21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮੁਸਤਫਿਜ਼ੁਰ ਮਾਮਲਾ ਬੰਗਲਾਦੇਸ਼ ਨੇ ਆਈ. ਪੀ. ਐਲ. ਦੇ ਪ੍ਰਸਾਰਣ 'ਤੇ ਪਾਬੰਦੀ ਲਗਾਈ <br/>

Ad Position 21
No active advertisement
ਅਜੀਤ ਡੈਸਕ 06-01-2026

ਢਾਕਾ, 5 ਜਨਵਰੀ (ਪੀ.ਟੀ.ਆਈ.)-ਬੰਗਲਾਦੇਸ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ ਆਉਣ ਵਾਲੇ ਸੀਜ਼ਨ ਦੇ ਪ੍ਰਸਾਰਣ 'ਤੇ ਪਾਬੰਦੀ ਲਗਾ ਦਿੱਤੀ ਹੈ | ਬੰਗਲਾਦੇਸ਼ ਦੇ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਨੂੰ ਬੀ. ਸੀ. ਸੀ. ਆਈ. ਦੇ ਨਿਰਦੇਸ਼ਾਂ 'ਤੇ ਲੀਗ ਤੋਂ ਬਾਹਰ ਕਰ ਦਿੱਤੇ ਜਾਣ ਤੋਂ ਬਾਅਦ ਬੰਗਲਾਦੇਸ਼ ਵਲੋਂ ਉਪਰੋਕਤ ਫ਼ੈਸਲਾ ਲਿਆ ਗਿਆ | ਬੰਗਲਾਦੇਸ਼ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਇਕ ਬਿਆਨ 'ਚ ਕਿਹਾ ਗਿਆ ਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਆਈ.ਪੀ.ਐਲ. ਟੀਮ ਕੋਲਕਾਤਾ ਨਾਈਟ ਰਾਈਡਰਜ਼ (ਕੇ.ਕੇ.ਆਰ.) ਨੂੰ 2026 ਸੀਜ਼ਨ ਲਈ ਰਹਿਮਾਨ ਨੂੰ ਟੀਮ ਤੋਂ ਬਾਹਰ ਕਰਨ ਦੀ ਹਦਾਇਤ ਦਿੰਦੇ ਸਮੇਂ ਕੋਈ 'ਤਰਕਪੂਰਨ ਕਾਰਨ' ਨਹੀਂ ਦੱਸਿਆ | ਆਉਣ ਵਾਲਾ ਆਈ.ਪੀ.ਐਲ. ਸੀਜ਼ਨ 26 ਮਾਰਚ ਤੋਂ ਸ਼ੁਰੂ ਹੋਵੇਗਾ | ਆਈ.ਪੀ.ਐਲ. ਦੇ ਪ੍ਰਸਾਰਣ 'ਤੇ ਪਾਬੰਦੀ ਲਗਾਉਣ ਦਾ ਕਦਮ ਬੰਗਲਾਦੇਸ਼ ਵੱਲੋਂ ਅਗਲੇ ਮਹੀਨੇ ਹੋਣ ਵਾਲੇ ਟੀ20 ਵਿਸ਼ਵ ਕੱਪ ਲਈ ਭਾਰਤ ਦੀ ਯਾਤਰਾ ਕਰਨ ਤੋਂ ਇਨਕਾਰ ਕਰਨ ਤੇ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ.ਸੀ.ਸੀ.) ਨੂੰ ਆਪਣੇ ਸਾਰੇ ਲੀਗ ਮੈਚ ਟੂਰਨਾਮੈਂਟ ਦੇ ਸਹਿ-ਮੇਜ਼ਬਾਨ ਸ੍ਰੀਲੰਕਾ 'ਚ ਤਬਦੀਲ ਕਰਨ ਦੀ ਬੇਨਤੀ ਕਰਨ ਤੋਂ ਇਕ ਦਿਨ ਬਾਅਦ ਆਇਆ ਹੈ | ਇਸ ਸਥਿਤੀ 'ਚ ਸਾਰੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਮੈਚਾਂ ਤੇ ਸਮਾਗਮਾਂ ਦੇ ਪ੍ਰਸਾਰਣ/ਪ੍ਰਸਾਰਣ ਨੂੰ ਅਗਲੇ ਨੋਟਿਸ ਤੱਕ ਰੋਕ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਾਈਜੀਰੀਆ 'ਚ 31.5 ਕਿਲੋ ਕੋਕੀਨ ਸਮੇਤ 22 ਭਾਰਤੀ ਗਿ੍ਫ਼ਤਾਰ <br/> ਅਗਲੀ ਖ਼ਬਰ 7 ਲੱਖ 13400 ਦੀ ਜਾਅਲੀ ਕਰੰਸੀ ਤੇ ਪਿ੍ੰਟਰ ਸਮੇਤ ਵਿਅਕਤੀ ਕਾਬੂ
Ad Position 24