ਮੁੱਖ ਮੰਤਰੀ ਵੀ ਕਰਨਗੇ ਖੇਡਾਂ 'ਚ ਸ਼ਿਰਕਤ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ
ਲੁਧਿਆਣਾ, 23 ਜਨਵਰੀ (ਜਸਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਬੱਚਤ ਭਵਨ ਵਿਖੇ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਲ੍ਹਾ ਰਾਏਪੁਰ ਵਿਖੇ 30 ਜਨਵਰੀ ਤੋਂ 1 ਫਰਵਰੀ ਤੱਕ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾਣਗੀਆਂ | ਇਹਨਾਂ ਖੇਡਾਂ ਵਿਚ ਤਿੰਨੇ ਦਿਨ ਬੈੱਲ ਗੱਡੀਆਂ ਦੀਆਂ ਦÏੜਾਂ ਵੀ ਹੋਣਗੀਆਂ | ਇਹਨਾਂ ਖੇਡਾਂ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਸ਼ਿਰਕਤ ਕਰਨਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੈੱਲ ਗੱਡੀਆਂ ਦੀਆਂ ਦÏੜਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ | ਇਹ ਕਮੇਟੀ ਭਾਰਤੀ ਪਸ਼ੂ ਭਲਾਈ ਬੋਰਡ ਅੇ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੀ.ਸੀ.ਏ.) ਐਕਟ 1960 ਤੇ ਸੋਧਿਆ ਗਿਆ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਐਕਟ, 2019 ਦੀ ਪਾਲਣਾ ਕਰਨੀ ਯਕੀਨੀ ਬਣਾਏਗੀ | ਹਿਮਾਂਸ਼ੂ ਜੈਨ ਵਲੋਂ ਪ੍ਰਸਿੱਧ ਕਿਲ੍ਹਾ ਰਾਏਪੁਰ ਰੂਰਲ ਓਲੰਪਿਕ-2026 ਦਾ ਪੋਸਟਰ ਜਾਰੀ ਕਰਨ ਮÏਕੇ ਡਿਪਟੀ ਕਮਿਸ਼ਨਰ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ (ਪੱਤੀ ਸੁਹਾਵੀਆ) ਦੇ ਪ੍ਰਧਾਨ ਕਰਨਲ ਸੁਰਿੰਦਰ ਸਿੰਘ ਗਰੇਵਾਲ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਕੋਚ ਪਰਮਜੀਤ ਸਿੰਘ, ਸਪੋਕਸਮੈਨ ਗੁਰਿੰਦਰ ਸਿੰਘ ਗਰੇਵਾਲ, ਵਰਕਿੰਗ ਕਮੇਟੀ ਇੰਚਾਰਜ ਬਲਰਾਜ ਗਾਬਾ ਵੀ ਮÏਜੂਦ ਸਨ |