13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਚੇਨਈ ਨੇ ਕੋਲਕਾਤਾ ਨੂੰ 32 ਦੌੜਾਂ ਨਾਲ ਹਰਾਇਆ

Ad Position 21
No active advertisement
ਅਜੀਤ ਡੈਸਕ 15-04-2026

 ਚੇਨਈ, 14 ਅਪ੍ਰੈਲ (ਏਜੰਸੀ)-ਇਥੇ ਖੇਡੇ ਗਏ ਆਈ.ਪੀ.ਐਲ. ਦੇ ਮੈਚ ਵਿਚ ਚੇਨਈ ਸੁਪਰ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 32 ਦੌੜਾਂ ਨਾਲ ਹਰਾ ਦਿੱਤਾ। ਮੌਜੂਦਾ ਸੀਜ਼ਨ 'ਚ ਕੋਲਕਾਤਾ ਅਜੇ ਤੱਕ ਆਪਣਾ ਖਾਤਾ ਨਹੀਂ ਖੋਲ ਸਕੀ ਹੈ। ਇਸ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਨੇ ਆਈ.ਪੀ.ਐਲ. ਦੇ 22ਵੇਂ ਮੈਚ 'ਚ ਕੋਲਕਾਤਾ ਨਾਈਟ ਰਾਈਡਰਜ਼ ਨੂੰ ਜਿੱਤ ਲਈ 193 ਦੌੜਾਂ ਦਾ ਟੀਚਾ ਦਿੱਤਾ। ਚੇਨਈ ਵਲੋਂ ਸੰਜੂ ਸੈਮਸਨ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 32 ਗੇਂਦਾਂ 'ਚ 48 ਦੌੜਾਂ (ਚੌਕੇ 4, ਛੱਕੇ 3) ਬਣਾਈਆਂ, ਜਦਕਿ ਡੇਵਾਲਡ ਬ੍ਰੇਵਿਸ ਨੇ 29 ਦੌੜਾਂ 'ਤੇ 41 ਦੌੜਾਂ (ਚੌਕੇ 4, ਛੱਕੇ 2) ਅਤੇ ਆਯੂਸ਼ ਮਹਾਤਰੇ ਨੇ ਤੇਜ਼-ਤਰਾਰ 17 ਗੇਂਦਾਂ 'ਤੇ 38 ਦੌੜਾਂ (ਚੌਕੇ 6, ਛੱਕੇ 2) ਦੀ ਪਾਰੀ ਖੇਡੀ। ਟੀਚੇ ਦਾ ਪਿੱਛਾ ਕਰਨ ਉਤਰੀ ਕੋਲਕਾਤਾ ਦੀ ਟੀਮ ਨੇ 20 ਓਵਰਾਂ ਵਿਚ 7 ਵਿਕਟਾਂ ਗੁਆ ਕੇ 160 ਦੌੜਾਂ ਬਣਾਈਆਂ। ਚੇਨਈ ਦੇ ਗੇਂਦਬਾਜ਼ ਨੂਰ ਅਹਿਮਦ ਨੇ 4 ਓਵਰਾਂ 'ਚ 21 ਦੌੜਾਂ ਦੇ ਕੇ ਕੋਲਕਾਤਾ ਦੇ ਕਪਤਾਨ ਅਜਿੰਕਿਆ ਰਹਾਣੇ (28 ਦੌੜਾਂ), ਰਿੰਕੂ ਸਿੰਘ ਅਤੇ ਕੈਮਰੂਨ ਗ੍ਰੀਨ ਨੂੰ ਆਊਟ ਕਰਕੇ ਪੈਵੇਲੀਅਨ ਭੇਜਿਆ।

Ad Position 22
No active advertisement
ਪਿਛਲੀ ਖ਼ਬਰ ਆਈ.ਸੀ.ਸੀ. ਨੇ ਸੰਜੂ ਸੈਮਸਨ ਨੂੰ ਮਾਰਚ ਮਹੀਨੇ ਦਾ ਸਰਬੋਤਮ ਖਿਡਾਰੀ ਚੁਣਿਆ ਅਗਲੀ ਖ਼ਬਰ ਦਲ ਖ਼ਾਲਸਾ ਵਲੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਕਾਨੂੰਨੀ ਦਾਇਰੇ 'ਚ ਬੰਨ੍ਹਣ ਦਾ ਵਿਰੋਧ <br/>
Ad Position 24