ਭਗਤਾ ਭਾਈਕਾ, 8 ਅਗਸਤ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ, ਸਮਾਧ ਭਾਈ ਵਿਖੇ ਰੀਜਨਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ’ਚ ਪੰਜਾਬ, ਦਿੱਲੀ ਤੇ ਹਰਿਆਣਾ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਟੂਰਨਾਮੈਂਟ ਦੌਰਾਨ ਅੰਡਰ-14 ਲੜਕੀਆਂ ਦੇ ਵਰਗ ਵਿਚ ਕੁੱਲ ਚਾਰ ਟੀਮਾਂ ਵਿਚੋਂ ਲਈ ਵਿਚ ਹੁਸ਼ਿਆਰਪੁਰ ਦੀ ਟੀਮ ਨੇ ਪਹਿਲਾ, ਮੋਗਾ ਦੀ ਟੀਮ ਨੇ ਦੂਜਾ, ਚੰਡੀਗੜ੍ਹ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੇ ਵਰਗ ਵਿਚ ਕੁੱਲ ਪੰਜ ਟੀਮਾਂ ਦੇ ਮੁਕਾਬਲਿਆਂ ਵਿਚੋਂ ਚੰਡੀਗੜ੍ਹ ਦੀ ਟੀਮ ਨੇ ਪਹਿਲਾ, ਦਿੱਲੀ ਦੀ ਟੀਮ ਨੇ ਦੂਜਾ, ਮੁਕਤਸਰ ਸਾਹਿਬ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-19 ਲੜਕੀਆਂ ਦੇ ਵਰਗ ਵਿਚ ਕੁਲ ਚਾਰ ਟੀਮਾਂ ਵਿਚ ਹਰਿਆਣਾ ਦੀ ਟੀਮ ਨੇ ਪਹਿਲਾ, ਹੁਸ਼ਿਆਰਪੁਰ ਦੀ ਟੀਮ ਨੇ ਦੂਜਾ, ਜਲੰਧਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕਿਆਂ ਦੇ ਵਰਗ ਵਿਚ ਕੁੱਲ 11 ਟੀਮਾਂ ਨੇ ਭਾਗ ਲਿਆ। ਫਾਈਨਲ ਮੁਕਾਬਲੇ ਦੌਰਾਨ ਕਿਪਸ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 48/8 ਦੌੜਾਂ ਬਣਾਈਆਂ। ਜਵਾਬ ਵਿਚ ਹਰਿਆਣਾ ਦੀ ਟੀਮ 30 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਕਿਪਸ ਦੀ ਟੀਮ ਨੇ 18 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕਰਦਿਆਂ ਖ਼ਿਤਾਬ ਆਪਣੇ ਨਾਂਅ ਕੀਤਾ। ਕਲੇਰ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਕੋਚ ਬੇਅੰਤ ਸਿੰਘਅਤੇ ਕੋਚ ਅਰਸ਼ਦੀਪ ਸਿੰਘ ਵਲੋਂ ਕੀਤੀ ਗਈ ਮਿਹਨਤ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਅਰਵਿੰਦ ਕੁਮਾਰ ਸ਼ਰਮਾ ਤੇ ਸਮੂਹ ਸਟਾਫ਼ ਨੇ ਵੀ ਸਾਰੇ ਖਿਡਾਰੀਆਂ ਨੂੰ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਖੇਡ ਸੰਸਾਰ
Free
ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਤਿੰਨ ਦਿਨਾ ਰੀਜਨਲ ਕ੍ਰਿਕਟ ਟੂਰਨਾਮੈਂਟ ਸਮਾਪਤ
ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਤਿੰਨ ਦਿਨਾ ਰੀਜਨਲ ਕ੍ਰਿਕਟ ਟੂਰਨਾਮੈਂਟ ਸਮਾਪਤ
ਅਜੀਤ ਡੈਸਕ
09-08-2026