11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਕੂਲੀ ਖੇਡਾਂ ਦੇ ਸਰਬਪੱਖੀ ਵਿਕਾਸ ਲਈ ਠੋਸ ਨੀਤੀ ਬਣਾਈ ਜਾਵੇ-ਡੀ.ਟੀ.ਐੱਫ.

Ad Position 21
No active advertisement
ਅਜੀਤ ਡੈਸਕ 27-07-2026

ਜਲੰਧਰ, 26 ਜੁਲਾਈ (ਡਾ ਜਤਿੰਦਰ ਸਾਬੀ)-ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਪੰਜਾਬ ਸਰਕਾਰਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲੀ ਖੇਡਾਂ ਦੀ ਲਗਾਤਾਰ ਕੀਤੀ ਜਾ ਰਹੀ ਅਣਦੇਖੀ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸ ਕਾਰਨ ਸੂਬੇ ’ਚ ਸਕੂਲੀ ਖੇਡਾਂ ਦਾ ਢਾਂਚਾ ਲਗਾਤਾਰ ਕਮਜ਼ੋਰ ਹੋ ਰਿਹਾ ਹੈ ਤੇ ਖਿਡਾਰੀਆਂ ਦੀ ਪ੍ਰਤਿਭਾ ਪ੍ਰਭਾਵਿਤ ਹੋ ਰਹੀ ਹੈ। ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ’ਚ ਡਿਪਟੀ ਡਾਇਰੈਕਟਰ (ਸਪੋਰਟਸ) ਦੀ ਮਹੱਤਵਪੂਰਨ ਅਸਾਮੀ ਲੰਬੇ ਸਮੇਂ ਤੋਂ ਖਾਲੀ ਪਈ ਹੈ, ਜਿਸ ਕਾਰਨ ਖੇਡਾਂ ਨਾਲ ਸਬੰਧਤ ਪ੍ਰਸ਼ਾਸਕੀ ਕੰਮ, ਯੋਜਨਾਬੰਦੀ ਅਤੇ ਨੀਤੀਗਤ ਫ਼ੈਸਲੇ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਅਕਾਦਮਿਕ ਸੈਸ਼ਨ ਦਾ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਪੰਜਾਬ ਦਾ ਸਪੋਰਟਸ ਕੈਲੰਡਰ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਸਕੂਲਾਂ ਵਿੱਚ ਖੇਡ ਗਤੀਵਿਧੀਆਂ ਅਨਿਸ਼ਚਿਤਤਾ ਦਾ ਸ਼ਿਕਾਰ ਹਨ। ਆਗੂਆਂ ਨੇ ਕਿਹਾ ਕਿ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੀਆਂ ਖੇਡਾਂ ਲਈ ਸਰਕਾਰ ਵੱਲੋਂ ਕੋਈ ਵੱਖਰਾ ਫੰਡ ਮੁਹੱਈਆ ਨਹੀਂ ਕਰਵਾਇਆ ਜਾਂਦਾ। ਇਸ ਕਾਰਨ ਸਰਕਾਰੀ ਸਕੂਲਾਂ ਨੂੰ ਖੇਡ ਮੁਕਾਬਲੇ ਕਰਵਾਉਣ ਅਤੇ ਖਿਡਾਰੀਆਂ ਨੂੰ ਤਿਆਰ ਕਰਨ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਕੂਲੀ ਖੇਡਾਂ ਪ੍ਰਤੀ ਅਪਣਾਈ ਜਾ ਰਹੀ ਅਣਗਹਿਲੀ ਨੂੰ ਤੁਰੰਤ ਖਤਮ ਕਰਦੇ ਹੋਏ ਡਿਪਟੀ ਡਾਇਰੈਕਟਰ (ਸਪੋਰਟਸ) ਸਮੇਤ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣ, ਸਕੂਲੀ ਖੇਡਾਂ ਲਈ ਯੋਗ ਬਜਟ ਮੁਹੱਈਆ ਕਰਵਾਇਆ ਜਾਵੇ, ਪ੍ਰਾਈਵੇਟ ਸਕੂਲਾਂ ਤੋਂ ਸਪੋਰਟਸ ਫੰਡ ਦੀ ਵਸੂਲੀ ਯਕੀਨੀ ਬਣਾਈ ਜਾਵੇ, ਖਿਡਾਰੀਆਂ ਦੀਆਂ ਬਕਾਇਆ ਇਨਾਮੀ ਰਾਸ਼ੀਆਂ ਤੁਰੰਤ ਜਾਰੀ ਕੀਤੀਆਂ ਜਾਣ ਤੇ ਸਕੂਲੀ ਖੇਡਾਂ ਦੇ ਸਰਵਪੱਖੀ ਵਿਕਾਸ ਲਈ ਠੋਸ ਨੀਤੀ ਬਣਾਈ ਜਾਵੇ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਲਾਅਨ ਬਾਲ ’ਚ ਭਾਰਤ ਦੀ ਅਜੇਤੂ ਮੁਹਿੰਮ ਨੂੰ ਨਾਮੀਬੀਆ ਨੇ ਰੋਕਿਆ ਅਗਲੀ ਖ਼ਬਰ ਘਰ ਨੂੰ ਅੱਗ ਲੱਗਣ ਕਾਰਨ 6 ਬੱਚਿਆਂ ਸਮੇਤ 8 ਦੀ ਮੌਤ
Ad Position 24