਰ ਹੁੰਦਾ ਹੈ ਅਤੇ ਲਿਖਣ ਬੋਲਣ ਦੀ ਕਲਾ ਵਿਚ ਵੀ ਸੁਧਾਰ ਆਉਂਦਾ ਹੈ। ਕਿਤਾਬਾਂ ਤੋਂ ਸਾਨੂੰ ਮਹਾਨ ਵਿਅਕਤੀਆਂ ਦੇ ਜੀਵਨ ਬਾਰੇ ਪਤਾ ਲੱਗਦਾ ਹੈ ਅਤੇ ਉਨ੍ਹਾਂ ਤੋਂ ਪ੍ਰੇਰਨਾ ਮਿਲਦੀ ਹੈ ਅਤੇ ਸਾਨੂੰ ਕਿਤਾਬਾਂ ਪੜ੍ਹਨ ਨਾਲ ਮਿਹਨਤ, ਇਮਾਨਦਾਰੀ, ਅਨੁਸ਼ਾਸਨ ਵਰਗੇ ਉੱਚੇ ਮੁੱਲਾਂ ਦੀ ਸਿੱਖਿਆ ਮਿਲਦੀ ਹੈ ਅਤੇ ਸਾਡੇ ਗਿਆਨ ਵਿਚ ਵਾਧਾ ਹੁੰਦਾ ਹੈ। ਕਿਤਾਬਾਂ ਨਾਲ ਸਾਡੀ ਦਿਮਾਗੀ ਸ਼ਕਤੀ ਵਧਦੀ ਹੈ ਤੇ ਇਹ ਸਾਡੀ ਸੋਚ ਨੂੰ ਉੱਚਾ ਬਣਾਉਂਦੀਆਂ ਹਨ।
ਅੱਜਕੱਲ੍ਹ ਇੰਟਰਨੈੱਟ ਦੇ ਦੌਰ ਵਿਚ ਬੱਚੇ ਕਿਤਾਬਾਂ ਤੋਂ ਦੂਰ ਹੋ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਮਨੋਰੰਜਨ ਨਾਲ ਪੂਰਾ ਗਿਆਨ ਪ੍ਰਾਪਤ ਨਹੀਂ ਹੁੰਦਾ। ਜੇਕਰ ਬੱਚੇ ਇਕ ਨਿਰਧਾਰਤ ਸਮਾਂ ਨਿਸਚਿਤ ਕਰਕੇ ਕਿਤਾਬਾਂ ਪੜ੍ਹਨਗੇ ਤਾਂ ਉਨ੍ਹਾਂ ਦਾ ਸਰਬਪੱਖੀ ਵਿਕਾਸ ਹੋਵੇਗਾ ਅਤੇ ਉਨ੍ਹਾਂ ਨੂੰ ਨੈਤਿਕ ਕਦਰਾਂ-ਕੀਮਤਾਂ ਬਾਰੇ ਪਤਾ ਲੱਗੇਗਾ। ਉਨ੍ਹਾਂ ਵਿਚ ਗਿਆਨ ਦਾ ਵੀ ਵਾਧਾ ਹੋਵੇਗਾ। ਉਹ ਚੰਗੀ ਵਿੱਦਿਆ ਹਾਸਿਲ ਕਰਕੇ ਆਪਣੇ ਮੁਕਾਮ ਤੱਕ ਪੁੱਜ ਸਕਣਗੇ। ਜੋ ਵਿਦਿਆਰਥੀ ਕਿਤਾਬਾਂ ਪੜ੍ਹਨ ਵਿਚ ਰੁਚੀ ਰੱਖਦੇ ਹਨ, ਉਨ੍ਹਾਂ ਨੂੰ ਇਕ ਦਿਨ ਸਫ਼ਲਤਾ ਜ਼ਰੂਰ ਪ੍ਰਾਪਤ ਹੁੰਦੀ ਹੈ।

-ਦਸੌਂਧਾ ਸਿੰਘ ਵਾਲਾ (ਮਾਲੇਰਕੋਟਲਾ)

Ad Position 22
No active advertisement
ਪਿਛਲੀ ਖ਼ਬਰ 06-04-26 ਅਗਲੀ ਖ਼ਬਰ ਲਾਪ੍ਰਵਾਹੀਆਂ ਕਾਰਨ ਡਿੱਗ ਰਿਹਾ ਹੈ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮਿਆਰ
Ad Position 24