02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹਾਕੀ ਪੰਜਾਬ ਵਲੋਂ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਹਾਕੀ ਪੰਜਾਬ ਵਲੋਂ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

Ad Position 21
No active advertisement
ਅਜੀਤ ਡੈਸਕ 03-10-2026

 ਜਲੰਧਰ, 2 ਅਕਤੂਬਰ (ਡਾ. ਜਤਿੰਦਰ ਸਾਬੀ)-ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ , ਜਨਰਲ ਸਕੱਤਰ ਅਮਰੀਕ ਸਿੰਘ ਪਵਾਰ ਅਤੇ ਹਾਕੀ ਪੰਜਾਬ ਦੇ ਸਮੂਹ ਮੈਂਬਰਾਂ ਨੇ 20ਵੀਆਂ ਏਸ਼ਿਆਈ ਖੇਡਾਂ ’ਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ, ਕੋਚਿੰਗ ਸਟਾਫ਼ ਅਤੇ ‘ਹਾਕੀ ਇੰਡੀਆ’ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਇਹ ਸੋਨ ਤਗਮਾ ਪੂਰੇ ਦੇਸ਼ ਅਤੇ ਭਾਰਤੀ ਹਾਕੀ ਲਈ ਮਾਣ ਵਾਲਾ ਪਲ ਹੈ। ਟੀਮ ਦੀਆਂ ਇਨ੍ਹਾਂ ਧੀਆਂ ਨੇ ਇਸ ਸੋਕੇ ਨੂੰ ਖ਼ਤਮ ਕਰਕੇ ਦੇਸ਼ ਦਾ ਮਾਣ ਵਧਾਉਣ ਲਈ ਜ਼ਬਰਦਸਤ ਹੌਸਲਾ, ਅਨੁਸ਼ਾਸਨ ਅਤੇ ਟੀਮ ਭਾਵਨਾ ਦਿਖਾਈ ਹੈ। ਉਮੀਦ ਹੈ ਕਿ ਇਹ ਜਿੱਤ ਪੰਜਾਬ ਅਤੇ ਦੇਸ਼ ਭਰ ਦੀਆਂ ਨੌਜਵਾਨ ਲੜਕੀਆਂ ਦੀ ਇੱਕ ਨਵੀਂ ਪੀੜ੍ਹੀ ਨੂੰ ਹਾਕੀ ਅਪਣਾਉਣ ਲਈ ਪ੍ਰੇਰਿਤ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਗੁਰਭੇਜ ਸਿੰਘ ਕੰਦੋਵਾਲੀ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ‘ਹਾਕੀ ਇੰਡੀਆ’ ਵਲੋਂ ਨਕਦ ਇਨਾਮ ਦਾ ਐਲਾਨ
Ad Position 24