09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮੁੱਖ ਮੰਤਰੀ ਵਲੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਜਲੰਧਰ ਦੇ ਬਰਲਟਨ ਪਾਰਕ ਸਟੇਡੀਅਮ ਵਿਖੇ ਤਿਆਰੀਆਂ ਦਾ ਕੀਤਾ ਨਿਰੀਖਣ

­ਚੰਡੀਗੜ੍ਹ/ਜਲੰਧਰ, 9 ਅਕਤੂਬਰ (ਅਜੀਤ ਬਿਊਰੋ, ਡਾ. ਜਤਿੰਦਰ ਸਾਬੀ)-ਮੁੱਖ ਮੰਤਰੀ ਭਗਵੰਤ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ ਦੇ ਸੁੰਦਰੀਕਰਨ ਅਤੇ ਮਹਿਮਾਨਨਵਾਜ਼ੀ ’ਤੇ ਧਿਆਨ ਕੇਂਦਰਿਤ ਕਰਦਿਆਂ ਸਾਰੇ ਵਿਭਾਗਾਂ ਨੂੰ ਆਲਮੀ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Ad Position 21
No active advertisement
ਅਜੀਤ ਡੈਸਕ 10-10-2026

­ਚੰਡੀਗੜ੍ਹ/ਜਲੰਧਰ, 9 ਅਕਤੂਬਰ (ਅਜੀਤ ਬਿਊਰੋ, ਡਾ. ਜਤਿੰਦਰ ਸਾਬੀ)-ਮੁੱਖ ਮੰਤਰੀ ਭਗਵੰਤ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ ਦੇ ਸੁੰਦਰੀਕਰਨ ਅਤੇ ਮਹਿਮਾਨਨਵਾਜ਼ੀ ’ਤੇ ਧਿਆਨ ਕੇਂਦਰਿਤ ਕਰਦਿਆਂ ਸਾਰੇ ਵਿਭਾਗਾਂ ਨੂੰ ਆਲਮੀ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਚੈਂਪੀਅਨਜ਼ ਟਰਾਫ਼ੀ ਬਾਰੇ ਚੰਡੀਗੜ੍ਹ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਹ ਵੱਕਾਰੀ ਅੰਤਰਰਾਸ਼ਟਰੀ ਖੇਡ ਸਮਾਗਮ ਪੰਜਾਬ ਦੇ ਖੇਡ ਇਤਿਹਾਸ ਵਿਚ ਨਵਾਂ ਮੀਲ ਪੱਥਰ ਸਥਾਪਤ ਕਰੇ। ਮੀਟਿੰਗ ਵਿਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਡ ਸਕੱਤਰ ਵਰੁਣ ਰੂਜਮ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।ਉਪਰੰਤ ਦੇਰ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਲੰਧਰ ਦੇ ਬਰਲਟਨ ਪਾਰਕ ਸਟੇਡੀਅਮ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਪ੍ਰਧਾਨ ਹਾਕੀ ਪੰਜਾਬ ਨਿਤਿਨ ਕੋਹਲੀ, ਜਲੰਧਰ ਦੇ ਮੇਅਰ ਵਿਨੀਤ ਧੀਰ ਤੇ ਹੋਰ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭਾਰਤ ਖ਼ਿਲਾਫ਼ ਟੀ-20 ’ਚ ਸਭ ਤੋਂ ਵੱਡਾ ‘ਰਨਚੇਜ’ ਵੈਸਟ ਇੰਡੀਜ਼ ਨੇ 6 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਲੰਡਨ ਦੇ ਨਿਊਬਰੀ ਪਾਰਕ ਸਟੇਸ਼ਨ ’ਤੇ ਸਿੱਖ ਵਿਅਕਤੀ ਨਾਲ ਨਸਲੀ ਹਮਲੇ ਦੀ ਵੀਡੀਓ ਆਈ ਸਾਹਮਣੇ
Ad Position 24