01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਫ਼ਗਾਨਿਸਤਾਨ ਖ਼ਿਲਾਫ਼ ਟੀ -20 ਲੜੀ ਲਈ ਬੁਮਰਾਹ , ਸੈਮਸਨ ਭਾਰਤੀ ਟੀਮ ਵਿਚ ਸ਼ਾਮਿਲ

ਨਵੀਂ ਦਿੱਲੀ, 1 ਸਤੰਬਰ (ਪੀ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਨਵੀਂ ਦਿੱਲੀ, 1 ਸਤੰਬਰ (ਪੀ.ਟੀ.ਆਈ.)-ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਅਫ਼ਗਾਨਿਸਤਾਨ ਖ਼ਿਲਾਫ਼ ਰਾਸ਼ਟਰੀ ਰਾਜਧਾਨੀ ’ਚ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਲੜੀ ਲਈ ਭਾਰਤੀ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ ਪਰ ਉਨ੍ਹਾਂ ਦਾ ਖੇਡਣਾ ‘ਫਿਟਨੈਸ ਕਲੀਅਰੈਂਸ’ ਉਤੇ ਨਿਰਭਰ ਕਰੇਗਾ। ਇਸ ਤੋਂ ਇਲਾਵਾ ਜ਼ਿੰਬਾਬਵੇ ਟੀ-20 ਦੌਰੇ ਤੋਂ ਬਾਹਰ ਰਹੇ ਸੰਜੂ ਸੈਮਸਨ ਦੀ ਵੀ ਟੀਮ ’ਚ ਵਾਪਸੀ ਹੋਈ ਹੈ। ਅਫ਼ਗਾਨਿਸਤਾਨ ਦੀ ਮੇਜ਼ਬਾਨੀ ’ਚ ਭਾਰਤ ਖ਼ਿਲਾਫ਼ ਤਿੰਨ ਟੀ-20 ਮੁਕਾਬਲੇ 13, 15 ਅਤੇ 17 ਸਤੰਬਰ ਨੂੰ ਅਰੁਣ ਜੇਤਲੀ ਸਟੇਡੀਅਮ ਵਿਚ ਖੇਡੇ ਜਾਣਗੇ। ਟੀਮ ਵਿਚ ਹਰਫ਼ਨਮੌਲਾ ਖਿਡਾਰੀਆਂ ’ਚ ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ ਅਤੇ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਵੀ ਹਨ ਪਰ ਇਨ੍ਹਾਂ ਦੀ ਉਪਲਬਧਤਾ ਵੀ ਫਿਟਨੈਸ ਉਪਰ ਨਿਰਭਰ ਹੈ। ਇੰਗਲੈਂਡ ਖ਼ਿਲਾਫ਼ ਭਾਰਤ ਦੀ ਇਕ ਰੋਜ਼ਾ ਲੜੀ ਦੌਰਾਨ ਗੋਡੇ ਦੀ ਸੱਟ ਕਾਰਨ ਟੀਮ ਤੋਂ ਬਾਹਰ ਹੋਏ ਬੁਮਰਾਹ ਦੀ ਭਾਰਤੀ ਟੀਮ ਵਿਚ ਵਾਪਸ ਹੋਈ ਹੈ। ਉਹ ਸੱਟ ਕਾਰਨ ਸ੍ਰੀਲੰਕਾ ਖ਼ਿਲਾਫ਼ ਭਾਰਤ ਦੀ ਦੋ ਟੈਸਟ ਮੈਚਾਂ ਦੀ ਲੜੀ ਵੀ ਨਹੀਂ ਖੇਡ ਸਕਿਆ ਸੀ।ਟੀਮ: ਸ਼੍ਰੇਅਸ ਅਈਅਰ (ਕਪਤਾਨ), ਅਭਿਸ਼ੇਕ ਸ਼ਰਮਾ, ਵੈਭਵ ਸੂਰਿਆਵੰਸ਼ੀ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ (ਵਿਕਟਕੀਪਰ), ਸ਼ਿਵਮ ਦੂਬੇ, ਨਿਤੀਸ਼ ਕੁਮਾਰ ਰੈਡੀ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਵਰੁਣ ਚੱਕਰਵਰਤੀ, ਰਵੀ ਬਿਸ਼ਨੋਈ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ, ਹਰਸ਼ਿਤ ਰਾਣਾ।
Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਟੀ-20 ਲੀਗ ਜਲੰਧਰ ਤੇ ਲੁਧਿਆਣਾ ਵਲੋਂ ਜਿੱਤਾਂ ਦਰਜ ਅਗਲੀ ਖ਼ਬਰ ਸ: ਮਹਿੰਦਰ ਸਿੰਘ ਦੁਸਾਂਝ ਨੂੰ ਅਹਿਮ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24