ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਵਿਸ਼ਵ ਕੱਪ ਤੋਂ ਬਾਹਰ ਹੋਈ ਭਾਰਤੀ ਮਹਿਲਾ ਕ੍ਰਿਕਟ ਟੀਮ

Ad Position 21
No active advertisement
ਅਜੀਤ ਡੈਸਕ 29-06-2026

ਲੰਡਨ, 28 ਜੂਨ (ਏਜੰਸੀ)-ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਮਹਿਲਾ ਟੀ-20 ਵਿਸ਼ਵ ਕੱਪ 2026 ਜਿੱਤਣ ਦਾ ਸੁਪਨਾ ਇਕ ਵਾਰ ਫਿਰ ਚਕਨਾਚੂਰ ਹੋ ਗਿਆ ਹੈ। ਪਿਛਲੇ ਚੈਂਪੀਅਨ ਆਸਟ੍ਰੇਲੀਆ ਨੇ ਇਥੇ ਲਾਰਡਸ ਵਿਚ ਇਕ ਜ਼ਰੂਰੀ ਜਿੱਤ ਵਾਲੇ ਮੈਚ ’ਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਹਾਰ ਦੇ ਨਾਲ, ਇਸ ਵਿਸ਼ਵ ਕੱਪ ਵਿਚ ਭਾਰਤ ਦਾ ਸਫ਼ਰ ਖਤਮ ਹੋ ਗਿਆ ਹੈ ਤੇ ਟੀਮ ਅਧਿਕਾਰਤ ਤੌਰ ’ਤੇ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਗਈ ਹੈ। ਭਾਰਤੀ ਪ੍ਰਸ਼ੰਸਕ ਉਮੀਦ ਕਰ ਰਹੇ ਸਨ ਕਿ ਮਹਿਲਾ ਟੀਮ ਇਸ ਵਾਰ ਇਤਿਹਾਸ ਰਚੇਗੀ, ਪਰ ਆਸਟ੍ਰੇਲਿਆ ਨੇ ਇਕ ਵਾਰ ਫਿਰ ਵੱਡੇ ਮੈਚਾਂ ਵਿਚ ਆਪਣਾ ਦਬਦਬਾ ਸਾਬਤ ਕੀਤਾ, ਜਿਸ ਨਾਲ ਭਾਰਤ ਨੂੰ ਟੂਰਨਾਮੈਂਟ ਤੋਂ ਹਟਣਾ ਪਿਆ।ਇਸ ਤੋਂ ਪਹਿਲਾਂ, ਇਸ ਜ਼ਰੂਰੀ ਜਿੱਤ ਵਾਲੇ ਮੈਚ ’ਚ, ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤਿਆ ਤੇ ਬਿਨਾਂ ਕਿਸੇ ਝਿਜਕ ਦੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਦਲੇਰਾਨਾ ਫੈਸਲਾ ਲਿਆ। ਹੌਲੀ ਸ਼ੁਰੂਆਤ ਤੇ ਜੇਮੀਮਾ ਰੌਡਰਿਗਜ਼ ਦੇ ਰਟਾਇਰਡ ਹਰਟ ਹੋਣ ਤੋਂ ਬਾਅਦ ਕਪਤਾਨ ਹਰਮਨਪ੍ਰੀਤ ਨੇ ਜ਼ਿੰਮੇਵਾਰੀ ਸੰਭਾਲੀ। ਉਸਨੇ ਆਸਟ੍ਰੇਲੀਆ ਵਿਰੁੱਧ ਆਪਣੇ ਕਰੀਅਰ ਦਾ ਸਭ ਤੋਂ ਤੇਜ਼ ਅਰਧ ਸੈਂਕੜਾ ਬਣਾਇਆ। ਹਰਮਨਪ੍ਰੀਤ ਦੀ ਕਪਤਾਨੀ ਵਾਲੀ ਪਾਰੀ ਦੀ ਬਦੌਲਤ, ਭਾਰਤ ਨੇ ਨਿਰਧਾਰਤ 20 ਓਵਰਾਂ ’ਚ 4 ਵਿਕਟਾਂ ‘ਤੇ 170 ਦੌੜਾਂ ਦਾ ਮਜ਼ਬੂਤ ਤੇ ਚੁਣੌਤੀਪੂਰਨ ਸਕੋਰ ਬਣਾਇਆ, ਜਿਸ ਨਾਲ ਆਸਟ੍ਰੇਲੀਆ ਨੂੰ ਜਿੱਤ ਲਈ 171 ਦੌੜਾਂ ਦਾ ਟੀਚਾ ਮਿਲਿਆ। 171 ਦੌੜਾਂ ਦੇ ਇਸ ਮੁਸ਼ਕਲ ਟੀਚੇ ਦਾ ਪਿੱਛਾ ਕਰਦੇ ਹੋਏ, ਆਸਟ੍ਰੇਲੀਆਈ ਮਹਿਲਾ ਟੀਮ ਦੀ ਸ਼ੁਰੂਆਤ ਬਹੁਤ ਹੀ ਮੁਸ਼ਕਲ ਰਹੀ। ਉਨ੍ਹਾਂ ਨੇ 68 ਦੌੜਾਂ ‘ਤੇ ਆਪਣੀ ਤੀਜੀ ਵਿਕਟ ਗੁਆ ਦਿੱਤੀ, ਪਰ ਐਲਿਸ ਪੈਰੀ ਤੇ ਐਸ਼ ਗਾਰਡਨਰ ਨੇ ਫਿਰ ਭਾਰਤੀ ਗੇਂਦਬਾਜ਼ਾਂ ਦੀ ਬੇਅਸਰ ਗੇਂਦਬਾਜ਼ੀ ਦਾ ਫਾਇਦਾ ਉਠਾਉਂਦੇ ਹੋਏ ਮੈਦਾਨ ਦੇ ਚਾਰੇ ਪਾਸੇ ਦੌੜਾਂ ਬਣਾਈਆਂ। ਆਸਟ੍ਰੇਲੀਆ ਨੇ ਇਸ ਵੱਡੇ ਟੀਚੇ ਦਾ ਆਸਾਨੀ ਨਾਲ ਪਿੱਛਾ ਕੀਤਾ, ਆਖਰੀ ਓਵਰਾਂ ’ਚ ਸਿਰਫ਼ ਚਾਰ ਵਿਕਟਾਂ ਗੁਆਈਆਂ ਤੇ ਮੈਚ ਛੇ ਵਿਕਟਾਂ ਨਾਲ ਜਿੱਤ ਲਿਆ। ਭਾਰਤੀ ਗੇਂਦਬਾਜ਼ ਆਸਟ੍ਰੇਲੀਆਈ ਬੱਲੇਬਾਜ਼ਾਂ ’ਤੇ ਦਬਾਅ ਬਣਾਉਣ ਵਿਚ ਪੂਰੀ ਤਰ੍ਹਾਂ ਅਸਫਲ ਰਹੇ, ਜਿਸਦੀ ਕੀਮਤ ਟੀਮ ਨੂੰ ਮਹਿੰਗੀ ਪਈ।

Ad Position 22
No active advertisement
ਪਿਛਲੀ ਖ਼ਬਰ ਇੰਗਲੈਂਡ ਨੇ ਪਨਾਮਾ ਨੂੰ 2-0 ਨਾਲ ਹਰਾਇਆ ਅਗਲੀ ਖ਼ਬਰ ਬੈਨ ਸਟੋਕਸ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
Ad Position 24
No active advertisement