11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਚੰਡੀਗੜ੍ਹ 'ਚ ਵਿਦਿਆਰਥੀਆਂ 'ਤੇ ਕੀਤੇ ਲਾਠੀਚਾਰਜ ਦੀ ਸਖਤ ਨਿਖੇਧੀ

Ad Position 21
No active advertisement
ਅਜੀਤ ਡੈਸਕ 11-03-2026

ਲੰਡਨ, 10 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਚੰਡੀਗੜ੍ਹ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਸੰਬੰਧੀ ਬਰਤਾਨੀਆ 'ਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਿਤ ਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਨੇ ਕਿਹਾ ਕਿ ਇਸ ਅੱਤਿਆਚਾਰ ਨੂੰ ਗੰਭੀਰਤਾ ਨਾਲ ਸਮਝਣ ਦੀ ਜ਼ਰੂਰਤ ਹੈ | ਜ਼ਿਕਰਯੋਗ ਹੈ ਕਿ ਵਿਦਿਆਰਥੀ ਜਥੇਬੰਦੀ ਸੱਥ ਵਲੋਂ ਆਰ.ਐਸ.ਐਸ. ਦੁਆਰਾ ਵਿੱਦਿਅਕ ਅਦਾਰਿਆਂ 'ਚ ਕੀਤੀ ਜਾ ਰਹੀ ਘੁਸਪੈਠ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਪਰ ਪੁਲਿਸ ਵਲੋਂ ਉਹਨਾਂ ਦੀਆਂ ਪੱਗਾਂ ਤੇ ਚੁੰਨੀਆਂ ਉਤਾਰੀਆਂ ਗਈਆਂ ਤੇ ਅੰਨ੍ਹੇਵਾਹ ਲਾਠੀਚਾਰਜ ਚਾਰਜ ਕੀਤਾ ਗਿਆ | ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਨੇ ਕਿਹਾ ਕਿ ਸਮੂਹ ਵਿਦਿਆਰਥੀ ਵਰਗ ਦਾ ਫਰਜ਼ ਹੈ ਕਿ ਉਹ ਗÏਰਵਮਈ ਸਿੱਖ ਇਤਿਹਾਸ ਦੇ ਸੁਨਿਹਰੀ ਪੰਨਿਆਂ ਦੀ ਪਾਤਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜੁਝਾਰੂਆਂ ਦੀ ਪੈੜ ਨੱਪਣ | ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਭਾਈ ਜਗਤਾਰ ਸਿੰਘ ਹਾਵਾਰਾ ਦੀ ਪੈਰੋਲ ਸਬੰਧੀ ਪੰਜਾਬ ਸਰਕਾਰ ਵਲੋਂ ਅਪਣਾਈ ਗਈ ਨਾਕਾਰਮਤ ਪਹੁੰਚ ਦੀ ਸਖਤ ਨਿਖੇਧੀ ਕਰਦਿਆਂ ਆਖਿਆ ਕਿ ਇਹੋ ਜਿਹੀਆਂ ਕਾਰਵਾਈਆਂ ਸਾਬਤ ਕਰਦੀਆਂ ਹਨ ਕਿ ਭਾਰਤ ਵਿਚ ਸਿੱਖਾਂ ਵਾਸਤੇ ਕਾਨੂੰਨ ਵੱਖਰੇ ਹਨ | ਉਨ੍ਹਾਂ ਕਿਹਾ ਕਿ ਜਬਰ ਜਨਾਹ ਦੇ ਦੋਸ਼ੀ ਨੂੰ ਸੱਤ ਸਾਲ 'ਚ ਡੇਢ ਦਰਜਨ ਤੋਂ ਜਿਆਦਾ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ ਜਦਕਿ ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਉਮਰ ਕੈਦ ਤੋਂ ਵੀ ਜਿਆਦਾ ਸਮਾਂ ਕੈਦ ਕੱਟਣ ਦੇ ਬਾਵਜੂਦ ਰਿਹਾਅ ਨਹੀਂ ਕੀਤੇ ਜਾ ਰਹੇ |

Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ ਦੇ ਨਾਦੀਆ 'ਚ ਇਕ ਰੇਸ਼ਮ ਅਗਲੀ ਖ਼ਬਰ ਬੀ.ਸੀ.ਸੀ.ਆਈ. ਵਲੋਂ ਜੇਤੂ ਭਾਰਤੀ ਟੀਮ ਲਈ 131 ਕਰੋੜ ਰੁਪਏ ਦਾ ਇਨਾਮ <br/>
Ad Position 24