11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬੰਗਲਾਦੇਸ਼ੀ ਕ੍ਰਿਕਟਰ ਮੁਸਤਫਿਜ਼ੁਰ ਕੇ. ਕੇ. ਆਰ. ਤੋਂ ਬਾਹਰ <br/>

Ad Position 21
No active advertisement
ਅਜੀਤ ਡੈਸਕ 04-01-2026

ਗੁਹਾਟੀ, 3 ਜਨਵਰੀ (ਪੀ.ਟੀ.ਆਈ.)-ਕੋਲਕਾਤਾ ਨਾਈਟ ਰਾਈਡਰਜ਼ (ਕੇ.ਕੇ.ਆਰ.) ਨੇ ਬੰਗਲਾਦੇਸ਼ੀ ਕ੍ਰਿਕਟਰ ਮੁਸਤਫਿਜ਼ੁਰ ਰਹਿਮਾਨ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਹੈ | ਬੰਗਲਾਦੇਸ਼ 'ਚ ਘੱਟ ਗਿਣਤੀ ਹਿੰਦੂਆਂ ਵਿਰੁੱਧ ਹਿੰਸਾ ਦੇ ਵਿਚਕਾਰ, ਉਨ੍ਹਾਂ ਨੂੰ ਟੀਮ ਤੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਸੀ | ਇਸ ਤੋਂ ਬਾਅਦ, ਬੀ.ਸੀ.ਸੀ.ਆਈ. ਨੇ ਸ਼ਾਹਰੁਖ ਖਾਨ ਦੀ ਆਈ. ਪੀ. ਐਲ. ਟੀਮ, ਕੇ.ਕੇ.ਆਰ. ਨੂੰ ਮੁਸਤਫਿਜ਼ੁਰ ਰਹਿਮਾਨ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ | ਕੇ.ਕੇ.ਆਰ. ਨੇ ਟਵੀਟ ਕੀਤਾ ਕਿ ਬੀ.ਸੀ.ਸੀ.ਆਈ. ਦੇ ਨਿਰਦੇਸ਼ਾਂ ਤੋਂ ਬਾਅਦ, ਸਾਰੀਆਂ ਜ਼ਰੂਰੀ ਪ੍ਰਕਿਰਿਆਵਾਂ ਤੇ ਆਪਸੀ ਸਲਾਹ-ਮਸ਼ਵਰੇ ਦੀ ਪਾਲਣਾ ਕਰਨ ਤੋਂ ਬਾਅਦ, ਮੁਸਤਫਿਜ਼ੁਰ ਨੂੰ ਟੀਮ ਤੋਂ ਰਿਹਾਅ ਕਰ ਦਿੱਤਾ ਗਿਆ ਹੈ | ਆਈ.ਪੀ.ਐਲ. ਨਿਯਮਾਂ ਦੇ ਅਨੁਸਾਰ, ਬੀ.ਸੀ.ਸੀ.ਆਈ. ਨੇ ਕੇ.ਕੇ.ਆਰ. ਨੂੰ ਇਕ ਬਦਲਵੇਂ ਖਿਡਾਰੀ ਨੂੰ ਪ੍ਰਾਪਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਦੇ ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ .... ਅਗਲੀ ਖ਼ਬਰ ਗ੍ਰੇਵਜ਼ੈਂਡ ਗੁਰਦੁਆਰਾ ਸਾਹਿਬ ਵਿਖੇ ਝਗੜਾ ਕਰਨ ਦੇ ਮਾਮਲੇ 'ਚ 4 ਗਿ੍ਫ਼ਤਾਰ <br/>
Ad Position 24