03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਿਨੇਸ਼ ਫੋਗਾਟ ਦੀ ਪਟੀਸ਼ਨ ’ਤੇ ਕੁਸ਼ਤੀ ਫੈਡਰੇਸ਼ਨ ਤੋਂ ਜਵਾਬ ਤਲਬ

ਨਵੀਂ ਦਿੱਲੀ, 2 ਸਤੰਬਰ (ਪੀ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਨਵੀਂ ਦਿੱਲੀ, 2 ਸਤੰਬਰ (ਪੀ. ਟੀ. ਆਈ.)-ਦਿੱਲੀ ਹਾਈ ਕੋਰਟ ਨੇ ਪਹਿਲਵਾਨ ਵਿਨੇਸ਼ ਫੋਗਾਟ ਵਲੋਂ ਦਾਇਰ ਪਟੀਸ਼ਨ ’ਤੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊ.ਐੱਫ.ਆਈ.) ਤੋਂ ਜਵਾਬ ਤਲਬ ਕੀਤਾ ਹੈ। ਇਸ ਪਟੀਸ਼ਨ ਵਿਚ ਫੋਗਾਟ ਨੇ ਫੈਡਰੇਸ਼ਨ ਵਲੋਂ ਜਾਰੀ ਕੀਤੇ ਗਏ ਦੋ ਕਾਰਨ ਦੱਸੋ ਨੋਟਿਸਾਂ ਅਤੇ ਉਨ੍ਹਾਂ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਅਨੁਸ਼ਾਸਨੀ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਫ਼ਿਲਹਾਲ ਕੋਈ ਰਸਮੀ ਨੋਟਿਸ ਜਾਰੀ ਨਹੀਂ ਕੀਤਾ ਜਾ ਰਿਹਾ। ਮਾਮਲੇ ਦੀ ਅਗਲੀ ਸੁਣਵਾਈ 29 ਸਤੰਬਰ ਨੂੰ ਹੋਵੇਗੀ। ਫੋਗਾਟ ਨੇ 9 ਮਈ ਅਤੇ 17 ਜੂਨ ਨੂੰ ਜਾਰੀ ਹੋਏ ਨੋਟਿਸਾਂ ਨੂੰ ਪੱਖਪਾਤੀ ਦੱਸਦਿਆਂ ਦੋਸ਼ ਲਾਇਆ ਹੈ ਕਿ ਫੈਡਰੇਸ਼ਨ ਜਾਣਬੁੱਝ ਕੇ ਉਸ ਦੀ ਖੇਡ ਵਿਚ ਵਾਪਸੀ ਨੂੰ ਪ੍ਰਭਾਵਿਤ ਕਰ ਰਹੀ ਹੈ। ਪਹਿਲੇ ਨੋਟਿਸ ਵਿਚ ਡੋਪਿੰਗ ਨਿਯਮਾਂ ਦੀ ਕਥਿਤ ਉਲੰਘਣਾ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਨੂੰ ਫੋਗਾਟ ਨੇ ਬੇਬੁਨਿਆਦ ਕਰਾਰ ਦਿੱਤਾ। ਦੂਜਾ ਨੋਟਿਸ ਮਈ ਵਿਚ ਹੋਏ ਚੋਣ ਟਰਾਇਲਾਂ ਦੌਰਾਨ ਉਸ ਦੇ ਵਿਹਾਰ ਬਾਰੇ ਹੈ। ਇਸ ’ਤੇ ਫੋਗਾਟ ਨੇ ਕਿਹਾ ਕਿ ਉਸੇ ਦਿਨ ਹੋਰ ਪਹਿਲਵਾਨਾਂ ਨਾਲ ਵਾਪਰੀਆਂ ਅਜਿਹੀਆਂ ਘਟਨਾਵਾਂ ਨੂੰ ਅਣਦੇਖਿਆ ਕਰਕੇ ਸਿਰਫ਼ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਖੇਡ ਮੰਤਰਾਲੇ ਵਲੋਂ ਏਸ਼ਿਆਈ ਖੇਡਾਂ ਲਈ 246 ਸਹਾਇਕ ਸਟਾਫ਼ ਦੀ ਟੀਮ ਨੂੰ ਮਨਜ਼ੂਰੀ ਅਗਲੀ ਖ਼ਬਰ ਭਾਰਤ ਕਰੇਗਾ ਪਹਿਲੀ ਮਹਿਲਾ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ
Ad Position 24