18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਾਕਿਸਤਾਨ ਵਲੋਂ ਭਾਰਤ ’ਚ ਖੇਡਣ ਤੋਂ ਨਾਂਹ

ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)-ਭਾਰਤ-ਪਾਕਿਸਤਾਨ ਵਿਚਾਲੇ ਮੌਜੂਦਾ ਸੰਵੇਦਨਸ਼ੀਲ ਹਾਲਾਤ ਦਾ ਹਵਾਲਾ ਦਿੰਦਿਆਂ ਪਾਕਿਸਤਾਨ ਨੇ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ ਭਾਰਤ ਆਉਣ ਤੋਂ ਇਨਕਾਰ ਕਰਦਿਆਂ ਏਸ਼ਿਆਈ ਹਾਕੀ ਫੈਡਰੇਸ਼ਨ (ਏ. ਐੱਚ.

Ad Position 21
No active advertisement
ਮੋਹੀਉੱਦੀਨ ਅਹਿਮਦ ਵਾਨੀ ਭੋਲਾ ਨਾਥ ਸਿੰਘ 18-09-2026

ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)-ਭਾਰਤ-ਪਾਕਿਸਤਾਨ ਵਿਚਾਲੇ ਮੌਜੂਦਾ ਸੰਵੇਦਨਸ਼ੀਲ ਹਾਲਾਤ ਦਾ ਹਵਾਲਾ ਦਿੰਦਿਆਂ ਪਾਕਿਸਤਾਨ ਨੇ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ ਭਾਰਤ ਆਉਣ ਤੋਂ ਇਨਕਾਰ ਕਰਦਿਆਂ ਏਸ਼ਿਆਈ ਹਾਕੀ ਫੈਡਰੇਸ਼ਨ (ਏ.ਐੱਚ.ਐੱਫ.) ਤੋਂ ਟੂਰਨਾਮੈਂਟ ਕਿਸੇ ਹੋਰ ਦੇਸ਼ ਵਿਚ ਕਰਵਾਉਣ ਦੀ ਮੰਗ ਕੀਤੀ ਹੈ।ਦੂਜੇ ਪਾਸੇ, ਹਾਕੀ ਇੰਡੀਆ ਦੇ ਸਕੱਤਰ ਜਨਰਲ ਅਤੇ ਏ.ਐੱਚ.ਐੱਫ. ਦੇ ਮੀਤ ਪ੍ਰਧਾਨ ਭੋਲਾ ਨਾਥ ਸਿੰਘ ਨੇ ਇਹ ਮੰਗ ਸਿਰੇ ਤੋਂ ਰੱਦ ਕਰ ਦਿੱਤੀ ਹੈ। ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਪੰਜਾਬ ਦੇ ਮੁਹਾਲੀ ਅਤੇ ਜਲੰਧਰ ਵਿਚ ਖੇਡਿਆ ਜਾਣਾ ਹੈ। ਭੋਲਾ ਨਾਥ ਨੇ ਸਪੱਸ਼ਟ ਕੀਤਾ ਕਿ ਮੈਚ ਦੀ ਥਾਂ ਵਿਚ ਕੋਈ ਤਬਦੀਲੀ ਨਹੀਂ ਹੋਵੇਗੀ, ਜੇ ਪਾਕਿਸਤਾਨ ਨੇ ਖੇਡਣਾ ਹੈ ਤਾਂ ਉਸ ਨੂੰ ਭਾਰਤ ਹੀ ਆਉਣਾ ਪਵੇਗਾ। ਜੇ ਪਾਕਿਸਤਾਨ ਆਪਣੀ ਜ਼ਿੱਦ ’ਤੇ ਅੜਿਆ ਰਿਹਾ ਤਾਂ ਉਸ ਦੀ ਥਾਂ ਬੰਗਲਾਦੇਸ਼ ਜਾਂ ਓਮਾਨ ਦੀ ਟੀਮ ਨੂੰ ਖਿਡਾਇਆ ਜਾਵੇਗਾ।ਪਾਕਿਸਤਾਨ ਹਾਕੀ ਫੈਡਰੇਸ਼ਨ ਦੇ ਕਾਰਜਕਾਰੀ ਪ੍ਰਧਾਨ ਮੋਹੀਉੱਦੀਨ ਅਹਿਮਦ ਵਾਨੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਾਂ ਤਾਂ ਪੂਰਾ ਟੂਰਨਾਮੈਂਟ ਕਿਸੇ ਹੋਰ ਥਾਂ ’ਤੇ ਤਬਦੀਲ ਕੀਤਾ ਜਾਵੇ ਜਾਂ ਫਿਰ ਸਿਰਫ਼ ਪਾਕਿਸਤਾਨ ਦੇ ਮੈਚ ਭਾਰਤ ਤੋਂ ਬਾਹਰ ਕਰਵਾਏ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਫ਼ੈਸਲਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੌਜੂਦਾ ਤਣਾਅਪੂਰਨ ਹਾਲਾਤ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਗਿਆ ਹੈ। ਫੈਡਰੇਸ਼ਨ ਦਾ ਮੁੱਖ ਮਕਸਦ ਆਪਣੇ ਖਿਡਾਰੀਆਂ ਅਤੇ ਅਧਿਕਾਰੀਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਯਕੀਨੀ ਬਣਾਉਣਾ ਹੈ ਤਾਂ ਜੋ ਟੀਮ ਬਿਨਾਂ ਕਿਸੇ ਰੁਕਾਵਟ ਦੇ ਇਸ ਅਹਿਮ ਟੂਰਨਾਮੈਂਟ ਵਿਚ ਹਿੱਸਾ ਲੈ ਸਕੇ।

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ਾ ਨਿਯਮ ਸਖ਼ਤ ਕਰਨ ’ ਤੇ ਮਿਲੇ - ਜੁਲੇ ਪ੍ਰਤੀਕਰਮ ਅਗਲੀ ਖ਼ਬਰ ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਚਾਕੂ ਨਾਲ ਹਮਲਾ
Ad Position 24