ਕਾਂਸੀ ਦਾ ਤਗਮਾ ਜਿੱਤ ਕੇ ਪਰਤੇ ਗੁਰਿੰਦਰਵੀਰ ਸਿੰਘ ਦਾ ਨਿੱਘਾ ਸਵਾਗਤ
ਆਦਮਪੁਰ, 2 ਅਕਤੂਬਰ (ਹਰਪ੍ਰੀਤ ਸਿੰਘ,ਰਮਨ ਦਵੇਸਰ)-ਏਸ਼ੀਆਈ ਖੇਡਾਂ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਐਥਲੀਟ ਗੁਰਿੰਦਰਵੀਰ ਸਿੰਘ ਦੇ ਸ੍ਰੀ ਗੁਰੂ ਰਵਿਦਾਸ ਏਅਰਪੋਰਟ (ਆਦਮਪੁਰ) ਪਹੁੰਚਣ ’ਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਲੋਂ ਆਪਣੇ ਸਾਥੀਆਂ ਅਤੇ ਖੇਡ ਪ੍ਰੇਮੀਆਂ ਸਮੇਤ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਿੰਦਰਵੀਰ ਸਿੰਘ ਨੂੰ ਫੁੱਲਾਂ ਦੇ ਹਾਰ ਪਾ ਕੇ ਜਿੱਤ ਦੀ ਮੁਬਾਰਕਬਾਦ ਦਿੱਤੀ ਗਈ।
ਆਦਮਪੁਰ, 2 ਅਕਤੂਬਰ (ਹਰਪ੍ਰੀਤ ਸਿੰਘ,ਰਮਨ ਦਵੇਸਰ)-ਏਸ਼ੀਆਈ ਖੇਡਾਂ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਐਥਲੀਟ ਗੁਰਿੰਦਰਵੀਰ ਸਿੰਘ ਦੇ ਸ੍ਰੀ ਗੁਰੂ ਰਵਿਦਾਸ ਏਅਰਪੋਰਟ (ਆਦਮਪੁਰ) ਪਹੁੰਚਣ ’ਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਲੋਂ ਆਪਣੇ ਸਾਥੀਆਂ ਅਤੇ ਖੇਡ ਪ੍ਰੇਮੀਆਂ ਸਮੇਤ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਿੰਦਰਵੀਰ ਸਿੰਘ ਨੂੰ ਫੁੱਲਾਂ ਦੇ ਹਾਰ ਪਾ ਕੇ ਜਿੱਤ ਦੀ ਮੁਬਾਰਕਬਾਦ ਦਿੱਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਐਥਲੀਟ ਗੁਰਿੰਦਰਵੀਰ ਸਿੰਘ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਨਾ ਸਿਰਫ਼ ਆਪਣੇ ਪਰਿਵਾਰ ਅਤੇ ਇਲਾਕੇ ਦਾ, ਸਗੋਂ ਪੂਰੇ ਪੰਜਾਬ ਦਾ ਨਾਂਅ ਦੇਸ਼-ਵਿਦੇਸ਼ ਵਿਚ ਰੌਸ਼ਨ ਕੀਤਾ ਹੈ। ਗੁਰਿੰਦਰਵੀਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਹੋਰ ਬਿਹਤਰ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦੀ ਝੋਲੀ ਵਿਚ ਹੋਰ ਤਗਮੇ ਪਾਉਣ ਦੀ ਪੂਰੀ ਕੋਸ਼ਿਸ਼ ਕਰੇਗਾ। ਇਸ ਮੌਕੇ ਦਲਜੀਤ ਸਿੰਘ ਮਿਨਹਾਸ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ, ਐਡਵੋਕੇਟ ਅਮਰੀਕ ਸਿੰਘ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸਦ, ਲਖਬੀਰ ਸਿੰਘ ਹਜਾਰਾ, ਜਸਦਿਆਲ ਸਿੰਘ, ਸਰਬਜੀਤ ਹੈਪੀ ਤਿੰਨੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਲਕਾ ਆਦਮਪੁਰ, ਕਮਲਜੀਤ ਸਲਾਲਾ ਉਪ ਚੇਅਰਮੈਨ, ਬਲਵਿੰਦਰ ਸਿੰਘ ਸਰਪੰਚ ਪਤਿਆਲ, ਪਰਮਜੀਤ ਸਿੰਘ ਪੰਮਾ ਚੇਅਰਮੈਨ ਮਾਰਕੀਟ ਕਮੇਟੀ ਭੋਗਪੁਰ, ਦਲਜੀਤ ਸਿੰਘ ਖੱਖ ਐਸਪੀ, ਸੁਖਵਿੰਦਰ ਸਿੰਘ ਸਰਪੰਚ ਡਰੋਲੀ ਖ਼ੁਰਦ, ਅਜੇ ਕੁਮਾਰ ਬਲਾਕ ਪ੍ਰਧਾਨ, ਚਰਨਜੀਤ ਸੇਰੀ ਪ੍ਰਧਾਨ ਨਗਰ ਕੌਂਸਲ ਆਦਮਪੁਰ, ਪਵਿੱਤਰ ਸਿੰਘ, ਜੋਗਿੰਦਰ ਪਾਲ, ਹਰਵਿੰਦਰ ਸਿੰਘ ਬਿੰਦਾ ਸਮੂਹ ਕੌਂਸਲਰ, ਰਕੇਸ਼ ਅਗਰਵਾਲ, ਆਕਾਸ਼ਦੀਪ ਆਸ਼ੂ ਬਲਾਕ ਪ੍ਰਧਾਨ, ਹਨੀ ਭੱਟੀ ਬਲਾਕ ਪ੍ਰਧਾਨ, ਮਦਨ ਸਿੰਘ ਜ਼ਿਲਾ ਸੈਕਟਰੀ, ਜ਼ਿਲਾ ਖੇਡ ਅਫਸਰ ਗੁਰਪ੍ਰੀਤ ਸਿੰਘ ਬਾਜਵਾ, ਮਨਦੀਪ ਸਿੰਘ ਤਹਿਸੀਲਦਾਰ ਜਲੰਧਰ, ਸਰਬਜੀਤ ਸਿੰਘ ਤੇ ਸਰਵਨ ਸਿੰਘ ਦੋਵੇਂ ਕੋਚ, ਜਤਿੰਦਰ ਸੈਣੀ ਖਜਾਨਚੀ, ਅਮਰਜੀਤ ਸਿੰਘ ਸਰਪੰਚ ਲੋੜੋਆ, ਗੁਰਚਰਨ ਸਿੰਘ ਹਲਕਾ ਕੋਆਰਡੀਨੇਟਰ, ਹਰਜੀਤ ਸਿੰਘ ਪਰਹਾਰ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਸੁਖਬੀਰ ਕੌਰ ਸੰਘਾ, ਕਮਲੇਸ਼ ਰਾਣੀ ਦੋਵੇਂ ਬਲਾਕ ਮੈਂਬਰਾਂ ਸਮੇਤ ਖੇਡ ਪ੍ਰੇਮੀ, ਸਮਾਜਿਕ ਆਗੂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।