19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਵਿਸ਼ਵ ਕੱਪ ਲਈ ਭਾਰਤੀ ਪੁਰਸ਼ ਹਾਕੀ ਟੀਮ ਦਾ ਐਲਾਨ

Ad Position 21
No active advertisement
ਅਜੀਤ ਡੈਸਕ 22-07-2026
ਨਵੀਂ ਦਿੱਲੀ, 21 ਜੁਲਾਈ (ਪੀ.ਟੀ.ਆਈ.)-ਭਾਰਤ ਨੇ ਅਗਲੇ ਮਹੀਨੇ ਹੋਣ ਵਾਲੇ ਪੁਰਸ਼ ਹਾਕੀ ਵਿਸ਼ਵ ਕੱਪ ਲਈ 20 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ, ਜਿਸ ’ਚ ਪ੍ਰੋ ਲੀਗ ਦੇ ਯੂਰਪੀਅਨ ਪੜਾਅ ’ਚ ਖੇਡਣ ਵਾਲੇ ਕੁਝ ਖਿਡਾਰੀਆਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਪ੍ਰੋ ਲੀਗ ਲਈ 24 ਮੈਂਬਰੀ ਟੀਮ ਦੀ ਚੋਣ ਕੀਤੀ ਗਈ ਸੀ, ਪਰ ਵਿਸ਼ਵ ਕੱਪ ਲਈ ਸਿਰਫ਼ 20 ਮੈਂਬਰੀ ਟੀਮ ਦੀ ਚੋਣ ਕੀਤੀ ਜਾਵੇਗੀ। ਡਿਫੈਂਡਰ ਅਮਨਦੀਪ ਲਾਕੜਾ, ਮਿਡਫੀਲਡਰ ਰਾਜਕੁਮਾਰ ਪਾਲ ਤੇ ਰਵੀਚੰਦਰ ਸਿੰਘ ਮੋਇਰੰਗਥਮ, ਅਤੇ ਫਾਰਵਰਡ ਸੇਲਵਮ ਕਾਰਥੀ ਟੀਮ ਵਿੱਚ ਜਗ੍ਹਾ ਨਹੀਂ ਬਣਾ ਸਕੇ। ਪਿਛਲੇ ਮਹੀਨੇ ਪ੍ਰੋ ਲੀਗ ਦੇ ਯੂਰਪੀਅਨ ਪੜਾਅ ਤੋਂ ਬਾਅਦ, ਭਾਰਤ 9 ਟੀਮਾਂ ਵਿਚੋਂ ਅੱਠਵੇਂ ਸਥਾਨ ’ਤੇ ਰਿਹਾ। ਅੱਠ ਵਾਰ ਦੀ ਓਲੰਪਿਕ ਚੈਂਪੀਅਨ ਭਾਰਤੀ ਟੀਮ ਨੇ 1975 ’ਚ ਸਿਰਫ਼ ਇਕ ਵਾਰ ਵਿਸ਼ਵ ਕੱਪ ਜਿੱਤਿਆ ਹੈ।
ਪੰਜਾਬ ਦੇ 8 ਖਿਡਾਰੀ ਟੀਮ ’ਚ ਸ਼ਾਮਿਲ
ਜਲੰਧਰ, 21 ਜੁਲਾਈ (ਡਾ ਜਤਿੰਦਰ ਸਾਬੀ)-ਭਾਰਤੀ ਹਾਕੀ ਟੀਮ ’ਚ ਪੰਜਾਬ ਦੇ 8 ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਾਕੀ ਪੰਜਾਬ ਦੇ ਪ੍ਰਧਾਨ ਨਿਤਨ ਕੋਹਲੀ ਤੇ ਜਨਰਲ ਸਕੱਤਰ ਅਮਰੀਕ ਸਿੰਘ ਪੁਆਰ ਨੇ ਕਿਹਾ ਕਿ ਹਰਮਨਪ੍ਰੀਤ ਸਿੰਘ ਇਸ ਵਾਰ ਵੀ ਭਾਰਤੀ ਹਾਕੀ ਟੀਮ ਦੇ ਕਪਤਾਨ ਹੋਣਗੇ, ਜਦਕਿ ਇਸ ਟੀਮ ’ਚ ਭਾਰਤ ਤੋਂ ਵੱਧ ਮੈਚ ਖੇਡਣ ਵਾਲੇ ਵੀ ਸ਼ਾਮਲ ਹਨ। ਇਨ੍ਹਾਂ ’ਚ ਉਲੰਪੀਅਨ ਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਜਰਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਸੁਖਜੀਤ ਸਿੰਘ, ਦਿਲਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਵੀ ਟੀਮ ’ਚ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 5 ਖਿਡਾਰੀਆਂ ਦੀ ਮਾਸਟਰਜ਼ ਹਾਕੀ ਵਿਸ਼ਵ ਕੱਪ ਲਈ ਚੋਣ ਅਗਲੀ ਖ਼ਬਰ ਸਪੇਨ ਦੇ ਖਿਡਾਰੀਆਂ ਦਾ ਭਰਵਾਂ ਸਵਾਗਤ
Ad Position 24