03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਮੁੱਖ ਮੰਤਰੀ ਵਲੋਂ ਜਲੰਧਰ ’ਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 20-07-2026

ਜਲੰਧਰ, 19 ਜੁਲਾਈ (ਅਜੀਤ ਬਿਊਰੋ)-ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਇਜਾ ਲਿਆ ਗਿਆ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇਕ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਭਰ ’ਚ ਖੇਡ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਤੇ ਖੇਡਾਂ ਵਿੱਚ ਸਫਲਤਾ ਨੂੰ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਗਿਆ| ਮੁੱਖ ਮੰਤਰੀ ਨੇ ਨਵੇਂ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਸਿੰਘ ਵਾਲੀਆ ਤੇ ਪੰਜਾਬ ਬੈਡਮਿੰਟਨ ਐਸੋਸੀਏਸਨ ਦੇ ਸਕੱਤਰ ਰਿਤਿਨ ਖੰਨਾ ਨੂੰ 2.14 ਕਰੋੜ ਰੁਪਏ ਦਾ ਚੈੱਕ ਸੌਂਪਿਆ| ਉਨ੍ਹਾਂ ਜ਼ਿਕਰ ਕੀਤਾ ਕਿ ਲਗਪਗ 6 ਦਹਾਕਿਆਂ ਵਿਚ ਇਹ ਪਹਿਲੀ ਵਾਰ ਹੈ ਕਿ ਕਿਸੇ ਮੌਜੂਦਾ ਮੁੱਖ ਮੰਤਰੀ ਨੇ ਇਸ ਇਤਿਹਾਸਕ ਸਟੇਡੀਅਮ ਦਾ ਦੌਰਾ ਕੀਤਾ ਹੈ, ਜਿਸ ਨੇ ਕਈ ਸਾਨਦਾਰ ਬੈਡਮਿੰਟਨ ਖਿਡਾਰੀ ਪੈਦਾ ਕੀਤੇ ਹਨ| ਇਸ ਦੌਰਾਨ ਮੁੱਖ ਮੰਤਰੀ ਕਿਹਾ ਕਿ ਕਰੀਬ 44 ਸਾਲਾਂ ਬਾਅਦ ਨੈਸਨਲ ਬੈਡਮਿੰਟਨ ਚੈਂਪੀਅਨਸ਼ਿਪ ਇਤਿਹਾਸਕ ਰਾਏਜਾਦਾ ਹੰਸਰਾਜ ਸਟੇਡੀਅਮ ’ਚ ਵਾਪਸ ਆ ਰਹੀ ਹੈ| ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਖਿਡਾਰੀਆਂ, ਕੋਚਾਂ ਤੇ ਖੇਡ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸਾਊਥਾਲ ਵਿਖੇ ਜਥੇਦਾਰ ਗੜਗੱਜ ਨੇ ਇਕਜੁੱਟਤਾ ਤੇ ਮੀਰੀ-ਪੀਰੀ ਦੇ ਸਿਧਾਂਤ ’ਤੇ ਦਿੱਤਾ ਜ਼ੋਰ ਅਗਲੀ ਖ਼ਬਰ ਦੱਖਣੀ ਨਾਰਵੇ ’ਚ ਲੱਗੀ ਭਿਆਨਕ ਅੱਗ, 100 ਤੋਂ ਵੱਧ ਘਰ ਸੜ ਕੇ ਸੁਆਹ
Ad Position 24
No active advertisement