06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਚੜ੍ਹਦੀ ਕਲਾ ਸਪੋਰਟਸ ਕਲੱਬ ਦੀ ਪੰਜਵੀਂ ਸਾਲਾਨਾ ਐਥਲੈਟਿਕਸ ਮੀਟ 19 ਸਤੰਬਰ ਨੂੰ

ਐਡੀਲੇਡ, 6 ਸਤੰਬਰ (ਗੁਰਮੀਤ ਸਿੰਘ ਵਾਲੀਆ)-ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਖੇਡ ਭਾਵਨਾ, ਆਤਮ-ਵਿਸ਼ਵਾਸ ਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਚੜ੍ਹਦੀ ਕਲਾ ਸਪੋਰਟਸ ਕਲੱਬ (ਐਸ. ਏ.)

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਐਡੀਲੇਡ, 6 ਸਤੰਬਰ (ਗੁਰਮੀਤ ਸਿੰਘ ਵਾਲੀਆ)-ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਖੇਡ ਭਾਵਨਾ, ਆਤਮ-ਵਿਸ਼ਵਾਸ ਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਚੜ੍ਹਦੀ ਕਲਾ ਸਪੋਰਟਸ ਕਲੱਬ (ਐਸ.ਏ.) ਵਲੋਂ ਪੰਜਵੀਂ ਸਾਲਾਨਾ ਐਥਲੈਟਿਕਸ ਮੀਟ ਸ਼ਨੀਵਾਰ, 19 ਸਤੰਬਰ 2026 ਨੂੰ ਐਸ.ਏ. ਐਥਲੈਟਿਕਸ ਸਟੇਡੀਅਮ, ਮਾਈਲ ਐਂਡ ਵਿਖੇ ਕਰਵਾਈ ਜਾ ਰਹੀ ਹੈ।ਇਸ ਖੇਡ ਮੇਲੇ ਵਿਚ 5 ਤੋਂ 15 ਸਾਲ ਉਮਰ ਵਰਗ ਦੇ ਬੱਚੇ ਅਤੇ ਬੱਚੀਆਂ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।ਪ੍ਰਬੰਧਕਾਂ ਅਨੁਸਾਰ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਨੰਨ੍ਹੇ ਖਿਡਾਰੀਆਂ ਵਿੱਚ ਖਾਸਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਜੇਤੂ ਖਿਡਾਰੀਆਂ ਨੂੰ ਆਕਰਸ਼ਕ ਇਨਾਮਾਂ ਤੇ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਜਾਵੇਗਾ।ਕਲੱਬ ਦੇ ਪ੍ਰਬੰਧਕਾਂ ਨੇ ਕਿਹਾ ਕਿ ਚੜ੍ਹਦੀ ਕਲਾ ਸਪੋਰਟਸ ਕਲੱਬ ਪਿਛਲੇ ਪੰਜ ਸਾਲਾਂ ਤੋਂ ਨਿਸ਼ਕਾਮ ਭਾਵਨਾ ਨਾਲ ਬੱਚਿਆਂ ਨੂੰ ਖੇਡਾਂ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਕਲੱਬ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਸੂਬਾਈ, ਕੌਮੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਲਈ ਉਤਸ਼ਾਹਿਤ ਕਰਨਾ ਹੈ।ਪ੍ਰਬੰਧਕਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ 19 ਸਤੰਬਰ ਨੂੰ ਪਰਿਵਾਰ ਸਮੇਤ ਐਸ.ਏ. ਐਥਲੈਟਿਕਸ ਸਟੇਡੀਅਮ ਮਾਈਲ ਐਂਡ ਪਹੁੰਚ ਕੇ ਨੰਨ੍ਹੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਖੇਡ ਮੈਦਾਨ ਵਿੱਚ ਮਾਪਿਆਂ ਅਤੇ ਦਰਸ਼ਕਾਂ ਦੀ ਹਾਜ਼ਰੀ ਉਨ੍ਹਾਂ ਦੇ ਉਤਸ਼ਾਹ ਨੂੰ ਹੋਰ ਵਧਾਉਂਦੀ ਹੈ। ਤਸਵੀਰ: ਨੰਬਰ 10
Ad Position 22
No active advertisement
ਪਿਛਲੀ ਖ਼ਬਰ ਰਿੱਛ ਵਲੋਂ ਕੀਤੇ ਹਮਲੇ ਦੌਰਾਨ ਔਰਤ ਜ਼ਖ਼ਮੀ ਅਗਲੀ ਖ਼ਬਰ ਮੈਪਲ ਰਿੱਜ ਦੇ ਫੂਡ ਬੈਂਕ ਨੂੰ ਕੌਮੀ ਪੱਧਰ ’ਤੇ ਮਾਨਤਾ ਮਿਲੀ
Ad Position 24