26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ਼੍ਰੇਅਸ, ਪ੍ਰਭਸਿਮਰਨ ਤੇ ਪਿ੍ਆਂਸ਼ ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ ਪੰਜਾਬ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ <br/>

Ad Position 21
No active advertisement
ਅਜੀਤ ਡੈਸਕ 12-04-2026

ਐੱਸ. ਏ. ਐੱਸ. ਨਗਰ, 11 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਨਿਊ ਚੰਡੀਗੜ੍ਹ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕਿ੍ਕਟ ਸਟੇਡੀਅਮ ਵਿਖੇ ਪੰਜਾਬ ਕਿੰਗਜ਼ ਤੇ ਸਨਰਾਈਜਰਜ਼ ਹੈਦਰਾਬਾਦ ਦੀਆਂ ਟੀਮਾਂ ਵਿਚਕਾਰ ਅੱਜ ਖੇਡੇ ਗਏ ਆਈ. ਪੀ. ਐਲ 2026 ਦੇ 17ਵੇਂ ਮੈਚ ਵਿਚ ਪੰਜਾਬ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਆਪਣੀ ਜੇਤੂ ਲੈਅ ਨੂੰ ਬਰਕਰਾਰ ਰੱਖਿਆ | ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ | ਇਸ ਦੇ ਜਵਾਬ 'ਚ ਮੈਦਾਨ 'ਚ ਉਤਰੀ ਸਨਰਾਈਜਰਜ਼ ਹੈਦਰਾਬਾਦ ਦੀ ਟੀਮ ਨਿਰਧਾਰਤ 20 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ 'ਤੇ 219 ਦੌੜਾਂ ਹੀ ਬਣਾ ਸਕੀ | ਇਸ ਤੋਂ ਬਾਅਦ ਮੈਦਾਨ 'ਚ ਉਤਰੀ ਪੰਜਾਬ ਕਿੰਗਜ਼ ਦੀ ਟੀਮ ਨੇ 18.5 ਓਵਰਾਂ ਵਿਚ 4 ਵਿਕਟਾਂ ਦੇ ਨੁਕਸਾਨ 'ਤੇ 223 ਦੌੜਾਂ ਬਣਾ ਕੇ ਮੈਚ ਜਿੱਤ ਲਿਆ | ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੇ 33 ਗੇਂਦਾਂ ਵਿਚ 5 ਚੌਕਿਆਂ ਅਤੇ 5 ਛੱਕਿਆਂ ਦੀ ਮਦਦ ਨਾਲ 69 ਦੌੜਾਂ ਦੀ ਨਾਬਾਦ ਪਾਰੀ ਖੇਡੀ, ਜਿਸ ਕਾਰਨ ਉਸ ਨੂੰ ਮੈਨ ਆਫ਼ ਦਾ ਮੈਚ ਐਲਾਨਿਆ ਗਿਆ | ਇਸ ਤੋਂ ਇਲਾਵਾ ਪੰਜਾਬ ਦੇ ਪ੍ਰਭਸਿਮਰਨ ਨੇ 25 ਗੇਂਦਾਂ ਵਿਚ 51 ਦੌੜਾਂ, ਪਿ੍ਆਂਸ਼ ਆਰੀਆ ਨੇ 20 ਗੇਂਦਾਂ ਵਿਚ 57 ਦੌੜਾਂ ਬਣਾਈਆਂ | ਪੰਜਾਬ ਦੇ ਗੇਂਦਬਾਜ਼ਾਂ 'ਚੋਂ ਅਰਸ਼ਦੀਪ ਸਿੰਘ ਤੇ ਸੁਸ਼ਾਂਕ ਸਿੰਘ ਨੇ 2 ਵਿਕਟਾਂ ਤੇ ਬਰੱਟਲੈੱਟ ਨੇ ਇਕ ਵਿਕਟ ਝਟਕਾਈ | ਇਸ ਤੋਂ ਪਹਿਲਾਂ ਸਨਰਾਈਜਰਜ਼ ਹੈਦਰਾਬਾਦ ਵਲੋਂ ਪਹਿਲਾਂ ਬੱਲੇਬਾਜ਼ੀ ਕਰਦਿਆਂ ਅਭਿਸ਼ੇਕ ਸ਼ਰਮਾ ਨੇ 28 ਗੇਂਦਾਂ ਵਿਚ 8 ਛੱਕਿਆਂ ਤੇ 5 ਚੌਕਿਆਂ ਦੀ ਮਦਦ ਨਾਲ 74 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ | ਇਸ ਇਲਾਵਾ ਟੀਮ ਹੈੱਡ ਨੇ 38 ਦੌੜਾਂ, ਈਸ਼ਾਨ ਕਿਸ਼ਨ ਨੇ 27 ਦੌੜਾਂ, ਐਚ ਕਲਾਸਨ ਨੇ 39 ਦੌੜਾਂ ਬਣਾਈਆਂ | ਹੈਦਰਾਬਾਦ ਦੇ ਗੇਂਦਬਾਜ਼ਾਂ 'ਚੋਂ ਸਿਵਾਂਕ ਕੁਮਾਰ ਨੇ ਤਿੰਨ ਤੇ ਹਰਸ਼ ਦੂਬੇ ਨੇ ਇਕ ਵਿਕਟ ਝਟਕਾਈ | ਅੱਜ ਮੈਚ ਸ਼ੁਰੂ ਹੋਣ ਦੇ ਸਮੇਂ ਤੱਕ 38,000 ਦੀ ਸਮਰੱਥਾ ਵਾਲਾ ਇਹ ਸਟੇਡੀਅਮ ਦਰਸ਼ਕਾਂ ਨਾਲ ਖਚਾ-ਖਚ ਭਰ ਗਿਆ | ਸਟੇਡੀਅਮ ਵਿਚ 500 ਤੋਂ ਵਧੇਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਪ੍ਰਬੰਧਕਾਂ ਵਲੋਂ ਮੁਫ਼ਤ ਵਿਚ ਮੈਚ ਦਿਖਾਇਆ ਗਿਆ | ਸਟੇਡੀਅਮ ਅੰਦਰ ਪੰਜਾਬ ਕਿੰਗਜ਼ ਦੀਆਂ ਟੀ-ਸ਼ਰਟਾਂ ਪਾ ਕੇ ਵੱਡੀ ਗਿਣਤੀ ਦਰਸ਼ਕ ਪੁੱਜੇ, ਜਿਸ ਕਾਰਨ ਸਟੇਡੀਅਮ ਲਾਲ ਰੰਗ 'ਚ ਰੰਗਿਆ ਹੋਇਆ ਨਜ਼ਰ ਆ ਰਿਹਾ ਸੀ |
ਪੰਜਾਬ ਦੇ ਖਿਡਾਰੀਆਂ ਨੇ ਵਰਿੰਦਾਵਨ ਦੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ
ਪੰਜਾਬ ਕਿੰਗਜ਼ ਦੇ ਖਿਡਾਰੀਆਂ ਨੇ ਬਾਂਹਾਂ 'ਤੇ ਕਾਲੀਆਂ ਪੱਟੀ ਬੰਨ੍ਹ ਕੇ ਵਰਿੰਦਾਵਨ ਵਿਖੇ ਕਿਸ਼ਤੀ ਪਲਟਣ ਕਾਰਨ ਮਾਰੇ ਗਏ 11 ਸ਼ੁਰਧਾਲੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਪਹਿਲਕਦਮੀ ਰਾਹੀਂ ਟੀਮ ਨੇ ਨਾ ਸਿਰਫ਼ ਪੀੜਤ ਪਰਿਵਾਰਾਂ ਨਾਲ ਦੁੱਖ ਜ਼ਾਹਿਰ ਕੀਤਾ, ਬਲਕਿ ਪੂਰੇ ਭਾਈਚਾਰੇ ਨਾਲ ਖੜ੍ਹੇ ਹੋਣ ਦਾ ਸੰਦੇਸ਼ ਵੀ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਹਮੀਰਾ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਪੰਜਾਬ ਨੇ 10ਵੀਂ ਵਾਰ 200 ਤੋਂ ਵੱਧ ਦੌੜਾਂ ਦਾ ਟੀਚਾ ਹਾਸਿਲ ਕੀਤਾ
Ad Position 24