18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਭਾਰਤੀ ਟੀਮ ਦੁਨੀਆ ਦੀਆਂ ਸਭ ਤੋਂ ਖਤਰਨਾਕ ਟੀਮਾਂ 'ਚੋਂ ਇਕ-ਧੋਨੀ <br/>

Ad Position 21
No active advertisement
ਅਜੀਤ ਡੈਸਕ 05-02-2026

ਨਵੀਂ ਦਿੱਲੀ, 4 ਫਰਵਰੀ (ਏਜੰਸੀ)-ਮਹਿੰਦਰ ਸਿੰਘ ਧੋਨੀ ਨੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਦੀ ਜ਼ੋਰਦਾਰ ਤਾਰੀਫ਼ ਕੀਤੀ ਹੈ ਅਤੇ ਨਾਲ ਹੀ ਖਿਡਾਰੀਆਂ ਨੂੰ ਬਾਹਰੀ ਹਾਲਾਤ ਨੂੰ ਲੈ ਕੇ ਚੌਕਸ ਰਹਿਣ ਦੀ ਸਲਾਹ ਵੀ ਦਿੱਤੀ ਹੈ | ਟੀਮ ਇੰਡੀਆ ਦੇ ਸਾਬਕਾ ਕਪਤਾਨ ਨੇ ਸਾਫ਼ ਕਿਹਾ ਕਿ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਨੂੰ ਵਿਸ਼ਵ ਕੱਪ ਖੇਡਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਲਈ ਉਮਰ ਕਦੇ ਵੀ ਮਾਪਦੰਡ ਨਹੀਂ ਹੋ ਸਕਦੀ | ਭਾਰਤ ਟੀ-20 ਵਿਸ਼ਵ ਕੱਪ ਦਾ ਮੌਜੂਦਾ ਚੈਂਪੀਅਨ ਹੈ ਅਤੇ ਟੂਰਨਾਮੈਂਟ ਦੀ ਸ਼ੁਰੂਆਤ 7 ਫਰਵਰੀ ਤੋਂ ਹੋਣ ਜਾ ਰਹੀ ਹੈ | ਇਕ ਪ੍ਰੋਗਰਾਮ ਦੌਰਾਨ ਧੋਨੀ ਨੇ ਕਿਹਾ ਕਿ ਭਾਰਤੀ ਟੀਮ ਇਸ ਸਮੇਂ ਦੁਨੀਆ ਦੀਆਂ ਸਭ ਤੋਂ ਖਤਰਨਾਕ ਟੀਮਾਂ 'ਚੋਂ ਇਕ ਹੈ | ਉਨ੍ਹਾਂ ਕਿਹਾ ਕਿ ਇਕ ਮਜ਼ਬੂਤ ਟੀਮ 'ਚ ਜੋ ਵੀ ਗੁਣ ਹੋਣੇ ਚਾਹੀਦੇ ਹਨ, ਉਹ ਸਾਰੇ ਇਸ ਟੀਮ 'ਚ ਮੌਜੂਦ ਹਨ ਅਤੇ ਖਾਸ ਕਰਕੇ ਇਸ ਸਰੂਪ 'ਚ ਟੀਮ ਕੋਲ ਕਾਫ਼ੀ ਤਜ਼ਰਬਾ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਖਹਿਰਾ ਮਾਝਾ ਵਿਖੇ ਸ. ਬਲਜੀਤ ਸਿੰਘ... ਅਗਲੀ ਖ਼ਬਰ ਜੈੱਟ ਇੰਜਣਾਂ ਤੋਂ ਲੈ ਕੇ ਸਮਾਰਟ ਫੋਨਾਂ ਤੱਕ ਮਹੱਤਵਪੂਰਨ ਸਪਲਾਈ ਚੇਨਾਂ ਨੂੰ ਮੁੜ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਟਰੰ...
Ad Position 24